Hindi
WhatsApp Image 2025-09-12 at 6

ਨਾਲੋ ਨਾਲ ਖਰੀਦ ਲਈ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ –ਡਿਪਟੀ ਕਮਿਸ਼ਨਰ ਨਵਜੋਤ ਕੌਰ

ਨਾਲੋ ਨਾਲ ਖਰੀਦ ਲਈ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ –ਡਿਪਟੀ ਕਮਿਸ਼ਨਰ ਨਵਜੋਤ ਕੌਰ

ਨਾਲੋ ਨਾਲ ਖਰੀਦ ਲਈ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ

 

·ਮੰਡੀਆਂ ਵਿਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ

 

·ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ-ਡਿਪਟੀ ਕਮਿਸ਼ਨਰ

 

·ਪੰਜਾਬ ਸਰਕਾਰ ਦੀਆਂ ਹਦਾਇਤਾਂਮੰਡੀਆਂ ਵਿਚੋਂ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ

 


ਮਾਨਸਾ, 12 ਸਤੰਬਰ :


       ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ ਇਸ ਲਈ ਝੋਨੇ ਦੀ ਨਾਲੋ ਨਾਲ ਖਰੀਦ ਲਈ ਕਿਸਾਨ ਮੰਡੀਆਂ ਵਿਚ ਸੁੱਕਾ ਝੋਨੇ ਹੀ ਲੈ ਕੇ ਆਉਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ IAS ਨੇ ਖਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖਰੀਦ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਨ ਮੌਕੇ ਕੀਤਾ।


                ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਮੰਡੀਆਂ ਵਿਚ ਵੇਚਣ ਦੌਰਾਨ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


                 ਉਨ੍ਹਾਂ ਕਿਹਾ ਕਿ ਖ਼ਰੀਦ ਦੌਰਾਨ ਕਿਸਾਨਾਂ ਅਤੇ ਖਰੀਦ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਹਦਾਇਤ ਕੀਤੀ ਕਿ ਜਲਦ ਹੀ ਜਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ।


                 ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਪਸੱਟ ਕੀਤਾ ਹੈ ਕਿ ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਤਿਆਰ ਕੀਤੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ।

                ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸਵੱਛਤਾ ਲਈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

            ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਕਵਿਤਾ ਗਰਗਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰ. ਮਨਦੀਪ ਸਿੰਘ ਮਾਨਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤਪਾਲ ਕੌਰਸੈਕਟਰੀ ਮਾਰਕਿਟ ਕਮੇਟੀ ਜੈ ਸਿੰਘ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।


Comment As:

Comment (0)