Hindi
chhabeel

Fatehgarh Sahib Police Organize Chabeel & Path Amid Heatwave

Fategarh Sahab ਵਿੱਚ ਪੁਲਿਸ ਦਾ ਸੇਵਾ ਭਾਵ: ਧਾਰਮਿਕ ਸਮਾਗਮ ਦੇ ਨਾਲ ਰਾਹਗੀਰਾਂ ਲਈ Chhabeel ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ: ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸਰਹਿੰਦ ਦੇ ਜੋਤੀ ਸਰੂਪ ਮੋੜ ਨੇੜੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਧਾਰਮਿਕ ਅਤੇ ਸਮਾਜਿਕ ਸੇਵਾ ਕਾਰਜ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿੱਚ ਭਾਰੀ ਗਿਣਤੀ ਵਿੱਚ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਾਮਲ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਪਾਠ ਦੀ ਸਮਾਪਤੀ ਤੋਂ ਬਾਅਦ ਭਿਆਨਕ ਗਰਮੀ ਤੋਂ ਰਾਹਤ ਦਿਵਾਉਣ ਲਈ ਰਾਹਗੀਰਾਂ ਵਾਸਤੇ ਠੰਢੇ-ਮਿੱਠੇ ਪਾਣੀ ਅਤੇ ਛੋਲਿਆਂ ਦੀ ਛਬੀਲ ਲਗਾਈ ਗਈ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ (ਐੱਸ.ਐੱਸ.ਪੀ.) ਸ਼ੁਭਮ ਅਗਰਵਾਲ ਨੇ ਖ਼ੁਦ ਸ਼ਰਧਾਲੂਆਂ ਅਤੇ ਰਾਹਗੀਰਾਂ ਨੂੰ ਠੰਢਾ-ਮਿੱਠਾ ਜਲ ਅਤੇ ਪ੍ਰਸ਼ਾਦ ਵਰਤਾ ਕੇ ਸੇਵਾ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਹ ਸਾਰਾ ਆਯੋਜਨ ਸਮੂਹ ਐੱਸ.ਪੀ., ਡੀ.ਐੱਸ.ਪੀ. ਅਤੇ ਪੁਲਿਸ ਮੁਲਾਜ਼ਮਾਂ ਦੇ ਆਪਸੀ ਸਹਿਯੋਗ ਨਾਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਇਹ ਆਯੋਜਨ ਹਰ ਸਾਲ ਨਿਰੰਤਰ ਸ਼ਰਧਾਪੂਰਵਕ ਕੀਤਾ ਜਾਂਦਾ ਹੈ ਤਾਂ ਜੋ ਪ੍ਰਮਾਤਮਾ ਦੀ ਮਿਹਰ ਸਦਕਾ ਪੂਰੇ ਸੂਬੇ ਅਤੇ ਜ਼ਿਲ੍ਹੇ ਵਿੱਚ ਅਮਨ, ਸੁਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਆਪਸੀ ਭਾਈਚਾਰਾ ਹਮੇਸ਼ਾ ਬਣਿਆ ਰਹੇ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਡਿਊਟੀ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿੱਚ ਯੋਗਦਾਨ ਪਾਉਣਾ ਵੀ ਉਨ੍ਹਾਂ ਦਾ ਮੁੱਖ ਫ਼ਰਜ਼ ਹੈ। ਇਸ ਮੌਕੇ ਪੁਲਿਸ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ, ਜਿਨ੍ਹਾਂ ਨੇ ਪੁਲਿਸ ਦੇ ਇਸ ਮਾਨਵਤਾਵਾਦੀ ਉਪਰਾਲੇ ਦੀ ਸ਼ਲਾਘਾ ਕੀਤੀ।


Comment As:

Comment (0)