Hindi
IMG-20260623-WA0009

ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਐਸ. ਡੀ. ਐਮ.  ਦਾ ਕੀਤਾ ਸਨਮਾਨ।

ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਐਸ. ਡੀ. ਐਮ.  ਦਾ ਕੀਤਾ ਸਨਮਾਨ।

ਰਾਮਗੜ੍ਹੀਆ ਅਕਾਲ ਜਥੇਬੰਦੀ ਨੇ ਐਸ. ਡੀ. ਐਮ.  ਦਾ ਕੀਤਾ ਸਨਮਾਨ।
ਸ੍ਰੀ ਅਨੰਦਪੁਰ ਸਾਹਿਬ 23 ਜੂਨ (2025)- ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਐਸ. ਡੀ. ਐਮ.  ਸੁਖਪਾਲ ਸਿੰਘ ਦਾ ਦਫ਼ਤਰ ਵਿਖੇ ਪਹੁੰਚ ਕੇ ਵਿਸ਼ੇਸ਼ ਤੌਰ ‘ਤੇ ਸਨਮਾਨ ਕਰਦਿਆਂ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਚਿੱਤਰ ਭੇਂਟ ਕੀਤਾ ਗਿਆ। ਜਥੇਬੰਦੀ ਨੇ ਮੁਬਾਰਕਬਾਦ ਦਿੰਦਿਆਂ ਉਹਨਾਂ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਦੇ ਬਹੁਪੱਖੀ ਵਿਕਾਸ ਦੀ ਉਮੀਦ ਪ੍ਰਗਟ ਕੀਤੀ। ਇਸ ਮੌਕੇ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਸਰਪ੍ਰਸਤ ਜਗਜੀਤ ਸਿੰਘ ਸੱਗੂ ਨੇ ਕਿਹਾ ਕਿ ਪੰਜਾਬ ਭਰ ਅੰਦਰ ਕਿਸੇ ਵੀ ਜ਼ਿਲੇ ਵਿੱਚ ਰਾਮਗੜ੍ਹੀਆ ਸਮਾਜ ਨਾਲ ਸਬੰਧਤ ਕੋਈ ਵੀ ਅਧਿਕਾਰੀ ਉੱਚ ਅਹੁਦੇ ‘ਤੇ ਬਿਰਾਜਮਾਨ ਹੁੰਦਾ ਹੈ ਤਾਂ ਉਹਨਾਂ ਦਾ ਸਨਮਾਨ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਸ਼ੇਸ਼ ਤੌਰ ‘ਤੇ ਕਰਨ ਦੀ ਚਲਾਈ ਹੋਈ ਮੁਹਿੰਮ ਤਹਿਤ ਅੱਜ ਸਥਾਨਕ ਐਸ. ਡੀ. ਐਮ. ਸੁਖਪਾਲ ਸਿੰਘ ਦਾ ਸਨਮਾਨ ਕੀਤਾ ਗਿਆ ਹੈ।
ਐਸ. ਡੀ. ਐਮ. ਸੁਖਪਾਲ ਸਿੰਘ ਨੇ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਹਮੇਸ਼ਾ ਸਮਾਜ ਭਲਾਈ ਦੇ ਕਾਰਜਾਂ ਵਿੱਚ ਸਹਿਯੋਗ ਦੇਣ ਦਾ ਵੀ ਵਿਸ਼ਵਾਸ ਦਿਵਾਇਆ।
ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਮੁੱਖ ਬੁਲਾਰੇ ਰਾਮ ਸਿੰਘ ਧੀਮਾਨ ਨੇ ਕਿਹਾ ਰਾਮਗੜ੍ਹੀਆ ਭਾਈਚਾਰੇ ਦੇ ਅਧਿਕਾਰੀਆਂ / ਕਰਮਚਾਰੀਆਂ ਦਾ ਮਾਣ ਸਨਮਾਨ ਕਰਨਾ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਆਪਣਾ ਮੁੱਢਲਾ ਫ਼ਰਜ਼ ਸਮਝਦੀ ਹੈ। ਇਸ ਤੋਂ ਇਲਾਵਾ ਜਥੇਬੰਦੀ ਨੇ ਆਪਣੇ ਸਮਾਜ ਦੇ ਪੜਾਈ- ਖੇਡਾਂ ‘ਚ ਮੱਲ੍ਹਾ ਮਾਰਨ ਵਾਲੇ ਹੋਣਹਾਰ ਬੱਚਿਆਂ ਦਾ ਸਨਮਾਨ ਕਰਨ ਦੀ ਵੀ ਮੁਹਿੰਮ ਚਲਾਈ ਹੋਈ ਹੈ। ਇਸ ਮੌਕੇ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਮੋਰਿੰਡਾ ਦੇ ਸਰਪ੍ਰਸਤ ਕੁਲਵੀਰ ਸਿੰਘ ਰੀਹਲ, ਸੀਨੀਅਰ ਆਗੂ ਹਰਮੀਤ ਸਿੰਘ ਸੱਲ੍ਹ ਅਤੇ ਮੁੱਖ ਦਫ਼ਤਰ ਇੰਚਾਰਜ ਜਰਨੈਲ ਸਿੰਘ ਸੱਗੂ ਆਦਿ ਹਾਜ਼ਰ ਸਨ।  ਤਸਵੀਰ- ਐਸ. ਡੀ. ਐਮ. ਸੁਖਪਾਲ ਸਿੰਘ ਦਾ ਸਨਮਾਨ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੇ ਆਗੂ ਸਾਹਿਬਾਨ ਕਰਦੇ ਹੋਏ।


Comment As:

Comment (0)