Hindi
Pic (6)

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

 

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੰਮ੍ਰਿਤਸਰ ਚ ਆਧੁਨਿਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਮੈਗਾ ਵੇਅਰਹਾਊਸ ਦਾ ਉਦਘਾਟਨ 

ਸਾਫ-ਸੁਥਰੇ ਮਾਹੌਲ ਲਈ ਸੈਨੀਟਾਈਜ਼ਰ ਤੇ ਸਫਾਈ ਮੁਹਿੰਮ ਦੀ ਸ਼ੁਰੂਆਤ ਅੱਜ ਨੰਗਲ ਤੋਂ ਕੀਤੀ - ਹਰਜੋਤ ਬੈਂਸ

100 ਪਿੰਡ ਹੜ੍ਹ ਨਾਲ ਪ੍ਰਭਾਵਿਤ, ਵਿਸ਼ੇਸ਼ ਗਿਰਦਾਵਰੀ ਲਗਾਤਾਰ ਜਾਰੀ

ਹੜ੍ਹ ਪੀੜਤਾਂ ਨੂੰ ਮਿਲੇਗਾ ਯੋਗ ਮੁਆਵਜ਼ਾ: ਹਰਭਜਨ ਸਿੰਘ ਈ.ਟੀ.ਉ.

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿਲਿਆਂਵਾਲੀ ਅਤੇ ਉਸਮਾਨ ਖੇੜਾ ਵਿੱਚ ਸਫਾਈ ਅਭਿਆਨ ਚਲਾਇਆ ਗਿਆ

ਚੰਡੀਗੜ੍ਹ , 15 ਸਤੰਬਰ:

ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਪੰਜਾਬ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੀ ਸਫਾਈ ਮੁਹਿੰਮ ਦੀ ਸਫਲਤਾ ਲਈ ਪੰਚ-ਸਰਪੰਚਾਂ, ਯੂਥ ਕਲੱਬਾਂ, ਨੌਜਵਾਨਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਯੋਗਦਾਨ ਪਾਉਣ ਲਈ ਅਪੀਲ ਕੀਤੀ।

     ਸ. ਬੈਂਸ ਨੇ ਅੱਜ ਨੰਗਲ ਤੋਂ ਸੈਨੀਟਾਈਜ਼ਰ ਅਤੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜੋ ਹੜ੍ਹ ਪ੍ਰਭਾਵਿਤ ਸਾਰੇ ਪਿੰਡਾਂ ਵਿੱਚ ਜਾਰੀ ਰਹੇਗੀ। ਦਵਾਈਆਂ ਦੇ ਛਿੜਕਾਅ ਲਈ ਸਪਰੇਅ ਅਤੇ ਟੈਂਟ ਇਲਾਕੇ ਵਿੱਚ ਪਹੁੰਚ ਚੁੱਕੇ ਹਨ। ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ ਮੈਡੀਕਲ ਸਹੂਲਤਾਂ ਅਤੇ ਟੀਕਾਕਰਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।

     ਸ. ਬੈਂਸ ਨੇ ਹਰੇਕ ਪਿੰਡ ਦੇ ਪੰਚ-ਸਰਪੰਚ ਨੂੰ ਆਪਣੀ ਗ੍ਰਾਮ ਪੰਚਾਇਤ ਵਿੱਚ ਤੁਰੰਤ ਸਫਾਈ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਨਿਯਮਿਤ ਤੌਰ ’ਤੇ ਚੱਲ ਰਹੇ ਹਨ ਅਤੇ ਸਰਕਾਰੀ ਸਕੂਲਾਂ ਨੂੰ ਸਾਫ ਕਰਕੇ ਮੁੜ ਚਾਲੂ ਕਰ ਦਿੱਤਾ ਗਿਆ ਹੈ।

     ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਖੁਦ ਸੈਨੀਟਾਈਜ਼ਿੰਗ ਵਾਹਨ ਵਿੱਚ ਬੈਠੇ ਅਤੇ ਨੰਗਲ ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਮੁਹਿੰਮ ਅਰੰਭ ਕੀਤੀ ਤੇ  ਸ਼ਹਿਰ ਦੇ ਵੱਖ–ਵੱਖ ਹਿੱਸਿਆਂ ਦਾ ਦੌਰਾ ਕੀਤਾ। ਇਹ ਖ਼ਾਸ ਵਾਹਨ ਆਧੁਨਿਕ ਪ੍ਰਣਾਲੀ ਅਤੇ ਵੱਡੇ ਟੈਂਕ ਨਾਲ ਲੈਸ ਹੈ, ਜੋ ਇਲਾਕੇ ਵਿੱਚ ਦਵਾਈ ਦਾ ਛਿੜਕਾਅ ਕਰਦਾ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੂਰੀ ਤਰ੍ਹਾਂ ਸਫਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਫਾਗਿੰਗ ਮੁਹਿੰਮ ਅਗਲੇ 15 ਦਿਨ ਤੱਕ ਜਾਰੀ ਰਹੇਗੀ ਅਤੇ ਖ਼ਾਸ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾਵੇਗੀ ਕਿਉਂਕਿ ਲੋਕਾਂ ਦੀ ਜ਼ਿੰਦਗੀ ਦੀ ਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। 

ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲਗਭਗ 100 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਜਾਇਦਾਦ, ਫ਼ਸਲਾਂ, ਜ਼ਮੀਨਾਂ ਅਤੇ ਪਸ਼ੂਆਂ ਨੂੰ ਹੋਇਆ ਨੁਕਸਾਨ ਅਸਲ ਅੰਦਾਜ਼ੇ ਤੋਂ ਕਾਫ਼ੀ ਵੱਧ ਹੈ। ਇਸ ਸਥਿਤੀ ਨੂੰ ਦੇਖਦਿਆਂ, ਪੰਜਾਬ ਸਰਕਾਰ ਨੇ ਹਰ ਹੜ੍ਹ ਪ੍ਰਭਾਵਿਤ ਪਰਿਵਾਰ ਤੱਕ ਰਾਹਤ ਪਹੁੰਚਾਉਣ ਲਈ "ਆਪਰੇਸ਼ਨ ਰਾਹਤ" ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।
     
ਸ.ਬੈਂਸ ਨੇ ਕਿਹਾ ਕਿ ਮੈਡੀਕਲ ਟੀਮਾਂ ਹਰ ਪਿੰਡ ਵਿੱਚ ਪਹੁੰਚ ਗਈਆਂ ਹਨ ਅਤੇ ਪਸ਼ੂਆਂ ਲਈ ਖ਼ਾਸ ਟੀਕਾਕਰਨ ਮੁਹਿੰਮ ਜਾਰੀ ਹੈ ਤੇ ਨਾਲ ਹੀ ਸਫਾਈ ਤੇ ਸੈਨੀਟਾਈਜ਼ੇਸ਼ਨ ਮੁਹਿੰਮ ਵੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਜਾਰੀ ਹੈ ਅਤੇ ਹਰ ਪ੍ਰਭਾਵਿਤ ਪਰਿਵਾਰ ਨੂੰ ਲੋੜੀਂਦੀ ਸਹਾਇਤਾ ਤੇ ਰਾਹਤ ਮੁਹੱਇਆ ਕਰਵਾਈ ਜਾਵੇਗੀ। 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਅਜਨਾਲਾ ਰੋਡ ‘ਤੇ ਸਥਿਤ ਇਕ ਰਿਸੋਰਟ ਨੂੰ ਅੱਜ ਆਧੁਨਿਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਮੈਗਾ ਵੇਅਰਹਾਊਸ ਵਜੋਂ ਸਥਾਪਤ ਕੀਤਾ ਗਿਆ ਹੈ।

ਇਸ ਸਮੇਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਦੇ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੰਮਾਂ ਨੂੰ ਤੇਜ਼ੀ ਦੇਣ ਲਈ ਪਦਮਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ (ਰਾਜ ਸਭਾ) ਅਤੇ ਸਨ ਫਾਊਂਡੇਸ਼ਨ ਤੇ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਦੇ ਸਹਿਯੋਗ ਸਦਕਾ ਇਹ ਵੇਅਰਹਾਊਸ ਸਥਾਪਿਤ ਕੀਤਾ ਗਿਆ ਹੈ।
 
ਇਸ ਵੇਅਰਹਾਊਸ ਵਿੱਚ 50 ਟਰੈਕਟਰ ਅਤੇ 10 ਜੇਸੀਬੀ ਮਸ਼ੀਨਾਂ ਕਚਰਾ ਹਟਾਉਣ ਲਈ, 200 ਫੋਗਿੰਗ ਮਸ਼ੀਨਾਂ ਬਿਮਾਰੀਆਂ ਤੋਂ ਬਚਾਅ ਲਈ, 1,000 ਬਰਤਨ ਕਿਟਾਂ, 500 ਮੈਟ੍ਰਿਕ ਟਨ ਚਾਰਾ, 500 ਕਵਿੰਟਲ ਚਾਵਲ ਬੀ.ਪੀ.ਐਲ ਪਰਿਵਾਰਾਂ ਲਈ, ਅਤੇ 1,000 ਤੋਂ ਵੱਧ ਪਰਿਵਾਰਾਂ ਲਈ ਫੋਲਡਿੰਗ ਬੈਡ, ਗੱਦੇ, ਚਾਦਰਾਂ, ਕੰਬਲ, ਕੁਰਸੀਆਂ, ਗੈਸ ਸਟੋਵ ਅਤੇ ਮੈਡੀਕਲ ਕਿਟਾਂ ਰੱਖੀਆਂ ਗਈਆਂ ਹਨ। ਇਹ ਸਮੱਗਰੀ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਅਤੇ ਘਰ-ਘਰ ਦੀ ਮੈਪਿੰਗ ਕਰਕੇ ਸਭ ਤੋਂ ਜ਼ਰੂਰਤਮੰਦ ਪਰਿਵਾਰਾਂ ਤੱਕ ਪਹੁੰਚਾਈ ਜਾਵੇਗੀ। ਟਰੈਕਟਰ ਅਤੇ ਜੇਸੀਬੀ ਮਸ਼ੀਨਾਂ ਅੰਮ੍ਰਿਤਸਰ ਦੇ ਪ੍ਰਭਾਵਿਤ ਪਿੰਡਾਂ ਵਿੱਚ ਐਸ.ਡੀ.ਐਮ ਅਤੇ ਤਹਿਸੀਲਦਾਰਾਂ ਦੇ ਸਹਿਯੋਗ ਨਾਲ ਭੇਜੀਆਂ ਜਾਣਗੀਆਂ।

ਇਸ ਤੋਂ ਇਲਾਵਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿਲਿਆਂਵਾਲੀ ਅਤੇ ਉਸਮਾਨ ਖੇੜਾ ਵਿੱਚ ਸਫਾਈ ਅਭਿਆਨ ਚਲਾਇਆ ਗਿਆ।
——


Comment As:

Comment (0)