Hindi
Deputy Commissioner Mansa Navjot Kaur IAS

ਲੋਕ ਕਲਾਵਾਂ ਨੂੰ ਪ੍ਰਫੁਲਿਤ ਕਰਨ ਲਈ ਵਰਦਾਨ ਸਾਬਿਤ ਹੋਵੇਗਾ ‘ਸਰਸ ਮੇਲਾ’: ਡਿਪਟੀ ਕਮਿਸ਼ਨਰ ਨਵਜੋਤ ਕੌਰ

ਲੋਕ ਕਲਾਵਾਂ ਨੂੰ ਪ੍ਰਫੁਲਿਤ ਕਰਨ ਲਈ ਵਰਦਾਨ ਸਾਬਿਤ ਹੋਵੇਗਾ ‘ਸਰਸ ਮੇਲਾ’: ਡਿਪਟੀ ਕਮਿਸ਼ਨਰ ਨਵਜੋਤ ਕੌਰ

ਲੋਕ ਕਲਾਵਾਂ ਨੂੰ ਪ੍ਰਫੁਲਿਤ ਕਰਨ ਲਈ ਵਰਦਾਨ ਸਾਬਿਤ ਹੋਵੇਗਾ ‘ਸਰਸ ਮੇਲਾ’: ਡਿਪਟੀ ਕਮਿਸ਼ਨਰ ਨਵਜੋਤ ਕੌਰ

ਸਰਸ ਮੇਲੇ ਵਿੱਚ ਪੇਸ਼ਕਾਰੀ ਦੇਣ ਲਈ ਕਲਾਕਾਰਾਂ ਕੋਲੋਂ ਬਿਨੇ ਪੱਤਰਾਂ ਦੀ ਮੰਗ

ਗਾਇਕਾਂ, ਕਵੀਆਂ, ਥੀਏਟਰ ਗਰੁੱਪਾਂ ਅਤੇ ਲੋਕ ਨਾਚਾਂ ਦੀਆਂ ਟੀਮਾਂ ਨੂੰ ਵੱਧ-ਚੜ੍ਹ ਕੇ ਬਿਨੇ ਕਰਨ ਦਾ ਸੱਦਾ

ਮਾਨਸਾ, 4 ਫਰਵਰੀ:

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਰਚ ਮਹੀਨੇ ਵਿੱਚ  ਆਯੋਜਿਤ ਕੀਤੇ ਜਾ ਰਹੇ ‘ਸਰਸ ਮੇਲੇ’ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ (ਆਈ.ਏ.ਐੱਸ) ਨੇ ਕਿਹਾ ਕਿ ਇਹ ਮੇਲਾ, ਪੰਜਾਬ ਦੀਆਂ ਅਮੀਰ ਲੋਕ ਕਲਾਵਾਂ ਨੂੰ ਉਤਸ਼ਾਹਿਤ ਕਰਨ ਲਈ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਸ ਮੇਲੇ ਰਾਹੀਂ ਨਵੇਂ ਅਤੇ ਹੁਨਰਮੰਦ ਕਲਾਕਾਰਾਂ ਨੂੰ ਇੱਕ ਮਿਆਰੀ ਮੰਚ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਮੇਲੇ ਦੀ ਰੌਣਕ ਵਧਾਉਣ ਲਈ ਵੱਖ-ਵੱਖ ਖੇਤਰਾਂ ਦੇ ਕਲਾਕਾਰਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। ਉਨ੍ਹਾਂ ਨੇ ਪੰਜਾਬ ਦੇ ਰਵਾਇਤੀ ਲੋਕ ਨਾਚਾਂ ਭੰਗੜਾ, ਗਿੱਧਾ ਅਤੇ ਸੰਮੀ ਦੀ ਪੇਸ਼ਕਾਰੀ ਕਰਨ ਵਾਲੇ ਗਰੁੱਪਾਂ, ਵਿਅਕਤੀਗਤ ਅਤੇ ਗਰੁੱਪ ਗਾਇਨ, ਗ਼ਜ਼ਲਗੋ, ਕਵੀਆਂ,  ਥੀਏਟਰ ਗਰੁੱਪਾਂ ਅਤੇ ਸੋਲੋ ਡਾਂਸ ਕਲਾਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 19 ਫਰਵਰੀ ਤੋਂ ਪਹਿਲਾਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਦੇ ਕਮਰਾ ਨੰਬਰ 39 ਵਿਖੇ ਜਾਂ ਫਿਰ ਸ੍ਰੀ ਸੰਦੀਪ ਸਿੰਘ ਦੇ ਮੋਬਾਈਲ ਨੰਬਰ 81469 - 51139 ਅਤੇ ਸ਼੍ਰੀ ਪਰਵਿੰਦਰ ਸਿੰਘ ਦੇ ਮੋਬਾਈਲ ਨੰਬਰ 98765 -15239 ਉੱਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਾਪਤ ਅਰਜ਼ੀਆਂ ਵਿੱਚੋਂ ਯੋਗ ਪਾਏ ਜਾਣ ਵਾਲੇ ਕਲਾਕਾਰਾਂ ਨੂੰ ਸਰਸ ਮੇਲੇ ਵਿੱਚ ਆਪਣੇ ਹੁਨਰ ਦੀ ਪੇਸ਼ਕਾਰੀ ਕਰਨ ਦਾ ਮੌਕਾ ਮਿਲੇਗਾ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਪੰਜਾਬੀ ਵਿਰਸੇ ਨਾਲ ਜੁੜੀਆਂ ਉਨ੍ਹਾਂ ਕਲਾਵਾਂ ਨੂੰ ਮੁੜ ਸੁਰਜੀਤ ਕਰਨਾ ਹੈ ਜੋ ਅੱਜ ਦੇ ਦੌਰ ਵਿੱਚ ਅੱਖੋਂ-ਪਰੋਖੇ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਸ ਮੇਲਾ ਸਿਰਫ਼ ਇੱਕ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਕਲਾਕਾਰਾਂ ਦੀ ਮਿਹਨਤ ਅਤੇ ਹੁਨਰ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇੱਕ ਵੱਡਾ ਜ਼ਰੀਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਲਾਕਾਰਾਂ ਦੀ ਚੋਣ ਉਨ੍ਹਾਂ ਦੇ ਤਜਰਬੇ ਅਤੇ ਕਲਾ ਦੀ ਗੁਣਵੱਤਾ ਦੇ ਅਧਾਰ 'ਤੇ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਉਮੀਦ ਜਤਾਈ ਕਿ ਇਹ ਸਰਸ ਮੇਲਾ ਜਿੱਥੇ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣੇਗਾ, ਉੱਥੇ ਹੀ ਨਵੇਂ ਉਭਰ ਰਹੇ ਕਲਾਕਾਰਾਂ ਲਈ ਆਪਣੀ ਪਛਾਣ ਬਣਾਉਣ ਦਾ ਮਿਆਰੀ ਮੰਚ ਸਾਬਤ ਹੋਵੇਗਾ।

 


Comment As:

Comment (0)