ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਖਿਲਾਫ਼ ਕੱਸਿਆ ਸ਼ਿਕੰਜਾ,
ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਖਿਲਾਫ਼ ਕੱਸਿਆ ਸ਼ਿਕੰਜਾ, 75 ਗ੍ਰਾਮ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 16 ਮੁਲਜ਼ਮ ਗ੍ਰਿਫਤਾਰ*
ਜਲੰਧਰ, 23 ਅਗਸਤ : ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 75 ਗ੍ਰਾਮ ਹੈਰੋਇਨ, 42 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਏ.ਡੀ.ਸੀ.ਪੀ.- 1 ਸ੍ਰੀਮਤੀ ਅਕਾਰਸ਼ੀ ਜੈਨ ਅਤੇ ਏ.ਡੀ.ਸੀ.ਪੀ.- 2 ਹਰਿੰਦਰ ਸਿੰਘ ਗਿੱਲ ਅਤੇ ਹਲਕਾ ਜੀ.ਓ. ਅਫ਼ਸਰਾਂ ਦੀ ਨਿਗਰਾਨੀ ਹੇਠ ਕੀਤੀ ਗਈ। ਨਸ਼ਾ ਕਰਨ ਅਤੇ ਸਪਲਾਈ ਕਰਨ ਵਾਲਿਆਂ ਖਿਲਾਫ਼ ਪਿਛਲੇ ਦੋ ਦਿਨਾਂ ਵਿੱਚ ਵੱਖ-ਵੱਖ ਥਾਣਿਆਂ ਵਿੱਚ ਨਸ਼ੀਲੇ ਪਦਾਰਥਾਂ ਸਮੇਤ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਰਵਾਈ ਦੌਰਾਨ 75 ਗ੍ਰਾਮ ਹੈਰੋਇਨ ਤੇ 42 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ 14 ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਕੁੱਝ ਮੁਲਜ਼ਮ ਅਜਿਹੇ ਹਨ, ਜੋ ਪਹਿਲਾਂ ਵੀ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ ਹੈ, ਜਿਸਦੇ ਤਹਿਤ ਕੁੱਲ 8 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਮੁਹਿੰਮ ਜਾਰੀ ਰੱਖੇਗੀ, ਜਿਸਦਾ ਦਾ ਉਦੇਸ਼ ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣਾ ਹੈ।