ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੰਬਾਈਨ ਮਾਲਕਾਂ ਨਾਲ ਕੀਤੀ ਗਈ ਮੀਟਿੰਗ
ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੰਬਾਈਨ ਮਾਲਕਾਂ ਨਾਲ ਕੀਤੀ ਗਈ ਮੀਟਿੰਗ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ
ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੰਬਾਈਨ ਮਾਲਕਾਂ ਨਾਲ ਕੀਤੀ ਗਈ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 24 ਸਤੰਬਰ
ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਸੁਚੱਜੇ ਪਰਾਲੀ ਪ੍ਰਬੰਧਨ ਸਬੰਧੀ ਕੰਬਾਈਨ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਉਨਾਂ ਨੇ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਝੋਨਾ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕਟਾਈ ਕੀਤੀ ਜਾਵੇ। ਇਸੇ ਤਰ੍ਹਾਂ ਉਹਨਾਂ ਕਿਹਾ ਕਿ ਝੋਨੇ ਦੀ ਕਟਾਈ ਦਿਨ ਵੇਲੇ ਕੀਤੀ ਜਾਵੇ ਅਤੇ ਰਾਤ ਸਮੇਂ ਜਾਂ ਸਵੇਰੇ ਜਲਦੀ ਜਾਂ ਦੇਰ ਸ਼ਾਮ ਤੱਕ ਕਟਾਈ ਨਾ ਕੀਤੀ ਜਾਵੇ ਕਿਉਂਕਿ ਇਸ ਨਾਲ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਨਾਲ ਝੋਨੇ ਦੇ ਮੰਡੀਕਰਨ ਵਿੱਚ ਕਿਸਾਨਾਂ ਨੂੰ ਦਿੱਕਤ ਆਉਂਦੀ ਹੈ। ਉਹਨਾਂ ਨੇ ਕਿਹਾ ਕਿ ਝੋਨੇ ਵਿੱਚ ਨਮੀ ਦੀ ਮਾਤਰਾ ਉਚਿਤ ਹੋਣ ਤੇ ਹੀ ਫਸਲ ਦੀ ਕਟਾਈ ਕਰਨ ਲਈ ਕੰਬਾਈਨ ਮਾਲਕ ਅੱਗੇ ਆਉਣ। ਨਾਲ ਹੀ ਉਹਨਾਂ ਨੇ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਮੌਕੇ ਸੁਪਰ ਐਸ ਐਮ ਐਸ ਜਰੂਰ ਲਗਾਉਣ ਤਾਂ ਜੋ ਝੋਨੇ ਦੀ ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ ਨੂੰ ਸੌਖ ਹੋਵੇ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ ਅਤੇ ਕੱਚੀ ਫਸਲ ਦੀ ਕਟਾਈ ਨਾ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਜਿਆਦਾ ਨਮੀ ਵਾਲਾ ਝੋਨਾ ਮੰਡੀ ਵਿਚ ਆਉਂਦਾ ਹੈ ਤਾਂ ਇਸ ਨਾਲ ਫਸਲ ਦੇ ਮੰਡੀਕਰਨ ਵਿਚ ਦਿੱਕਤ ਆਉਂਦੀ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਕਰਨਜੀਤ ਸਿੰਘ ਗਿੱਲ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕੰਬਾਈਨ ਮਾਲਕ ਹਾਜ਼ਰ ਸਨ।