ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਆਯੋਜਿਤ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਆਯੋਜਿਤ
ਲੁਧਿਆਣਾ, 11 ਫਰਵਰੀ (2025) - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸੈਨਿਕ ਬੋਰਡ, ਲੁਧਿਆਣਾ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਹੋਇਆ।
ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਖੇ ਹੋਈ ਮੀਟਿੰਗ ਦੌਰਾਨ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾ ਮੁਕਤ) ਵੱਲੋਂ ਵਿਭਾਗ ਦੇ ਚੱਲ ਰਹੇ ਕਾਰਜ਼ਾਂ 'ਤੇ ਚਾਨਣਾ ਪਾਇਆ। ਉਨ੍ਹਾਂ 01 ਅਪ੍ਰੈਲ, 2024 ਤੋਂ 31 ਜਨਵਰੀ, 2025 ਤੱਕ ਦਫ਼ਤਰ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਵਿਭਾਗ ਵਿੱਚ ਚਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣੂੰ ਕਰਵਾਇਆ।
ਮੀਟਿੰਗ ਦੌਰਾਨ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵੱਲੋਂ ਉਠਾਏ ਗਏ ਵੱਖ-2 ਮੁੱਦਿਆਂ 'ਤੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਏ.ਸੀ.ਐਸ.ਟੀ., ਲੁਧਿਆਣਾ-1 ਡਾ. ਦੀਪਕ ਭਾਟੀਆ, ਡੀ.ਐਸ.ਪੀ. ਲੁਧਿਆਣਾ (ਦਿਹਾਤੀ) ਇੰਦਰਜੀਤ ਸਿੰਘ ਬੋਪਾਰਾਏ, ਸੀਨੀਅਰ ਇੰਡਸਟੀਅਲ ਪ੍ਰਮੋਸ਼ਨ ਅਫਸਰ ਲੁਧਿਆਣਾ ਰਿਸ਼ਭ ਗਰਗ, ਜ਼ਿ਼ਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਲੁਧਿਆਣਾ ਡਿੰਪਲ ਮਦਾਨ, ਦਫਤਰ ਸਿਵਲ ਸਰਜਨ ਲੁਧਿਆਣਾ ਡਾ. ਵਿਵੇਕ ਕੁਮਾਰ, ਲੈਫਟੀਨੈਂਟ ਕਰਨਲ ਕੁਲਦੀਪ ਸਿੰਘ, ਸਟੇਸ਼ਨ ਹੈਡਕੁਆਰਟਰ, ਲੁਧਿਆਣਾ, ਨੁਮਾਇੰਦਾ ਆਰਮੀ ਭਰਤੀ ਦਫਤਰ ਲੁਧਿਆਣਾ, ਵਰਿੰਦਰਪਾਲ ਸਿੰਘ, ਇੰਸਪੈਕਟਰ, ਦਫਤਰ ਪੁਲਿਸ਼ ਕਮਿਸ਼ਨਰ, ਲੁਧਿਆਣਾ, ਜਤਿੰਦਰ ਕੁਮਾਰ, ਸੁਪਰਡੰਟ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਲੁਧਿਆਣਾ ਅਤੇ ਦਫਤਰ ਸਟਾਫ ਮੀਟਿੰਗ ਵਿੱਚ ਮੌਜੂਦ ਸਨ।