Hindi
3 (2)

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ

ਲਗਾਤਾਰ ਦੂਜੇ ਦਿਨ ਵੀ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਥਰ ਰੱਖੇ

7 ਸੜਕਾਂ ਉੱਪਰ 10.31 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ

ਸਾਲ 2026 ਦੌਰਾਨ ਵਿਧਾਨ ਸਭਾ ਹਲਕਾ ਪੱਟੀ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾਵੇਗੀ - ਲਾਲਜੀਤ ਸਿੰਘ ਭੁੱਲਰ

ਪੱਟੀ/ਤਰਨ ਤਾਰਨ, 06 ਜਨਵਰੀ (           ) - ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੀ ਨੁਹਾਰ ਬਦਲਣ ਲਈ ਯਤਨ ਲਗਾਤਾਰ ਜਾਰੀ ਹਨ। ਹਲਕਾ ਪੱਟੀ ਵਿੱਚ ਨਵੇਂ ਸਾਲ ਮੌਕੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਵੱਲੋਂ ਅੱਜ ਦੂਜੇ ਦਿਨ ਵੀ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਥਰ ਰੱਖੇ ਗਏ।

ਪੱਟੀ-ਬਾਹਨੀਵਾਲਾ, ਅਸਾਲ, ਧਗਾਨਾ, ਸ਼ਹੀਦ, ਦੁੱਬਲੀ ਅਤੇ ਸਭਰਾ ਦੀਆਂ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਲਈ ਸੂਬਾ ਸਰਕਾਰ ਵੱਲੋਂ 10.31 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣਾ ਅਤੇ ਆਪਣੇ ਚਹੇਤਿਆਂ ਦਾ ਹੀ ਵਿਕਾਸ ਕੀਤਾ ਸੀ ਅਤੇ ਹਲਕੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਛੱਡਿਆ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਵਿੱਚ ਦਹਾਕਿਆਂ ਤੋਂ ਪੈਡਿੰਗ ਪਏ ਕੰਮਾਂ ਨੂੰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਥਰ ਰੱਖੇ ਗਏ ਹਨ ਇਹ ਕਈ ਦਹਾਕਿਆਂ ਤੋਂ ਟੁੱਟੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਦੁੱਖ ਤਕਲੀਫ਼ ਤੋਂ ਭਲੀਭਾਂਤ ਜਾਣੂ ਹੈ ਅਤੇ ਇਹੀ ਕਾਰਨ ਹੈ ਕਿ ਮਾਨ ਸਰਕਾਰ ਵੱਲੋਂ ਲੋਕ ਹਿੱਤ ਦੇ ਕਾਰਜ ਪਹਿਲ ਦੇ ਅਧਾਰ 'ਤੇ ਕੀਤੇ ਜਾ ਰਹੇ ਹਨ।

ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਾਲ 2026 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ ਅਤੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾਵੇਗੀ।

ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਹਰੀਕੇ ਦੇ ਚੇਅਰਮੈਨ ਦਿਲਬਾਗ ਸਿੰਘ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿਲੋਂ, ਸੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਐਡਵੋਕੇਟ ਮਨਦੀਪ ਸਿੰਘ ਭੁੱਲਰ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਮੁਹਤਬਰ ਹਾਜ਼ਰ ਸਨ।

-----------------


Comment As:

Comment (0)