ਹਿਮਾਯੁਪੂਰ ਪਿੰਡ ਵਿੱਚ ਭਾਜਪਾ ਦੀ ਮੀਟਿੰਗ, ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ—ਬੰਨੀ ਸੰਧੂ ਵੱਲੋਂ ਹੱਲ ਦਾ ਭਰੋਸਾ
ਹਿਮਾਯੁਪੂਰ ਪਿੰਡ ਵਿੱਚ ਭਾਜਪਾ ਦੀ ਮੀਟਿੰਗ, ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ—ਬੰਨੀ ਸੰਧੂ ਵੱਲੋਂ ਹੱਲ ਦਾ ਭਰੋਸਾ
ਲਾਲੜੂ 20 ਜਨਵਰੀ ( ਜਸਬੀਰ ਸਿੰਘ)
ਹਿਮਾਯੁਪੂਰ ਪਿੰਡ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਨੁੱਕੜ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਅਗਵਾਈ ਭਾਜਪਾ ਦੇ ਪ੍ਰਮੁੱਖ ਆਗੂ ਮਨਪ੍ਰੀਤ ਸਿੰਘ (ਬੰਨੀ) ਸੰਧੂ ਨੇ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ—ਨੌਜਵਾਨਾਂ ਦੇ ਰੋਜ਼ਗਾਰ ਨਾਲ ਜੁੜੀਆਂ ਦਿੱਕਤਾਂ—ਖੁੱਲ੍ਹ ਕੇ ਰੱਖੀਆਂ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬੰਨੀ ਸੰਧੂ ਨੇ ਕਿਹਾ ਕਿ ਭਾਜਪਾ ਸਦਾ ਹੀ ਪਿੰਡਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਰਹੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਿੰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਅਤੇ ਮੁਸ਼ਕਲਾਂ ਨੂੰ ਸੰਬੰਧਤ ਵਿਭਾਗਾਂ ਅਤੇ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ ਅਤੇ ਜਿੱਥੇ ਤੁਰੰਤ ਹੱਲ ਸੰਭਵ ਹੈ, ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ।
ਇਸ ਦੌਰਾਨ ਬੰਨੀ ਸੰਧੂ ਨੇ ਭਾਜਪਾ ਦੇ ਨਵੇਂ ਬਣੇ ਕੌਮੀ ਪ੍ਰਧਾਨ ਨਿਤੀਨ ਨਬੀਨ ਨੂੰ ਪ੍ਰਧਾਨ ਬਣਨ ’ਤੇ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਨਿਤੀਨ ਨਬੀਨ ਦੇ ਨੇਤ੍ਰਿਤਵ ਹੇਠ ਭਾਜਪਾ ਦੇਸ਼ ਭਰ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਆਮ ਲੋਕਾਂ ਦੇ ਹਿਤਾਂ ਲਈ ਨਵੀਂ ਦਿਸ਼ਾ ਤੈਅ ਹੋਵੇਗੀ। ਉਨ੍ਹਾਂ ਅਨੁਸਾਰ ਨਿਤੀਨ ਨਬੀਨ ਦਾ ਅਨੁਭਵ ਅਤੇ ਦੂਰਦਰਸ਼ੀ ਸੋਚ ਪਾਰਟੀ ਨੂੰ ਨਵੇਂ ਮਕਾਮਾਂ ਤੱਕ ਲਿਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਮੀਟਿੰਗ ਦੇ ਅੰਤ ਵਿੱਚ ਪਿੰਡ ਵਾਸੀਆਂ ਨੇ ਭਾਜਪਾ ਆਗੂਆਂ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।