Hindi

ਜਨਰਲ ਅਬਜ਼ਰਵਰ ਦੀ ਮੌਜੂਦਗੀ `ਚ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਕਮਿਸ਼ਨਿੰਗ ਮੁਕੰਮਲ ਹੋਈ

ਜਨਰਲ ਅਬਜ਼ਰਵਰ ਦੀ ਮੌਜੂਦਗੀ `ਚ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਕਮਿਸ਼ਨਿੰਗ ਮੁਕੰਮਲ ਹੋਈ

ਜ਼ਿਮਨੀ ਚੋਣ 021-ਤਰਨ ਤਾਰਨ

ਜਨਰਲ ਅਬਜ਼ਰਵਰ ਦੀ ਮੌਜੂਦਗੀ `ਚ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਕਮਿਸ਼ਨਿੰਗ ਮੁਕੰਮਲ ਹੋਈ

ਵੱਖ-ਵੱਖ ਉਮੀਦਵਾਰ ਤੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਪੂਰੀ ਪ੍ਰੀਕ੍ਰਿਆ ਦੌਰਾਨ ਹਾਜ਼ਰ ਰਹੇ

ਤਰਨ ਤਾਰਨ, 04 ਨਵੰਬਰ ( 2025  ) - ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਵਿਚ ਵਰਤੀਆਂ ਜਾਣ ਵਾਲੀਆਂ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਦੀ ਕਮਿਸ਼ਨਿੰਗ ਅੱਜ ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨੀ, ਆਈ.ਏ.ਐੱਸ. ਦੀ ਹਾਜ਼ਰੀ ਵਿੱਚ ਮੁਕੰਮਲ ਹੋ ਗਈ। ਇਸ ਮੌਕੇ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਈ.ਵੀ.ਐੱਮ. ਦੀ ਕਮਿਸ਼ਨਿੰਗ ਸਬੰਧੀ ਜਾਣਕਾਰੀ ਦਿਦਿੰਆਂ ਰਿਟਰਨਿੰਗ ਅਫ਼ਸਰ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਕੁੱਲ 222 ਪੋਲਿੰਗ ਸਟੇਸ਼ਨ ਹਨ ਅਤੇ ਹਲਕੇ ਦੇ ਪੋਲਿੰਗ ਬੂਥਾਂ ਦੀ ਗਿਣਤੀ ਤੋਂ 120 ਫ਼ੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 130 ਫ਼ੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖ਼ਰਾਬ ਹੋਣ ’ਤੇ ਰਾਖਵਾਂ ਕੋਟਾ ਮੌਜੂਦ ਹੋਵੇ। ਉਨ੍ਹਾਂ ਕਿਹਾ ਕਿ ਅੱਜ ਲਗਾਤਾਰ ਦੂਸਰੇ ਦਿਨ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਕਮਿਸ਼ਨਿੰਗ ਦੌਰਾਨ ਈ.ਵੀ.ਐੱਮ ਨੂੰ ਪੋਲਿੰਗ ਬੂਥ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਿੰਗ ਮੁਕੰਮਲ ਹੋਣ ਤੋਂ ਬਾਅਦ ਸਾਰੀਆਂ ਈ.ਵੀ.ਐੱਮ. ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਤਹਿਤ ਸਟਰਾਂਗ ਰੂਮ ਵਿੱਚ ਰੱਖ ਦਿੱਤਾ ਗਿਆ ਹੈ।

ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 11 ਨਵੰਬਰ ਨੂੰ ਤਰਨ ਤਾਰਨ ਉਪ ਚੋਣ ਲਈ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।


Comment As:

Comment (0)