Hindi
1001884570_1

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਫਾਜ਼ਿਲਕਾ ਪਹੁੰਚੇ, ਰਾਹਤ ਕਾਰਜਾਂ ਦੀ ਕੀਤੀ ਸਮੀਖਿਆ 

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਫਾਜ਼ਿਲਕਾ ਪਹੁੰਚੇ, ਰਾਹਤ ਕਾਰਜਾਂ ਦੀ ਕੀਤੀ ਸਮੀਖਿਆ 

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਫਾਜ਼ਿਲਕਾ ਪਹੁੰਚੇ, ਰਾਹਤ ਕਾਰਜਾਂ ਦੀ ਕੀਤੀ ਸਮੀਖਿਆ 

ਕਿਹਾ, ਹਰ ਲੋੜਵੰਦ ਤੱਕ ਪਹੁੰਚਾਈ ਜਾ ਰਹੀ ਹੈ ਰਾਹਤ ਸਮਗਰੀ 

ਫਾਜਿਲਕਾ 5 ਸਤੰਬਰ

 ਪੰਜਾਬ ਦੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅੱਜ ਫਾਜ਼ਿਲਕਾ ਜ਼ਿਲੇ ਵਿੱਚ ਪਹੁੰਚੇ । ਇਸ ਮੌਕੇ ਉਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕਰਨ ਤੋਂ ਬਾਅਦ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪ੍ਰਭਾਵਿਤ ਹਰੇਕ ਲੋੜਵੰਦ ਪਰਿਵਾਰ ਤੱਕ ਰਾਹਤ ਸਮੱਗਰੀ ਪਹੁੰਚਾ ਰਹੀ ਹੈ।

 

ਕੈਬਨਿਟ ਮੰਤਰੀ ਸ ਸੌਂਦ ਨੇ ਆਖਿਆ ਕਿ ਇਹ ਇੱਕ ਕੁਦਰਤੀ ਕਰੋਪੀ ਹੈ, ਲੇਕਿਨ ਇਸ ਔਖੇ ਸਮੇਂ ਵਿੱਚ ਸਰਕਾਰ ਆਪਣੇ ਲੋਕਾਂ ਦਾ ਡੱਟ ਕੇ ਸਾਥ ਦੇ ਰਹੀ ਹੈ । ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਜਿਲੇ ਵਿੱਚ ਪ੍ਰਸ਼ਾਸਨ ਦੀਆਂ ਸਾਰੀਆਂ ਟੀਮਾਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਤ ਬਾਹਰ ਕੱਢਿਆ ਜਾਵੇ। ਉਹਨਾਂ ਨੇ ਕਿਹਾ ਕਿ ਪੀੜਿਤ ਪਰਿਵਾਰਾਂ ਤੱਕ ਰਾਸ਼ਨ ਅਤੇ ਉਹਨਾਂ ਦੇ ਜਾਨਵਰਾਂ ਲਈ ਕੈਟਲ ਫੀਡ ਕਿਸ਼ਤੀਆਂ ਰਾਹੀਂ ਵੀ ਅੰਦਰਲੇ ਪਿੰਡਾਂ ਤੱਕ ਭੇਜੀ ਜਾ ਰਹੀ ਹੈ। 

ਕੈਬਨਿਟ ਮੰਤਰੀ ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜ਼ਿਲ੍ਹੇ ਵਿੱਚ  ਰਾਹਤ ਕੈਂਪ ਕਾਰਜਸ਼ੀਲ  ਹਨ ।ਉਨਾਂ ਨੇ ਕਿਹਾ ਕਿ ਰਾਹਤ ਕੈਂਪਾਂ ਵਿੱਚ ਆਏ ਸਾਰੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸਾਰੀਆਂ ਬੁਨਿਆਦੀ ਜਰੂਰਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। 

ਉਨਾਂ ਦੱਸਿਆ ਕਿ ਸ਼ਨੀਵਾਰ ਨੂੰ ਉਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ

ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕੈਬਨਿਟ ਮੰਤਰੀ ਨੂੰ ਸਥਾਨਕ ਹਾਲਾਤਾਂ ਤੋਂ ਜਾਣੂ ਕਰਵਾਇਆ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐਸਐਸਪੀ ਗੁਰਮੀਤ ਸਿੰਘ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਪ੍ਰਧਾਨ ਐਸ ਸੀ ਵਿੰਗ ਪੰਜਾਬ, ਸ੍ਰੀ ਚੁਸਪਿੰਦਰ ਸਿੰਘ ਚਹਿਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਨੀਰੂ ਗਰਗ ਵੀ ਹਾਜ਼ਰ ਸਨ।।


Comment As:

Comment (0)