Hindi

ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਰਾਸ਼ਨ ਸੂਚੀ ਵਿੱਚੋਂ ਨਾਮ ਹਟਾਉਣ ਵਿਰੁੱਧ ਸਾਰੇ ਜ਼ਿਲ੍ਹਿਆਂ ਵਿੱਚ ਕੀਤੀ ਪ੍ਰੈਸ ਕਾਨਫਰੰ

ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਰਾਸ਼ਨ ਸੂਚੀ ਵਿੱਚੋਂ ਨਾਮ ਹਟਾਉਣ ਵਿਰੁੱਧ ਸਾਰੇ ਜ਼ਿਲ੍ਹਿਆਂ ਵਿੱਚ ਕੀਤੀ ਪ੍ਰੈਸ ਕਾਨਫਰੰਸ

'ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਰਾਸ਼ਨ ਸੂਚੀ ਵਿੱਚੋਂ ਨਾਮ ਹਟਾਉਣ ਵਿਰੁੱਧ ਸਾਰੇ ਜ਼ਿਲ੍ਹਿਆਂ ਵਿੱਚ ਕੀਤੀ ਪ੍ਰੈਸ ਕਾਨਫਰੰਸ

ਕਿਹਾ - ਭਾਜਪਾ ਅਤੇ ਕੇਂਦਰ ਸਰਕਾਰ 55 ਲੱਖ ਪੰਜਾਬੀਆਂ ਦਾ ਮੁਫਤ ਰਾਸ਼ਨ ਬੰਦ ਕਰਨ ਲਈ ਦੀ ਰਚ ਰਹੀ ਸਾਜ਼ਿਸ਼

ਵੋਟ ਚੋਰੀ ਤੋਂ ਬਾਅਦ, ਹੁਣ ਭਾਜਪਾ ਦੀ ਨਵੀਂ ਚਾਲ ਹੈ - ਰਾਸ਼ਨ ਚੋਰੀ, ਅਸੀਂ ਇਸਨੂੰ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦੇਵਾਂਗੇ

ਆਪ ਸਰਕਾਰ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ, ਅਸੀਂ ਕਿਸੇ ਦਾ ਰਾਸ਼ਨ ਕਾਰਡ ਰੱਦ ਨਹੀਂ ਹੋਣ ਦੇਵਾਂਗੇ

ਚੰਡੀਗੜ੍ਹ, 24 ਅਗਸਤ
ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਮੁਫ਼ਤ ਰਾਸ਼ਨ ਸੂਚੀ ਤੋਂ ਪੰਜਾਬ ਦੇ ਲੋਕਾਂ ਦੇ ਨਾਂ ਕੱਟਣ ਦੇ ਖ਼ਿਲਾਫ਼ ਅੱਜ ਸਾਰੇ ਜ਼ਿਲ੍ਹਿਆਂ ਵਿੱਚ ਪ੍ਰੈਸ ਕਾਨਫਰੰਸ ਕਰਕੇ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਕੇਂਦਰ ਸਰਕਾਰ ‘ਤੇ ਤੀਖ਼ਾ ਹਮਲਾ ਬੋਲਿਆ।

ਆਪਣੀ ਪ੍ਰੈਸ ਕਾਨਫਰੰਸ ਵਿੱਚ ‘ਆਪ' ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਅਤੇ ਕੇਂਦਰ ਸਰਕਾਰ 55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਲਈ ਸਾਜ਼ਿਸ਼ ਰਚ ਰਹੀ ਹੈ। ਉਹ ਪੰਜਾਬ ਦੇ ਲੋਕਾਂ ਅਤੇ ਇੱਥੋਂ ਦੇ ਕਿਸਾਨਾਂ ਨੂੰ ਤੰਗ ਕਰਨ ਲਈ ਅਜਿਹਾ ਕਰ ਰਹੀ ਹੈ। ਪਰ ਅਸੀਂ ਇਸਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਇੱਕ ਵੀ ਪੰਜਾਬੀ ਦਾ ਨਾਂ ਮੁਫ਼ਤ ਰਾਸ਼ਨ ਸੂਚੀ ਤੋਂ ਨਹੀਂ ਕੱਟਣ ਦੇਵਾਂਗੇ।

ਐਤਵਾਰ ਨੂੰ ‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਿਨੇਟ ਮੰਤਰੀ ਅਮਨ ਅਰੋੜਾ, ਮੰਤਰੀ ਹਰਪਾਲ ਚੀਮਾ, ਹਰਭਜਨ ਸਿੰਘ ਈ.ਟੀ.ਓ., ਲਾਲਜੀਤ ਭੁੱਲਰ, ਡਾ. ਬਲਜੀਤ ਕੌਰ, ਤਰੁਣਪ੍ਰੀਤ ਸੌਂਧ, ਡਾ. ਬਲਬੀਰ ਸਿੰਘ, ਡਾ. ਰਵਜੋਤ, ਹਰਦੀਪ ਮੁੰਡੀਆਂ ਅਤੇ ਮੋਹਿੰਦਰ ਭਗਤ ਸਮੇਤ ਦਰਜਨਾਂ ‘ਆਪ’ ਵਿਧਾਇਕਾਂ ਨੇ ਸਾਰੇ ਜ਼ਿਲ੍ਹਾ ਮੁੱਖ ਦਫ਼ਤਰਾਂ ‘ਚ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਕੇਂਦਰ ਸਰਕਾਰ ਦੀ ਮਨਸ਼ਾ ‘ਤੇ ਸਵਾਲ ਉਠਾਉਂਦੇ ਹੋਏ ਗੰਭੀਰ ਚਿੰਤਾ ਜ਼ਾਹਰ ਕੀਤੀ।

'ਆਪ' ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਕੇਵਾਈਸੀ ਦੇ ਬਹਾਨੇ ਜੁਲਾਈ ਵਿੱਚ 23 ਲੱਖ ਪੰਜਾਬੀਆਂ ਦਾ ਰਾਸ਼ਨ ਰੋਕ ਦਿੱਤਾ ਸੀ। ਹੁਣ ਉਹ 30 ਸਤੰਬਰ ਤੋਂ 32 ਲੱਖ ਹੋਰ ਲੋਕਾਂ ਦਾ ਰਾਸ਼ਨ ਬੰਦ ਕਰਨ ਦੀ ਧਮਕੀ ਦੇ ਰਹੀ ਹੈ। ਇਹ ਪੰਜਾਬ ਨਾਲ ਸਰਾਸਰ ਬੇਇਨਸਾਫ਼ੀ ਹੈ ਅਤੇ ਆਮ ਲੋਕਾਂ ਨੂੰ ਬੇਲੋੜਾ ਪਰੇਸ਼ਾਨ ਕਰਨ ਦੀ ਕੋਸ਼ਿਸ਼ ਹੈ। ਅਸੀਂ ਇਸਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ। ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਅਸੀਂ ਇੱਕ ਵੀ ਰਾਸ਼ਨ ਕਾਰਡ ਰੱਦ ਨਹੀਂ ਹੋਣ ਦੇਵਾਂਗੇ।

ਉਨ੍ਹਾਂ ਕਿਹਾ ਕਿ ਕੇਂਦਰ ਦਾ ਫੈਸਲਾ ਪੂਰੀ ਤਰ੍ਹਾਂ ਪੰਜਾਬ ਵਿਰੋਧੀ ਅਤੇ ਗਰੀਬੀ ਵਿਰੋਧੀ ਹੈ। ਮੁਫ਼ਤ ਰਾਸ਼ਨ ਗਰੀਬਾਂ ਲਈ ਇੱਕ ਵੱਡਾ ਸਹਾਰਾ ਹੈ। ਇਸਨੂੰ ਰੋਕਣ ਬਾਰੇ ਸੋਚਣਾ ਵੀ ਇੱਕ ਵੱਡਾ ਪਾਪ ਹੈ। ਇੱਕ 'ਆਪ' ਆਗੂ ਨੇ ਕਿਹਾ ਕਿ ਕੇਂਦਰ ਸਰਕਾਰ 80 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਦਾ ਦਾਅਵਾ ਕਰਦੀ ਹੈ, ਪਰ ਪੰਜਾਬ ਵਿੱਚ ਇਹ 55 ਲੱਖ ਲੋਕਾਂ ਦੇ ਰਾਸ਼ਨ ਕਾਰਡ ਰੱਦ ਕਰਨ ਦੀ ਯੋਜਨਾ ਬਣਾ ਰਹੀ ਹੈ। ਭਾਜਪਾ ਪੰਜਾਬ ਦੇ ਲੋਕਾਂ ਨਾਲ ਇੰਨੀ ਨਫ਼ਰਤ ਕਿਉਂ ਕਰਦੀ ਹੈ? ਉਨ੍ਹਾਂ ਕਿਹਾ ਕਿ ਵੋਟ ਚੋਰੀ ਤੋਂ ਬਾਅਦ ਹੁਣ ਭਾਜਪਾ ਦੀ ਨਵੀਂ ਚਾਲ ਹੈ- ਰਾਸ਼ਨ ਚੋਰੀ।

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਰਾਸ਼ਨ ਕਾਰਡ ਰੱਦ ਕਰਨ ਲਈ ਜੋ ਬਹਾਨੇ ਬਣਾ ਰਹੀ ਹੈ, ਉਹ ਵੀ ਬਹੁਤ ਹਾਸੋਹੀਣੇ ਹਨ। ਜੇਕਰ ਪਰਿਵਾਰ ਦਾ ਇੱਕ ਮੈਂਬਰ ਗਲਤੀ ਕਰਦਾ ਹੈ, ਤਾਂ ਪੂਰੇ ਪਰਿਵਾਰ ਨੂੰ ਇਸਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ। ਦਰਅਸਲ, ਇਸ ਨੇ ਭਾਜਪਾ ਦੇ ਗਰੀਬ ਵਿਰੋਧੀ ਏਜੰਡੇ ਨੂੰ ਬੇਨਕਾਬ ਕਰ ਦਿੱਤਾ ਹੈ। ਭਾਜਪਾ ਦੀ ਰਾਜਨੀਤੀ ਗਰੀਬਾਂ ਅਤੇ ਆਮ ਲੋਕਾਂ ਨੂੰ ਮੁਸੀਬਤ ਵਿੱਚ ਰੱਖਣ ਦੀ ਹੈ। ਇਸੇ ਲਈ ਇਹ ਹਮੇਸ਼ਾ ਉਦਯੋਗਪਤੀਆਂ ਅਤੇ ਕਾਰਪੋਰੇਟਾਂ ਬਾਰੇ ਗੱਲ ਕਰਦੀ ਹੈ।

'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਅਨਾਜ ਦੇ ਮਾਮਲੇ ਵਿੱਚ ਆਤਮਨਿਰਭਰ ਬਣਾਇਆ ਹੈ। ਹਰੀ ਕ੍ਰਾਂਤੀ ਤੋਂ ਪਹਿਲਾਂ ਦੇਸ਼ ਨੂੰ ਅਮਰੀਕਾ ਅਤੇ ਹੋਰ ਦੇਸ਼ਾਂ ਤੋਂ ਅਨਾਜ ਦੀ ਭੀਖ ਮੰਗਣੀ ਪੈਂਦੀ ਸੀ, ਪਰ ਪੰਜਾਬ ਅਤੇ ਆਲੇ ਦੁਆਲੇ ਦੇ ਸੂਬਿਆਂ ਨੇ ਹਮੇਸ਼ਾ ਵੱਡੀ ਮਾਤਰਾ ਵਿੱਚ ਕਣਕ ਅਤੇ ਚੌਲ ਪੈਦਾ ਕਰਕੇ ਦੇਸ਼ ਦੇ ਅਨਾਜ ਭੰਡਾਰ ਨੂੰ ਭਰਿਆ ਰੱਖਿਆ। ਹੁਣ ਉਸੇ ਪੰਜਾਬ ਨੂੰ ਰਾਸ਼ਨ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਇਹ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ।

ਕੇਂਦਰ ਸਰਕਾਰ ਨੂੰ ਪੰਜਾਬ ਨਾਲ ਵਿਤਕਰਾ ਨਹੀਂ ਕਰਨਾ ਚਾਹੀਦਾ ਅਤੇ ਉਸ ਨਾਲ ਮਤਰੇਈ ਮਾਂ ਵਰਗਾ ਸਲੂਕ ਨਹੀਂ ਕਰਨਾ ਚਾਹੀਦਾ। ਇਸਨੂੰ ਇਤਿਹਾਸ ਤੋਂ ਸਿੱਖਣ ਅਤੇ ਪੰਜਾਬ ਪ੍ਰਤੀ ਆਪਣਾ ਰਵੱਈਆ ਬਦਲਣ ਦੀ ਲੋੜ ਹੈ। 'ਆਪ' ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਅਤੇ ਕਿਹਾ ਕਿ ਮੁਫ਼ਤ ਅਨਾਜ ਗਰੀਬਾਂ ਦਾ ਹੱਕ ਹੈ, ਇਸ ਲਈ ਰਾਸ਼ਨ ਕਾਰਡਾਂ ਦੀਆਂ ਨਵੀਆਂ ਸ਼ਰਤਾਂ 'ਤੇ ਮੁੜ ਵਿਚਾਰ ਕੀਤਾ ਜਾਵੇ।

'ਆਪ' ਵਿਧਾਇਕਾਂ ਅਤੇ ਮੰਤਰੀਆਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਅਸੀਂ ਕਿਸੇ ਵੀ ਰਾਸ਼ਨ ਕਾਰਡ ਧਾਰਕ ਦਾ ਨਾਮ ਨਹੀਂ ਕੱਟਣ ਦੇਵਾਂਗੇ।

ਭਾਜਪਾ ਆਗੂ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਦਾ ਨਿੱਜੀ ਡੇਟਾ ਇਕੱਠਾ ਕਰ ਰਹੇ ਹਨ, ਇਸ 'ਤੇ ਤੁਰੰਤ ਰੋਕ ਲੱਗਣੀ ਚਾਹੀਦਾ ਹੈ - ਆਪ

ਆਮ ਆਦਮੀ ਪਾਰਟੀ ਨੇ ਭਾਜਪਾ ਆਗੂਆਂ ਵੱਲੋਂ ਸਰਕਾਰੀ ਯੋਜਨਾਵਾਂ ਦੇ ਨਾਮ 'ਤੇ ਲੋਕਾਂ ਦਾ ਨਿੱਜੀ ਡੇਟਾ ਗੈਰ-ਕਾਨੂੰਨੀ ਢੰਗ ਨਾਲ ਇਕੱਠਾ ਕਰਨ ਦੇ ਮੁੱਦੇ 'ਤੇ ਵੀ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਸਰਕਾਰ ਨੂੰ ਇਨ੍ਹਾਂ ਪ੍ਰੋਗਰਾਮਾਂ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ।

ਪਾਰਟੀ ਨੇ ਕਿਹਾ ਕਿ ਭਾਜਪਾ ਪਹਿਲਾਂ ਹੀ ਵੋਟਰ ਸੂਚੀ ਵਿੱਚ ਹੇਰਾਫੇਰੀ ਕਰਨ ਅਤੇ ਸੱਤਾ ਹਥਿਆਉਣ ਦੀਆਂ ਚਾਲਾਂ ਦਾ ਪਰਦਾਫਾਸ਼ ਕਰ ਚੁੱਕੀ ਹੈ। ਹੁਣ ਪੂਰਾ ਦੇਸ਼ ਜਾਣਦਾ ਹੈ ਕਿ ਭਾਜਪਾ ਦੇ ਨੇਤਾ ਜਾਅਲੀ ਵੋਟਾਂ ਰਾਹੀਂ ਚੋਣਾਂ ਕਿਵੇਂ ਚੋਰੀ ਕਰਦੇ ਹਨ। ਪਰ ਪੰਜਾਬ ਵਿੱਚ ਅਜਿਹੀਆਂ ਕੋਸ਼ਿਸ਼ਾਂ ਕਦੇ ਵੀ ਸਫਲ ਨਹੀਂ ਹੋਣਗੀਆਂ। 'ਆਪ' ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਆਗੂ ਜਿੱਥੇ ਵੀ ਦਿਖਾਈ ਦੇਣ, ਉਨ੍ਹਾਂ ਤੋਂ ਸਵਾਲ ਪੁਛਣ ਕਿ ਉਹ ਪੰਜਾਬ ਦੇ ਲੱਖਾਂ ਲੋਕਾਂ ਦੇ ਨਾਮ ਰਾਸ਼ਨ ਸੂਚੀ ਵਿੱਚੋਂ ਕਿਉਂ ਹਟਾ ਰਹੇ ਹਨ? ਜੇਕਰ ਉਹ ਜਵਾਬ ਨਹੀਂ ਦਿੰਦੇ ਹਨ, ਤਾਂ ਉਨ੍ਹਾਂ ਦਾ ਸਮੂਹਿਕ ਤੌਰ 'ਤੇ ਬਾਈਕਾਟ ਕਰੋ


Comment As:

Comment (0)