Hindi
IMG-20250901-WA0033

ਸਤਲੁਜ ਦੀ ਕ੍ਰੀਕ ਵਿੱਚ ਵੱਡੀ ਮਾਤਰਾ ਵਿੱਚ ਪਾਣੀ ਆਉਣ ਨਾਲ ਸਰਹੱਦੀ ਪਿੰਡਾਂ ਵਿੱਚ ਹੜ ਵਰਗੇ ਹਾਲਾਤ ਬਣੇ ਹੋਏ ਹਨ। 

ਸਤਲੁਜ ਦੀ ਕ੍ਰੀਕ ਵਿੱਚ ਵੱਡੀ ਮਾਤਰਾ ਵਿੱਚ ਪਾਣੀ ਆਉਣ ਨਾਲ ਸਰਹੱਦੀ ਪਿੰਡਾਂ ਵਿੱਚ ਹੜ ਵਰਗੇ ਹਾਲਾਤ ਬਣੇ ਹੋਏ ਹਨ। 

ਬਹੁਤ ਜਰੂਰੀ ਅਪੀਲ 
ਸਤਲੁਜ ਦੀ ਕ੍ਰੀਕ ਵਿੱਚ ਵੱਡੀ ਮਾਤਰਾ ਵਿੱਚ ਪਾਣੀ ਆਉਣ ਨਾਲ ਸਰਹੱਦੀ ਪਿੰਡਾਂ ਵਿੱਚ ਹੜ ਵਰਗੇ ਹਾਲਾਤ ਬਣੇ ਹੋਏ ਹਨ। 
ਸਤਲੁਜ ਕ੍ਰੀਕ ਦੇ ਪ੍ਰੋਟੈਕਸ਼ਨ ਬੰਨ ਤੇ ਪਾਣੀ ਦਾ ਬਹੁਤ ਦਬਾਓ ਹੈ ਅਤੇ ਇਸ ਬੰਨ ਨੂੰ ਲਗਾਤਾਰ ਮਜਬੂਤ ਕਰਦੇ ਰਹਿਣ ਲਈ  ਵਿਭਾਗ ਨੂੰ ਇੱਥੇ ਨਾਲੋਂ ਨਾਲ ਨਵੀਂ ਮਿੱਟੀ ਪਹੁੰਚਾਉਣੀ ਪੈ ਰਹੀ ਹੈ। 
ਪਰ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਲੋਕ ਬਿਨਾਂ ਕਿਸੇ ਕੰਮ ਤੋਂ ਸਤਲੁਜ ਦੀ ਕ੍ਰੀਕ ਦੇ ਕਾਵਾਂ ਵਾਲੀ ਅਤੇ ਦੂਜੇ ਬੰਨਾਂ ਤੇ ਪਹੁੰਚ ਰਹੇ ਹਨ। 
ਅਜਿਹੇ ਲੋਕਾਂ ਦੇ ਉੱਥੇ ਇਕੱਠੇ ਹੋਣ ਅਤੇ ਇਹਨਾਂ ਦੇ ਵਾਹਨ ਸੜਕ ਤੇ ਖੜੇ ਹੋਣ ਕਾਰਨ ਸਤਲੁਜ ਬੰਨ ਤੱਕ ਹੋਰ ਮਿੱਟੀ ਭੇਜਣ ਵਿੱਚ ਦਿੱਕਤ ਆ ਰਹੀ ਹੈ ।
ਇਸ ਲਈ ਸਾਰੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕੋਈ ਵੀ ਵਿਅਕਤੀ ਸਿਰਫ ਬੰਨ ਵੇਖਣ ਜਾਂ ਪਾਣੀ ਵੇਖਣ ਲਈ ਸਤਲੁਜ ਦੀ ਕ੍ਰੀਕ ਤੇ ਨਾ ਜਾਵੇ ਕਿਉਂਕਿ ਅਜਿਹੇ ਲੋਕਾਂ ਦੇ ਵਾਹਨਾਂ ਨਾਲ ਟਰੈਫਿਕ ਜਾਮ ਹੋ ਜਾਂਦਾ ਹੈ ਅਤੇ ਬੰਨ ਤੇ ਮਿੱਟੀ ਭੇਜਣ ਵਿੱਚ ਦਿੱਕਤ ਆਉਂਦੀ ਹੈ । ਇਸੇ ਤਰ੍ਹਾਂ ਬੰਨ ਤੇ ਭੀੜ ਇਕੱਠੀ ਹੋਣ ਨਾਲ ਬੰਨ ਤੇ ਹੋਰ ਦਬਾਓ ਵਧਦਾ ਹੈ ਅਤੇ ਇਸ ਨਾਲ ਇੱਥੇ ਪਹੁੰਚਣ ਵਾਲਿਆਂ ਲਈ ਵੀ ਖਤਰਾ ਹੋ ਸਕਦਾ ਹੈ।
ਇਸ ਤੋਂ ਬਿਨਾਂ ਰਾਹਤ ਸਮੱਗਰੀ ਲੈ ਕੇ ਜਾਣ ਵਾਲਿਆਂ ਨੂੰ ਵੀ ਬੇਨਤੀ ਹੈ ਕਿ ਉਹ ਵੱਡੇ ਵਾਹਨ ਲੈ ਕੇ ਨਾ ਜਾਣ ਕਿਉਂਕਿ ਇਸ ਨਾਲ ਟਰੈਫਿਕ ਵਿੱਚ ਰੁਕਾਵਟ ਆਉਂਦੀ ਹੈ ਅਤੇ ਬੰਨ ਤੱਕ ਮਿੱਟੀ ਪਹੁੰਚਾਉਣ ਵਿੱਚ ਦੇਰੀ ਹੁੰਦੀ ਹੈ। 
ਰਾਹਤ ਕਾਰਜਾਂ ਵਿੱਚ ਲੱਗੀਆਂ ਕਿਸ਼ਤੀਆਂ ਨੂੰ ਵੀ ਆਪਣੀ ਰਫਤਾਰ ਹੌਲੀ ਕਰਨ ਲਈ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਕਹਿ ਦਿੱਤਾ ਗਿਆ ਹੈ ਤਾਂ ਕਿ ਇਹਨਾਂ ਦੀਆਂ ਛੱਲਾਂ ਨਾਲ ਬੰਨ ਨੂੰ ਨੁਕਸਾਨ ਨਾ ਪਹੁੰਚੇ।
ਡਿਪਟੀ ਕਮਿਸ਼ਨਰ , ਫਾਜ਼ਿਲਕਾ


Comment As:

Comment (0)