Hindi

ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਨਿਗਰਾਨੀ

ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨੁਕਸਾਨੇ ਗਏ ਘਰਾਂ ਦਾ ਮੁਆਵਜ਼ਾ ਦੇਣ ਦੀਆਂ ਹਦਾਇਤਾਂ ਜਾਰੀ

ਗੁਰਦਾਸਪੁਰ, 10 ਸਤੰਬਰ (  2025  ) - ਸ੍ਰੀ ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ. ਜਿਨ੍ਹਾਂ ਕੋਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਵਾਧੂ ਚਾਰਜ ਹੈ ਵੱਲੋਂ ਅੱਜ ਆਨ-ਲਾਈਨ ਮੀਟਿੰਗ ਕਰਕੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਖ਼ੁਦ ਨਿਗਰਾਨੀ ਕਰਨ ਤਾਂ ਜੋ ਕੋਈ ਵੀ ਹੜ੍ਹ ਪੀੜ੍ਹਤ ਪੰਜਾਬ ਸਰਕਾਰ ਦੀ ਮਦਦ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਘਰ-ਘਰ ਜਾ ਕੇ ਲੋੜਵੰਦਾਂ ਤੱਕ ਰਾਹਤ ਸਮਗਰੀ ਪਹੁੰਚਾਉਣ।

ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿਨ੍ਹਾਂ ਵਿਅਕਤੀਆਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਦੇਰੀ ਉਨ੍ਹਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕੀਤਾ ਜਾਵੇ। ਇਸ ਦੇ ਨਾਲ ਹੀ ਬੁਨਿਆਦੀ ਢਾਂਚੇ ਨੂੰ ਜੋ ਨੁਕਸਾਨ ਪਹੁੰਚਿਆ ਹੈ ਉਸ ਦੀ ਮੁਰੰਮਤ ਸ਼ੁਰੂ ਕੀਤੀ ਜਾਵੇ।

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕਰਨ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਵਿਭਾਗ, ਸਥਾਨਿਕ ਸਰਕਾਰਾਂ ਅਤੇ ਪੰਚਾਇਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਫੌਗਿੰਗ ਕੀਤੀ ਜਾਵੇ ਤਾਂ ਜੋ ਹੜ੍ਹਾਂ ਦੇ ਪਾਣੀ ਕਾਰਨ ਮੱਛਰ-ਮੱਖੀਆਂ ਪੈਦਾ ਨਾ ਹੋ ਸਕਣ। ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦੇ ਇਲਾਜ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਨਾਲ ਪਸ਼ੂਆਂ ਦੇ ਚਾਰੇ ਦਾ ਵੀ ਪ੍ਰਬੰਧ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀ ਪਾਣੀ ਘਟਣ ਤੋਂ ਬਾਅਦ ਫ਼ਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨਗੇ ਤਾਂ ਜੋ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਧੁੱਸੀ ਬੰਨ੍ਹ ਵਿੱਚ ਪਏ ਪਾੜਾਂ ਨੂੰ ਭਰਨ ਦਾ ਕੰਮ ਵੀ ਤੁਰੰਤ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਲਈ ਰਾਹਤ ਤੇ ਪੁਨਰਵਾਸ ਕਾਰਜਾਂ ਵਿੱਚ ਦਿਨ-ਰਾਤ ਲੱਗਾ ਹੋਇਆ ਹੈ ਅਤੇ ਅਸੀਂ ਸਾਰੇ ਮਿਲ ਕੇ ਇਸ ਸੰਕਟ ਉੱਪਰ ਕਾਬੂ ਪਾ ਲਵਾਂਗੇ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਇੱਕ ਵੀ ਲੋੜਵੰਦ ਵਿਅਕਤੀ ਮਦਦ ਤੋਂ ਵਾਂਝਾ ਨਾ ਰਹੇ।

 


Comment As:

Comment (0)