ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ
ਪ੍ਰੈਸ ਨੋਟ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਬਣਾਉਣ ਦਾ ਐਲਾਨ
ਚੰਡੀਗੜ੍ਹ, 27 ਅਗਸਤ:
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਨੇ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੇ ਰੈਸ਼ਨੇਲਾਈਜੇਸ਼ਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿਧਾਨ ਸਭਾ ਹਲਕੇ ਵਿੱਚ ਜਲਦ ਹੀ ਜ਼ਿਮਨੀ ਚੋਣ ਹੋਣ ਵਾਲੀ ਹੈ।
ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਈ.ਆਰ.ਓ.), 21-ਤਰਨ ਤਾਰਨ ਦੁਆਰਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਦੀ ਨਿਗਰਾਨੀ ਹੇਠ ਕੀਤਾ ਗਿਆ ਸੀ। ਇਹ ਯਕੀਨੀ ਬਣਾਇਆ ਗਿਆ ਹੈ ਕਿ ਪ੍ਰਤੀ ਪੋਲਿੰਗ ਸਟੇਸ਼ਨ 1200 ਤੋਂ ਵੱਧ ਵੋਟਰ ਨਾ ਹੋਣ।
ਇਸ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਸਲਾਹ-ਮਸ਼ਵਰੇ ਨਾਲ ਸੱਤ ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਇਸ ਸੋਧ ਦੇ ਨਾਲ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ ਹੁਣ 222 ਹੋ ਗਈ ਹੈ।
ਸਿਬਿਨ ਸੀ ਨੇ ਕਿਹਾ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਵੋਟਰਾਂ ਨੂੰ ਵਧੇਰੇ ਸਹੂਲਤ ਪ੍ਰਦਾਨ ਕਰਨ ਲਈ ਪੋਲਿੰਗ ਸਟੇਸ਼ਨਾਂ ਦਾ ਤਰਕਸੰਗਤੀਕਰਨ ਕੀਤਾ ਗਿਆ ਹੈ। ਹਰ ਕਦਮ ਪੂਰੀ ਪਾਰਦਰਸ਼ਤਾ ਨਾਲ ਅਤੇ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਚੁੱਕਿਆ ਗਿਆ ਹੈ।
------