Hindi
SHO

Hoshiarpur: Suspended SHO Gurinderjit Singh Nagra Arrested for Taking ₹16 Lakh Bribe From NRI Family

Murder Case ਵਿੱਚ Bribery ਦਾ ਵੱਡਾ ਖ਼ੁਲਾਸਾ: Suspended SHO ਗੁਰਿੰਦਰਜੀਤ ਸਿੰਘ ਨਾਗਰਾ Arrested, ਰਿਮਾਂਡ ਦੌਰਾਨ ਖੁੱਲ੍ਹ ਸਕਦੇ ਹਨ ਕਈ ਰਾਜ਼

ਹੁਸ਼ਿਆਰਪੁਰ: Major bribery revelation in murder case: ਕਤਲ ਦੇ ਇੱਕ ਮਾਮਲੇ ਵਿੱਚ ਅਮਰੀਕਾ ਵਿੱਚ ਰਹਿ ਰਹੇ ਪਰਿਵਾਰ ਤੋਂ ਨਾਜਾਇਜ਼ ਰਿਸ਼ਵਤ ਲੈਣ ਅਤੇ ਉਗਰਾਹੀ ਕਰਨ ਦੇ ਦੋਸ਼ਾਂ ਵਿੱਚ ਘਿਰੇ ਮੁਅੱਤਲ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਵਿੱਚ ਪੁਖ਼ਤਾ ਸਬੂਤ ਮਿਲਣ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਅਧਿਕਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਉਗਰਾਹੀ ਨਾਲ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।

ਹੁਣ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਤਾਂ ਜੋ ਇਸ ਪੂਰੇ ਮਾਮਲੇ ਅਤੇ ਉਸ ਨਾਲ ਜੁੜੇ ਸੰਭਾਵਿਤ ਨੈੱਟਵਰਕ ਦਾ ਖ਼ੁਲਾਸਾ ਕੀਤਾ ਜਾ ਸਕੇ। ਜਲੰਧਰ ਰੇਂਜ ਦੇ ਪੁਲਿਸ ਡਿਪਟੀ ਇੰਸਪੈਕਟਰ ਜਨਰਲ (DIG) ਦੇ ਦਫ਼ਤਰ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ, ਮੀਡੀਆ ਵਿੱਚ ਸਾਹਮਣੇ ਆਏ ਗੰਭੀਰ ਦੋਸ਼ਾਂ ਤੋਂ ਬਾਅਦ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਤੁਰੰਤ ਪ੍ਰਭਾਵ ਨਾਲ ਥਾਣਾ ਟਾਂਡਾ ਦੇ ਮੁਖੀ ਦੇ ਅਹੁਦੇ ਤੋਂ ਹਟਾ ਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਸੀ।

ਨਾਲ ਹੀ ਕਤਲ ਦੇ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਜਾਂਚ ਕਿਸੇ ਦੂਜੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਨੂੰ ਸੌਂਪ ਦਿੱਤੀ ਗਈ ਸੀ।

ਪਰਿਵਾਰ ਤੋਂ ਮੰਗੇ ਸਨ 16 ਲੱਖ ਪੁਲਿਸ ਅਨੁਸਾਰ ਜਾਂਚ ਦੌਰਾਨ ਤਕਨੀਕੀ ਸਬੂਤਾਂ, ਵਿੱਤੀ ਲੈਣ-ਦੇਣ, ਗਵਾਹਾਂ ਦੇ ਬਿਆਨਾਂ ਅਤੇ ਹੋਰ ਉਪਲਬਧ ਪ੍ਰਮਾਣਾਂ ਦੀ ਬਾਰੀਕੀ ਨਾਲ ਪੜਤਾਲ ਕੀਤੀ ਗਈ। ਇਸ ਜਾਂਚ ਵਿੱਚ ਸਾਹਮਣੇ ਆਇਆ ਕਿ ਗੁਰਿੰਦਰਜੀਤ ਸਿੰਘ ਨਾਗਰਾ ਨੇ ਅਮਰੀਕਾ ਵਿੱਚ ਰਹਿ ਰਹੇ ਇੱਕ ਪਰਿਵਾਰ ਤੋਂ 16 ਲੱਖ ਰੁਪਏ ਦੀ ਨਾਜਾਇਜ਼ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਹ ਰਕਮ ਹਾਸਲ ਵੀ ਕੀਤੀ ਸੀ।

ਜਾਂਚ ਵਿੱਚ ਪੁਖ਼ਤਾ ਸਬੂਤ ਮਿਲਣ ਤੋਂ ਬਾਅਂਦ ਥਾਣਾ ਟਾਂਡਾ ਵਿਖੇ ਦਰਜ ਐਫਆਈਆਰ (FIR) ਨੰਬਰ 20, ਮਿਤੀ 16 ਜਨਵਰੀ 2026 ਵਿੱਚ ਮੁਲਜ਼ਮ ਥਾਣਾ ਮੁਖੀ ਨੂੰ ਨਾਮਜ਼ਦ ਕਰ ਲਿਆ ਗਿਆ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 308 ਤਹਿਤ ਕਾਰਵਾਈ ਕੀਤੀ ਗਈ। ਇਸ ਤੋਂ ਬਾਅਦ 17 ਜੁਲਾਈ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਰਿਮਾਂਡ ਵਿੱਚ ਖੁੱਲ੍ਹਣਗੇ ਰਾਜ਼ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਸਬੰਧਤ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਸ ਪੂਰੇ ਮਾਮਲੇ ਵਿੱਚ ਹੋਰ ਕੌਣ-ਕੌਣ ਲੋਕ ਸ਼ਾਮਲ ਸਨ, ਰਿਸ਼ਵਤ ਦੀ ਰਕਮ ਕਿੱਥੇ ਵਰਤੀ ਗਈ ਅਤੇ ਕੀ ਇਸ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਕਿਸੇ ਹੋਰ ਵਿਅਕਤੀ ਦੀ ਵੀ ਕੋਈ ਭੂਮਿਕਾ ਰਹੀ ਹੈ।

ਪੰਜਾਬ ਪੁਲਿਸ ਨੇ ਮੁਲਜ਼ਮ ਅਧਿਕਾਰੀ ਨੂੰ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਹੈ। ਨਾਲ ਹੀ ਉਸ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਵਿਭਾਗੀ ਪੱਧਰ 'ਤੇ ਸੇਵਾ ਨਿਯਮਾਂ ਤਹਿਤ ਵੱਖਰੇ ਤੌਰ 'ਤੇ ਜਾਂਚ ਕੀਤੀ ਜਾਵੇਗੀ, ਜਿਸ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਤੈਅ ਹੋਵੇਗੀ।

ਸਬੂਤ ਇਕੱਠੇ ਕਰਨ ਵਿੱਚ ਜੁਟੀ ਪੁਲਿਸ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਲਗਾਤਾਰ ਨਵੇਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਅਨੁਸਾਰ ਇਸ ਪੂਰੇ ਘਟਨਾਕ੍ਰਮ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਦੋਸ਼ੀ ਨੂੰ ਕਾਨੂੰਨ ਤੋਂ ਬਚਣ ਦਾ ਮੌਕਾ ਨਾ ਮਿਲੇ।

ਪੁਲਿਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਅਤੇ ਅਹੁਦੇ ਦੀ ਦੁਰਵਰਤੋਂ ਦੇ ਮਾਮਲਿਆਂ ਵਿੱਚ ਸਰਕਾਰ ਦੀ ਜ਼ੀਰੋ ਟਾਲਰੈਂਸ (ਜ਼ੀਰੋ ਸਹਿਣਸ਼ੀਲਤਾ) ਦੀ ਨੀਤੀ ਲਾਗੂ ਹੈ। ਜੇਕਰ ਕੋਈ ਅਧਿਕਾਰੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਾ ਹੈ ਤਾਂ ਉਸ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਵਿੱਚ ਅੱਗੇ ਵੀ ਜਾਂਚ ਦੇ ਆਧਾਰ 'ਤੇ ਨਵੇਂ ਖ਼ੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।


Comment As:

Comment (0)