ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਲੇਬਰ ਸੈੱਸ ਉਗਰਾਹੀ ‘ਚ ਬਣਾਇਆ ਨਵਾਂ ਰਿਕਾਰਡ : ਕਰਮਜੀਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਲੇਬਰ ਸੈੱਸ ਉਗਰਾਹੀ ‘ਚ ਬਣਾਇਆ ਨਵਾਂ ਰਿਕਾਰਡ : ਕਰਮਜੀਤ ਕੌਰ
ਹੁਸ਼ਿਆਰਪੁਰ, 28 ਅਗਸਤ:
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਵਿਚ 310 ਕਰੋੜ ਰੁਪਏ ਦਾ ਰਿਕਾਰਡ ਲੇਬਰ ਸੈੱਸ ਇਕੱਠਾ ਕੀਤਾ ਹੈ, ਜੋ ਕਿ ਪਿਛਲੇ ਚਾਰ ਸਾਲਾਂ ਵਿਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਪ੍ਰਾਪਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਲੀਡਰਸ਼ਿਪ, ਪਾਰਦਰਸ਼ੀ ਨੀਤੀਆਂ ਅਤੇ ਮਜ਼ਦੂਰਾਂ ਦੀ ਭਲਾਈ ਪ੍ਰਤੀ ਅਟੁੱਟ ਵਚਨਬੱਧਤਾ ਦਾ ਨਤੀਜਾ ਹੈ।
ਚੇਅਰਪਰਸਨ ਨੇ ਦੱਸਿਆ ਕਿ ਸਾਲ 2021-22 ਵਿਚ 203.94 ਕਰੋੜ ਰੁਪਏ, 2022-23 ਵਿਚ 208.92 ਕਰੋੜ ਰੁਪਏ ਅਤੇ 2023-24 ਵਿਚ 180 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਗਿਆ ਸੀ। ਇਸ ਸਾਲ 310 ਕਰੋੜ ਰੁਪਏ ਦਾ ਅੰਕੜਾ ਸਾਬਤ ਕਰਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਜ਼ਦੂਰ ਵਰਗ ਦੇ ਵਿਕਾਸ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਲਈ ਠੋਸ ਕਦਮ ਚੁੱਕੇ ਹਨ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਨੇ ਕਿਹਾ ਕਿ ਕਿਰਤ ਸੈੱਸ ਮੁੱਖ ਤੌਰ 'ਤੇ ਰਾਜ ਵਿਚ ਉਸਾਰੀ ਗਤੀਵਿਧੀਆਂ ਅਤੇ ਪ੍ਰੋਜੈਕਟਾਂ ਤੋਂ ਇਕੱਠਾ ਕੀਤਾ ਜਾਂਦਾ ਹੈ। ਇਹ ਰਕਮ ਕਾਮਿਆਂ ਦੀ ਸੁਰੱਖਿਆ, ਸਿਹਤ, ਸਿੱਖਿਆ ਅਤੇ ਭਲਾਈ ਸਕੀਮਾਂ ਲਈ ਵਰਤੀ ਜਾਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅਜਿਹੀਆਂ ਕਈ ਯੋਜਨਾਵਾਂ ਲਾਗੂ ਕੀਤੀਆਂ ਹਨ ਜਿਨ੍ਹਾਂ ਦਾ ਸਿੱਧਾ ਲਾਭ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਹੈ।
ਕਰਮਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਸਿਰਫ਼ ਮਾਲੀਆ ਇਕੱਠਾ ਕਰਨਾ ਹੀ ਨਹੀਂ ਹੈ, ਸਗੋਂ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਵੀ ਹੈ। ਬੱਚਿਆਂ ਦੀ ਸਿੱਖਿਆ, ਸਿਹਤ ਬੀਮਾ, ਰਿਹਾਇਸ਼ ਸਹਾਇਤਾ ਅਤੇ ਸਮਾਜਿਕ ਸੁਰੱਖਿਆ ਲਈ ਲਗਾਤਾਰ ਨਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਕਿਰਤ ਭਲਾਈ ਦੇ ਖੇਤਰ ਵਿੱਚ ਦੇਸ਼ ਲਈ ਇੱਕ ਮਿਸਾਲ ਬ
ਣੇਗਾ।