Hindi
WhatsApp Image 2025-09-30 at 15

ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

- ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸਿਆਸੀ ਪਾਰਟੀਆਂ ਨੂੰ ਸੌਂਪੀਆਂ

ਚੰਡੀਗੜ੍ਹ, 30 ਸਤੰਬਰ:


ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਅਗਾਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਐਲਾਨੇ ਗਏ ਸ਼ਡਿਊਲ ਮੁਤਾਬਕ ਵਿਸ਼ੇਸ਼ ਸੰਖੇਪ ਸੋਧ ਉਪਰੰਤ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 01.07.2025 ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਵੀ ਸੌਂਪੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ, "ਸੋਧੀ ਗਈ ਸੂਚੀ ਮੁਤਾਬਕ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,93,742 ਹੈ, ਜਿਸ ਵਿੱਚ 1,01,494 ਪੁਰਸ਼ ਵੋਟਰ ਅਤੇ 92,240 ਮਹਿਲਾ ਵੋਟਰ ਸ਼ਾਮਲ ਹਨ। 114 ਪੋਲਿੰਗ ਸਟੇਸ਼ਨ ਸਥਾਨਾਂ 'ਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ: 60 ਅਤੇ ਪੇਂਡੂ: 162) ਤੱਕ ਤਰਕਸੰਗਤ ਕੀਤੀ ਗਈ ਹੈ, ਜਿਸ ਨਾਲ ਆਸਾਨ ਪਹੁੰਚ ਅਤੇ ਸਾਰੇ ਨਾਗਰਿਕਾਂ ਲਈ ਸੁਚਾਰੂ ਵੋਟਿੰਗ ਅਨੁਭਵ ਯਕੀਨੀ ਬਣਾਇਆ ਗਿਆ ਹੈ।"

ਸਿਬਿਨ ਸੀ ਨੇ ਕਿਹਾ ਕਿ ਇਹ ਸੋਧ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਸੰਬੰਧਿਤ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਕੀਤੀ ਗਈ ਹੈ। ਉਨ੍ਹਾਂ ਕਿਹਾ, "ਖਰੜੇ ਦੀ ਪ੍ਰਕਾਸ਼ਨਾ ਤੋਂ ਲੈ ਕੇ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਤੱਕ ਅਤੇ ਇਨ੍ਹਾਂ ਦੇ ਨਿਪਟਾਰੇ ਉਪਰੰਤ ਹਰ ਕਦਮ ਨੂੰ ਪੂਰੀ ਮਿਹਨਤ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਗਿਆ ਹੈ।" ਉਨ੍ਹਾਂ ਅੱਗੇ ਕਿਹਾ ਕਿ ਇਸ ਸੋਧ ਵਿੱਚ 100 ਫ਼ੀਸਦੀ ਈ.ਪੀ.ਆਈ.ਸੀ. (ਵੋਟਰ ਫੋਟੋ ਪਛਾਣ ਪੱਤਰ) ਨੂੰ ਕਵਰ ਕੀਤਾ ਗਿਆ ਹੈ, ਜੋ ਕਿ ਇੱਕ ਸ਼ੁੱਧ ਅਤੇ ਤਰੁੱਟੀ ਰਹਿਤ ਵੋਟਰ ਸੂਚੀ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ ਵੋਟਰਾਂ ਲਈ ਉਪਲਬਧ ਕਾਨੂੰਨੀ ਵਿਵਸਥਾ 'ਤੇ ਵੀ ਚਾਨਣਾ ਪਾਇਆ ਜਿਸ ਤਹਿਤ ਉਹ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ.) ਦੇ ਹੁਕਮਾਂ ਵਿਰੁੱਧ ਜ਼ਿਲ੍ਹਾ ਚੋਣ ਅਫ਼ਸਰ ਕੋਲ ਅਪੀਲ ਕਰ ਸਕਦੇ ਹਨ ਅਤੇ ਜ਼ਰੂਰਤ ਪੈਣ ‘ਤੇ ਉਹ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 24 ਅਤੇ ਚੋਣ ਰਜਿਸਟ੍ਰੇਸ਼ਨ ਨਿਯਮਾਂ, 1960 ਦੇ ਨਿਯਮ 23 ਦੇ ਤਹਿਤ ਮੁੱਖ ਚੋਣ ਅਫ਼ਸਰ ਕੋਲ ਵੀ ਅਪੀਲ ਕਰ ਸਕਦੇ ਹਨ।
-----

 


Comment As:

Comment (0)