ਪੰਜਾਬ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ : ਮੋਹਿੰਦਰ ਭਗਤ
ਪੰਜਾਬ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ : ਮੋਹਿੰਦਰ ਭਗਤ
ਪੀੜਤ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟਾਇਆ, ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ
ਜਲੰਧਰ, 26 ਨਵੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਨਕੋਦਰ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ, ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ, ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਰਮਣੀਕ ਸਿੰਘ ਰੰਧਾਵਾ ਸਮੇਤ ਅੱਜ ਜਲੰਧਰ ਸ਼ਹਿਰ ਵਿੱਚ ਘਿਨਾਉਣੇ ਅਪਰਾਧ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ ਅਤੇ ਮੁਲਜ਼ਮ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਮੁਲਜ਼ਮ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਅਤੇ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿਵਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਣਗਹਿਲੀ ਕਰਨ ਵਾਲੇ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਪੈਰਵੀ ਫਾਸਟ ਟਰੈਕ ਅਧਾਰ ’ਤੇ ਕੀਤੀ ਜਾਵੇਗੀ।
ਵਿਧਾਇਕਾ ਇੰਦਰਜੀਤ ਕੌਰ ਮਾਨ ਅਤੇ ਡਾ. ਅਮਨਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਪੁਲਿਸ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਮੁਕੰਮਲ ਕੀਤੀ ਜਾਵੇ, ਤਾਂ ਜੋ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲ ਸਕੇ।
ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ ਅਤੇ ਦਿਨੇਸ਼ ਢੱਲ ਵੀ ਮੌਜੂਦ ਸਨ।