Hindi

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 05 ਫਰਵਰੀ :

 ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ ਜੱਥੇਬੰਦੀਆਂ ਵੱਲੋਂ ਇੱਕ ਵਿਅਕਤੀ ਨੂੰ ਨੌਕਰੀ ਤੋਂ ਕੱਢਣ ਵਿਰੁੱਧ ਧਰਨਾ ਲਗਾਇਆ ਗਿਆ ਜਿੱਥੇ ਕਿ ਇੱਕ ਪੁਲਿਸ ਅਧਿਕਾਰੀ ਵੱਲੋਂ ਧਰਨਾਕਾਰੀਆਂ ਖਿਲਾਫ ਜਾਤੀ ਸੂਚਕ ਸ਼ਬਦ ਵਰਤਣ ਦਾ ਮਾਮਲਾ ਸ਼ੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ।

ਉਨ੍ਹਾਂ ਇਸ ਮਾਮਲੇ ਦਾ ਸੂ ਮੋਟੋ ਨੋਟਿਸ ਲੈਂਦਿਆਂ ਇਸ ਸਬੰਧੀ 10 ਫਰਵਰੀ, 2026 ਨੂੰ ਐਸ.ਪੀ. ਹਰਪਾਲ ਸਿੰਘ ਨੂੰ ਇਸ ਮਾਮਲੇ ਸਬੰਧੀ ਰਿਪੋਰਟ ਸਮੇਤ ਤਲਬ ਕੀਤਾ ਗਿਆ ਹੈ।

-------------

Comment As:

Comment (0)