ਵੈਕਟਰਨ ਬੌਰਨ ਬਿਮਾਰੀਆਂ ਦੀ ਰੋਕਥਾਮ ਦੇ ਲਈ ਸਿਵਲ ਸਰਜਨ ਅਤੇ ਐਸ.ਐਮ.ਓ. ਦੀ ਦੇਖਰੇਖ ਹੇਠ ਕਰਵਾਈ ਜਾ ਰਹੀ ਹੈ ਫੋਗਿੰਗ: ਡਿ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫਿਰੋਜ਼ਪੁਰ
ਵੈਕਟਰਨ ਬੌਰਨ ਬਿਮਾਰੀਆਂ ਦੀ ਰੋਕਥਾਮ ਦੇ ਲਈ ਸਿਵਲ ਸਰਜਨ ਅਤੇ ਐਸ.ਐਮ.ਓ. ਦੀ ਦੇਖਰੇਖ ਹੇਠ ਕਰਵਾਈ ਜਾ ਰਹੀ ਹੈ ਫੋਗਿੰਗ: ਡਿਪਟੀ ਕਮਿਸ਼ਨਰ
ਪਿੰਡਾਂ ਵਿੱਚ ਬੀ.ਐਸ.ਐਫ. ਅਤੇ ਸਿਹਤ ਵਿਭਾਗ ਵੱਲੋਂ ਲਗਾਤਾਰ ਮਰੀਜ਼ਾ ਦੀ ਜਾਂਚ ਉਪਰੰਤ ਦਿੱਤੀਆਂ ਜਾ ਰਹੀਆਂ ਮੁਫ਼ਤ ਦਵਾਈਆਂ
ਫ਼ਿਰੋਜ਼ਪੁਰ, 8 ਸਤੰਬਰ 2025.
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਸਰਜਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿੱਚ ਪਾਣੀ ਘਟਿਆ ਹੈ ਉਨ੍ਹਾਂ ਦੇ ਵਿੱਚ ਇਕ ਵਿਸ਼ੇਸ਼ ਕੰਪੈਨ ਚਲਾ ਕੇ ਐਂਟੀ ਲਾਰਵਾ ਸਪ੍ਰੇਅ ਅਤੇ ਮੱਛਰਾ ਦੀ ਪੈਦਾਵਾਰ ਨੂੰ ਰੋਕਣ ਲਈ ਜ਼ਰੂਰੀ ਦਵਾਈਆਂ ਦਾ ਛੜਕਾਅ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਸਿਹਤ ਮੰਤਰੀ ਵੱਲੋਂ ਵੀ ਅਗਲੇ ਹਫ਼ਤੇ ਤੋਂ ਇੱਕ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਸਿਹਤ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਸੰਯਕੁਤ ਤੌਰ ਤੇ ਟੀਮਾ ਬਣਾ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕੀਤਾ ਜਾਵੇਗਾ। ਇਨ੍ਹਾਂ ਵਿੱਚ ਕਮਿਊਨਿਟੀ ਹੈਲਥ ਵਰਕਰ, ਮਲਟੀ ਪਰਪਜ਼ ਹੈਲਥ ਵਰਕਜ਼, ਗ੍ਰਾਮ ਰੋਜ਼ਗਾਰ ਸੇਵਕ ਆਦਿ ਟੀਮਾਂ ਬਲਾਕ ਵਿੱਚ ਐਸ.ਐਮ.ਓ. ਦੀ ਨਿਗਰਾਨੀ ਹੇਠ ਕੰਮ ਕਰਨਗੀਆਂ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਅਭਿਆਨ ਚਲਾਉਣਗੀਆਂ। ਪੇਂਡੂ ਵਿਕਾਸ ਵਿਭਾਗ ਵੱਲੋਂ ਪਿੰਡਾਂ ਦੇ ਵਿੱਚ ਡੇਂਗੂ, ਮਲੇਰੀਆਂ ਤੇ ਚਿਕਨਗੁਣੀਆਂ ਅਤੇ ਵੈਕਟਰਨ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਕੰਮ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿੱਚ ਪਸ਼ੂਆਂ ਦੇ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਕੈਟਲ ਫੀਡ ਵੰਡੀ ਜਾ ਰਹੀ ਹੈ ਅਤੇ ਪਸ਼ੂਆਂ ਦਾ ਇਲਾਜ ਵੀ ਕੀਤਾ ਜਾ ਰਿਹਾ ਹੈ। ਪਿੰਡ ਜੱਲੋ ਕੇ ਸਬ ਸੈਂਟਰ ਅਤੇ ਗੱਟੀ ਰਾਜੋ ਕੇ ਵਿਖੇ ਫੋਗਿੰਗ ਦਾ ਕੰਮ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਫੋਗਿੰਗ ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕਰਵਾਈ ਜਾਵੇਗੀ। ਪਿੰਡ ਰੁਕਨੇਵਾਲਾ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ ਹਨ। ਜੱਲੋ ਕੇ ਮੋੜ, ਹਾਮਦ ਚੱਕ, ਰੁਕਨੇਵਾਲਾ, ਆਰਿਫ਼ ਕੇ, ਕੁਤਬਦੀਨ ਵਾਲਾ ਸਮੇਤ ਵੱਖ-ਵੱਖ ਪਿੰਡਾਂ ਵਿੱਚ ਮੈਡੀਕਲ ਕੈਂਪ ਲੱਗੇ ਹੋਏ ਹਨ। ਪਾਣੀ ਦੇ ਕਾਰਨ ਜਿਹੜੀਆਂ ਸੜਕਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਰਿਪੇਅਰ ਦਾ ਕੰਮ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਪਿੰਡ ਲੱਖਾ ਸਿੰਘ ਵਾਲਾ ਮਮਦੋਟ ਵਿਖੇ ਬੀ.ਐਸ.ਐਫ਼. ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ ਹੈ ਜਿਥੇ ਮਰੀਜ਼ਾ ਨੂੰ ਜਾਂਚ ਤੋਂ ਬਾਅਦ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵੀ ਲਗਾਤਾਰ ਰਾਹਤ ਕਾਰਜਾਂ ਵਿੱਚ ਜੁੱਟੀਆਂ ਹੋਈਆਂ ਹਨ।
ਡਿਪਟੀ ਕਮਿਸ਼ਨਰ ਦੇ ਦੱਸਿਆ ਕਿ ਹੁਸੈਨੀਵਾਲਾ ਰੀਟਰੀਟ ਸੈਰਾਮਨੀ ਨੂੰ ਜਾਂਦੀ ਸੜਕ ਜੋ ਕੇ ਪਾਣੀ ਦੇ ਕਾਰਨ ਖਰਾਬ ਹੋ ਗਈ ਸੀ ਉਸ ਦੀ ਰਿਪੇਅਰ ਦਾ ਕੰਮ ਜਾਰੀ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀ ਟੀਮ ਦੇ ਨਾਲ ਰਾਹਤ ਕਾਰਜ ਜਾਰੀ ਰੱਖਣ ਅਤੇ ਇਕ ਦੂਸਰੇ ਨਾਲ ਤਾਲਮੇਲ ਬਣਾ ਕੇ ਕੰਮ ਕਰਨ।