ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਸਾਇਬਰ ਕਰਾਇਮ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ-ਸ੍ਰੀ ਹਿਮਾਂਸੂ ਅਰੋੜਾ
ਸ੍ਰੀ ਮੁਕਤਸਰ ਸਾਹਿਬ, 29 ਅਗਸਤ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਜੀਆਂ ਦੇ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨ ਜੱਜ -ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਅੱਜ ਮਿਤੀ 28.08.2025 ਨੂੰ ਸ੍ਰੀ ਹਿਮਾਂਸੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੂਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਜੀਆਂ ਵੱਲੋਂ ਸਰਕਾਰੀ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਸਾਇਬਰ ਕਰਾਇਮ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸ੍ਰੀਮਤੀ ਰਵਿੰਦਰ ਕੌਰ ਇੰਸਪੈਕਟਰ ਨੇ ਸੈਮੀਨਰ ਨੂੰ ਸੰਬੋਧਨ ਕਰਦਿਆਂ ਅਧਿਆਪਕ ਸਾਹਿਬਾਨਾ ਅਤੇ ਵਿਦਿਆਰਥੀਆਂ ਨੂੰ ਦਿਨ ਪ੍ਰਤੀ ਦਿਨ ਵੱਧ ਰਹੇ ਸਾਇਬਰ ਕਰਾਇਮ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਦੱਸਿਆ ਕਿ ਸਾਇਬਰ ਅਪਰਾਧਾਂ ਤੋਂ ਬਚਣ ਲਈ ਆਪਣੇ ਪਾਸਵਰਡ ਸੁਰੱਖਿਅਤ ਰੱਖੋ ਜਾਣ, ਅਣਜਾਣ ਲਿੰਕਾਂ ਜਾਂ ਈਮੇਲਾਂ ਉੱਤੇ ਕਲਿੱਕ ਨਾ ਕੀਤਾ ਜਾਵੇ ਅਤੇ ਆਪਣੇ ਡਿਵਾਈਸਾਂ ਨੂੰ ਨਿਯਮਿਤ ਤੌਰ ਤੇ ਅਪਡੇਟ ਕੀਤਾ ਜਾਵੇ। ਉਹਨਾਂ ਇਹ ਵੀ ਦੱਸਿਆ ਕਿ ਜੇਕਰ ਕੋਈ ਸਾਈਬਰ ਆਪਰਾਧ ਦਾ ਸ਼ਿਕਾਰ ਹੋ ਜਾਵੇ ਤਾਂ ਉਸਨੂੰ ਤੁਰੰਤ ਸਾਇਬਰ ਸੈੱਲ ਜਾਂ ਸਥਾਨਕ ਥਾਣੇ ਨਾਲ ਸੰਪਰਕ ਕਰਨਾ ਚਾਹੀਦਾ ਹੈ ।
ਇਸ ਤੋਂ ਇਲਾਵਾ ਮਾਨਯੋਗ ਸ਼੍ਰੀ ਹਿਮਾਂਸ਼ੂ ਅਰੋੜਾ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੂਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਜੀਆਂ ਵੱਲੋਂ ਸਾਇਬਰ ਕਰਾਇਮ ਦੇ ਵੱਧ ਰਹੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੇਡੀਏਸ਼ਨ ਸੈਂਟਰ, ਨਾਲਸਾ ਸਕੀਮਾਂ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਵਾਤਾਵਰਨ ਬਚਾਓ ਆਦਿ ਸਬੰਧੀ ਵੀ ਜਾਗਰੂਕ ਕੀਤਾ ।
ਇਸ ਤੋਂ ਇਲਾਵਾ ਔਰਤਾਂ ਲਈ ਬਣੇ ਟੋਲ-ਫ੍ਰੀ ਨੰਬਰ 1098 ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ ਨੰਬਰ 15100 ਤੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ। ਮਾਨਯੋਗ ਸਕੱਤਰ ਸਾਹਿਬ ਜੀਆਂ ਨੇ ਵਿੱਦਿਆਰਥੀਆਂ ਨੂੰ ਦੱਸਿਆ ਕਿ ਮਿਤੀ 13.09.2025 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਸਬੰਧਤ ਅਦਾਲਤ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਸੰਪਰਕ ਕਰ ਸਕਦਾ ਹੈ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਜਗਜੀਵਨ ਕੌਰ, ਸਮੂਹ ਸਟਾਫ ਮੈਬਰ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੀ ਹਾਜ਼ਰ ਸਨ।