Hindi
WhatsApp Image 2025-09-01 at 5

ਹੜ ਪ੍ਰਭਾਵਿਤ ਖੇਤਰਾਂ ਦੇ ਵਿੱਚ ਰਾਹਤ ਕਾਰਜ ਜਾਰੀ - ਡਿਪਟੀ ਕਮਿਸ਼ਨਰ

ਹੜ ਪ੍ਰਭਾਵਿਤ ਖੇਤਰਾਂ ਦੇ ਵਿੱਚ ਰਾਹਤ ਕਾਰਜ ਜਾਰੀ - ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਫਿਰੋਜ਼ਪੁਰ

·ਹੜ ਪ੍ਰਭਾਵਿਤ ਖੇਤਰਾਂ ਦੇ ਵਿੱਚ ਰਾਹਤ ਕਾਰਜ ਜਾਰੀ - ਡਿਪਟੀ ਕਮਿਸ਼ਨਰ

·-3400 ਤੋਂ ਵੱਧ ਹੜ ਪੀੜਤਾਂ ਨੂੰ ਕੀਤਾ ਗਿਆ ਰੈਸਕਿਊ

·-ਹੜ੍ਹਾਂ ਸਬੰਧੀ ਜਾਣਕਾਰੀ ਲਈ ਕੰਟਰੋਲ ਰੂਮ ਦੇ ਨੰਬਰ 01632-244017 ’ਤੇ ਕੀਤਾ ਜਾ ਸਕਦਾ ਹੈ ਸੰਪਰਕ

·ਐਨਡੀਆਰਐਫ ਅਤੇ ਬੀਐਸਐਫ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ

ਫ਼ਿਰੋਜ਼ਪੁਰ, 1 ਸਤੰਬਰ (2025 )

 ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦਿਨ ਰਾਤ ਰਾਹਤ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਨਿਰਵਿਘਨ ਮੁਹਈਆ ਕਰਵਾਈ ਜਾ ਰਹੀ ਹੈ।  ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਰੀਬ 112 ਪਿੰਡਾਂ ਦੇ 28,240 ਲੋਕ ਹੜ ਨਾਲ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਰਮੀਐਨਡੀਆਰਐਫਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਦੇ ਨਾਲ 3410 ਹੜ ਪੀੜਤਾਂ ਨੂੰ ਰੈਸਕਿਊ ਕਰਕੇ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਣਾਏ ਗਏ ਵੱਖ-ਵੱਖ ਰਾਹਤ ਕੈਂਪਾਂ ਵਿੱਚ ਰਹਿ ਰਹੇ ਲੋਕਾਂ ਨੂੰ ਹਰ ਲੋੜੀਂਦੀ ਸੁਵਿਧਾ ਮੁਹਈਆ ਕਰਵਾਈ ਜਾ ਰਹੀ ਹੈਇਸ ਤੋਂ ਇਲਾਵਾ ਹੜ ਪ੍ਰਭਾਵਿਤਾਂ ਨੂੰ ਸੁੱਕਾ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਗਿਆ ਹੈ।  

                ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਨੇ ਦੱਸਿਆ ਕਿ ਪਿੰਡ ਹਬੀਬ ਕੇ ਵਿਖੇ 10 ਲਾਈਫ ਜੈਕਟਾਂ ਸਮੇਤ 01 ਬੋਟ ਦੀ ਜ਼ਰੂਰਤ ਸੀ, ਜੋ ਮੌਕੇ ਤੇ ਮੁਹੱਈਆ ਕਰਵਾਈ ਗਈ ਹੈ।ਸਰਕਾਰੀ ਸਕੂਲ ਬਾਰੇ ਕੇ ਵਿਖੇ ਬਣਾਏ ਗਏ ਰਾਹਤ ਕੈਂਪ ਵਿੱਚ ਰੱਖੇ ਗਏ 250 ਤੋਂ ਵੱਧ ਹੜ੍ਹ ਪੀੜਤਾਂ ਨੂੰ ਨਾਸ਼ਤਾ, ਦੁਪਹਿਰ ਤੇ ਰਾਤ ਦਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸੇ ਜਗ੍ਹਾਂ ਤੇ ਸਿਹਤ ਵਿਭਾਗ ਵੱਲੋਂ ਇੱਕ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਹੋਰ ਬਾਰਿਸ਼ ਹੁੰਦੀ ਹੈ ਤਾਂ ਇਸ ਸਬੰਧੀ ਅਧਿਕਾਰੀਆਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ ਅਤੇ ਪਿੰਡ ਵਾਸੀਆਂ ਦੀ ਜ਼ਰੂਰਤ ਅਨੁਸਾਰ ਹਰ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਦਰੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕੱਪੜੇ, ਚਾਦਰਾਂ, ਸੈਨੇਟਰੀ ਨੈਪਕਿਨ ਸਮੇਤ ਹਰ ਤਰ੍ਹਾਂ ਦਾ ਜ਼ਰੂਰੀ ਸਮਾਨ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਪਿੰਡ ਰੁਕਣੇ ਵਾਲਾ ਅਤੇ ਮਹਿਮੂਦ ਵਾਲਾ ਵਿਖੇ ਬੰਨ ਤੇ 50-50 ਕੁਅੰਟਲ ਮੱਕੀ ਦਾ ਆਚਾਰ ਮੁਹੱਈਆ ਕਰਵਾਇਆ ਗਿਆ ਹੈ। ਪਿੰਡ ਬੱਗੇ ਵਾਲਾ, ਫੱਤੇ ਵਾਲਾ, ਨਿਹਾਲਾ ਲਵੇਰਾ, ਜੱਲੋ ਕੇ ਅਤੇ ਫਤਿਹਗੜ੍ਹ ਸਭਰਾਵਾ ਵਿਖੇ ਰਾਹਤ ਮੈਡੀਕਲ ਕੈਂਪ ਲਗਾਏ ਗਏ ਹਨ। ਰੁਕਨੇ ਵਾਲਾ ਵਿਖੇ ਗੱਟੇ ਲਗਾ ਕੇ ਬੰਨ ਨੂੰ ਹੋਰ ਮਜ਼ਬੂਤ ਕੀਤਾ ਗਿਆ ਤਾਂ ਜੋ ਪਾਣੀ ਪਿੰਡ ਵਿੱਚ ਦਾਖਲ ਨਾ ਹੋ ਸਕੇ।ਮੱਖੂ ਨਹਿਰ ਤੋਂ ਪਾਣੀ ਕੱਢਿਆ ਗਿਆ ਹੈ ਤਾਂ ਜੋ ਸਿਲਟ ਤੋਂ ਬਚਾ ਹੋ ਸਕੇ। ਪਿੰਡ ਧੀਰਾ-ਘਾਰਾ ਵਿਖੇ ਬੋਟਾਂ ਰਾਹੀਂ ਪਾਣੀ ਦੀ ਚਪੇਟ ਵਿਚ ਫਸੇ ਵੱਖ ਵੱਖ ਪਿੰਡਾਂ ਦੇ ਨਿਵਾਸੀਆਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਗਿਆ ਹੈ। ਪਿੰਡ ਰੁਕਨੇ ਵਾਲਾ ਕਲਾਂ ਵਿਖੇ ਬੰਨ ਨੂੰ ਹੋਰ ਵੀ ਮਜ਼ਬੂਤ ਕੀਤਾ ਗਿਆ ਹੈ। ਪਾਣੀ ਦੀ ਚਪੇਟ ਵਿਚ ਆਏ ਪਿੰਡਾਂ ਦੇ ਲੋਕਾਂ ਨੂੰ ਪਾਣੀ ਚੋ ਬਾਹਰ ਕੱਢਣ ਲਈ ਐਨਡੀਆਰਐਫ, ਬੀਐਸਐਫ ਦੀਆਂ ਟੀਮਾਂ ਜੁਟੀਆਂ ਹੋਈਆਂ ਹਨ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਪਸ਼ੂਆਂ ਦੀ ਸੰਭਾਲ ਲਈ ਵੱਖ ਵੱਖ ਟੀਮਾਂ ਲਗਾਈਆਂ ਗਈਆਂ ਹਨ।ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ ਫੀਡ ਅਤੇ ਹੋਰ ਮੁੱਢਲੀ ਸਹਾਇਤਾ ਮੁਹਈਆ ਕਰਵਾਈ ਗਈ।

                ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਉਹ ਰਾਹਤ ਕਾਰਜਾਂ ਵਿੱਚ ਲੱਗੀਆਂ ਟੀਮਾਂ ਦਾ ਸਹਿਯੋਗ ਕਰਨ। ਲਗਾਤਾਰ ਅਧਿਕਾਰੀਆਂ ਵੱਲੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਜਾਰੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਕੰਮ ਕੀਤੇ ਜਾ ਰਹੇ ਹਨ।  ਹੜ੍ਹਾਂ ਸਬੰਧੀ ਕੋਈ ਜਾਣਕਾਰੀ ਜਾਂ ਲੋੜ ਪੈਣ ਤੇ ਕੰਟਰੋਲ ਰੂਮ ਦੇ ਨੰਬਰ 01632-244017 ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਰਾਬਤਾ ਕੀਤਾ ਜਾ ਸਕਦਾ ਹੈ।


Comment As:

Comment (0)