Hindi
IMG-20260111-WA0011

ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਗੁਜਰਾਤ ਦੇ ਗੁਰੂਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਸਰਬੱਤ ਦੇ ਭਲ

ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਗੁਜਰਾਤ ਦੇ ਗੁਰੂਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਗੁਜਰਾਤ ਦੇ ਗੁਰੂਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ
ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਡੇਰਾਬੱਸੀ(, ਜਸਬੀਰ ਸਿੰਘ)11 ਜਨਵਰੀ —
ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਆਉਣ ਵਾਲੀਆਂ ਚੋਣਾਂ ਸਬੰਧੀ ਲੱਗੀ ਡਿਊਟੀ ਦੌਰਾਨ ਗੁਜਰਾਤ ਦੇ ਨਿਕੋਲ ਹਲਕੇ ਵਿੱਚ ਸਥਿਤ ਸ਼੍ਰੀ ਗੁਰੂ ਨਾਨਕ ਗੁਰੂਦੁਆਰਾ ਸਾਹਿਬ ਦਰਬਾਰ, ਓਡਵ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਉਨ੍ਹਾਂ ਨੇ ਗੁਰੂ ਕਾ ਲੰਗਰ ਛਕਿਆ ਅਤੇ ਸੰਗਤ ਨਾਲ ਮਿਲ ਕੇ ਆਪਸੀ ਭਾਈਚਾਰੇ, ਨਿਸ਼ਕਾਮ ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ।

ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਸ. ਰੰਧਾਵਾ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਸਮਾਜ ਵਿੱਚ ਸ਼ਾਂਤੀ, ਸਾਂਝ ਅਤੇ ਲੋਕਤੰਤਰਕ ਮੁੱਲਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਦੌਰਾਨ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਮਾਣ-ਸਨਮਾਨ ਲਈ ਉਨ੍ਹਾਂ ਨੇ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਊਨਾ ਨਾਲ ਡੇਰਾਬੱਸੀ ਲੈਂਗਮੋਰਕੇਜ ਬੈਂਕ ਦੇ ਚੇਅਰਮੈਨ ਦਵਿੰਦਰ ਸੈਣੀ ਅਤੇ ਟਰੇਡ ਕਮਿਸ਼ਨ ਦੇ ਚੇਅਰਮੈਨ ਅਜੈ ਕੁਮਾਰ ਜੀ ਰਹੇ


Comment As:

Comment (0)