Hindi
IMG-20250904-WA0087

ਲਗਾਤਾਰ ਦਿਨ-ਰਾਤ ਜ਼ਿਲ੍ਹਾ ਪ੍ਰਸ਼ਾਸਨ, ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕਰ ਰਿਹਾ ਹੈ ਹੜ੍ਹ ਪੀੜਤਾਂ ਦੀ ਸ

ਲਗਾਤਾਰ ਦਿਨ-ਰਾਤ ਜ਼ਿਲ੍ਹਾ ਪ੍ਰਸ਼ਾਸਨ, ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕਰ ਰਿਹਾ ਹੈ ਹੜ੍ਹ ਪੀੜਤਾਂ ਦੀ ਸਹਾਇਤਾ : ਡਿਪਟੀ ਕਮਿਸ਼ਨਰ

ਲਗਾਤਾਰ ਦਿਨ-ਰਾਤ ਜ਼ਿਲ੍ਹਾ ਪ੍ਰਸ਼ਾਸਨ, ਪਿੰਡ ਵਾਸੀਆਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕਰ ਰਿਹਾ ਹੈ ਹੜ੍ਹ ਪੀੜਤਾਂ ਦੀ ਸਹਾਇਤਾ : ਡਿਪਟੀ ਕਮਿਸ਼ਨਰ

 

- ਪਾਣੀ ਦੇ ਵਧਦੇ ਪੱਧਰ ਦੇ ਮਦੇਨਜ਼ਰ ਲੋਕਾਂ ਨੂੰ ਰਾਹਤ ਕੇਂਦਰ / ਸੁਰੱਖਿਅਤ ਥਾਵਾਂ ’ਤੇ ਆਉਣ ਲਈ ਕਿਹਾ

 

ਫ਼ਿਰੋਜ਼ਪੁਰ 4 ਸੰਤਬਰ:

 

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਤਲੁਜ ਵਿੱਚ ਪਾਣੀ ਦਾ ਪੱਧਰ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਸਾਤ ਕਾਰਨ ਵਧ ਰਿਹਾ ਹੈ ਅਤੇ ਡੈਮਾਂ ਵੱਲੋਂ ਥੋੜੀ-ਥੋੜੀ ਮਾਤਰਾ ਵਿੱਚ ਰਿਲੀਜ਼ ਹੋਣ ਵਾਲੇ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ। ਇਸ ਵੇਲੇ ਹਰੀਕੇ ਹੈਡਵਰਕਸ ਤੋਂ ਕਰੀਬ 3 ਲੱਖ ਹਜਾਰ ਕਿਊਸਿਕ ਤੋਂ ਉੱਪਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਚਲਦਿਆਂ ਸਤਲੁਜ ਦਰਿਆ ਦੇ ਵਿੱਚ ਪਾਣੀ ਦੀ ਨਿਕਾਸੀ ਵੀ ਨਾਲ ਦੀ ਨਾਲ ਹੋ ਰਹੀ ਹੈ ਪਰੰਤੂ ਬੰਨ੍ਹਾਂ ਨੂੰ ਵੀ ਢਾਅ ਲੱਗ ਰਹੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਪ੍ਰਾਥਮਿਕਤਾ ਇਹ ਹੈ ਕਿ ਬੰਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਜਿੱਥੇ ਕਿਤੇ ਵੀ ਬੰਨ੍ਹ ਕਮਜ਼ੋਰ ਹੋਣ ਦੀ ਸੰਭਾਵਨਾ ਹੋ ਰਹੀ ਹੈ ਉੱਥੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਿੱਟੀ ਦੇ ਗੱਟੇ ਤੇ ਹੋਰ ਸਾਧਨਾਂ ਰਾਹੀਂ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।

 

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਹਬੀਬ ਕੇ ਵਿਖੇ ਵੀ ਭਾਰੀ ਮਾਤਰਾ ਵਿੱਚ ਗੱਟੇ ਲਗਾ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਗਿਆ ਹੈ। ਸ਼ਹਿਰ ਦੇ ਨੇੜੇ ਸਥਿਤ ਹੋਣ ਕਾਰਨ ਇਸ ਬੰਨ੍ਹ ਦੀ ਮਜ਼ਬੂਤੀ ਦਾ ਬਣੇ ਰਹਿਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਪਾਣੀ ਦੀ ਮਾਰ ਨਾ ਝੱਲਣੀ ਪਵੇ। ਗੱਟੀ ਰਾਜੋ ਕੇ ਅਤੇ ਉਸ ਤੋਂ ਅੱਗੇ ਪਿੰਡ ਵੀ ਪਾਣੀ ਦੇ ਚਪੇਟ ਦੇ ਵਿੱਚ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਪਾਣੀ ਵਿੱਚ ਫਸੇ ਵੱਧ ਤੋਂ ਵੱਧ ਪਿੰਡ ਵਾਸੀਆਂ ਨੂੰ ਬਣਾਏ ਗਏ ਰਾਹਤ ਕੇਂਦਰਾਂ ਵਿੱਚ ਲਿਆਂਦਾ ਜਾਵੇ ਜਿੱਥੇ ਉਨ੍ਹਾਂ ਲਈ ਖਾਣ-ਪੀਣ ਤੋਂ ਇਲਾਵਾ ਹੋਰ ਜ਼ਰੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਰੋਲ ਵੇਖਣ ਨੂੰ ਮਿਲਿਆ ਹੈ ਅਤੇ ਉਨ੍ਹਾਂ ਦੇ ਸਹਿਯੋਗ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਰਾਹਤ ਕੰਮ ਕਰ ਰਿਹਾ ਹੈ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੁਕਣੇ ਵਾਲਾ ਵਿਖੇ ਵੀ ਐਨ.ਡੀ.ਆਰ.ਐਫ਼. ਅਤੇ ਆਰਮੀ ਦੀਆਂ ਟੀਮਾਂ ਦਰਿਆ ਦੇ ਪਾਣੀ ਵਿੱਚ ਫਸੇ ਲੋਕਾਂ, ਨੂੰ ਜੋ ਕਿ ਘਰਾਂ ਦੇ ਵਿੱਚ ਹਨ ਰਾਸ਼ਨ ਪਾਣੀ ਅਤੇ ਹੋਰ ਸਮਾਨ ਬੋਟਾਂ/ ਕਿਸ਼ਤੀਆਂ ਰਾਹੀਂ ਪਹੁੰਚਾ ਰਹੇ ਹਨ। ਉਨ੍ਹਾਂ ਹੁਣ ਜ਼ਿਲ੍ਹੇ ਵਿੱਚ ਤਿੰਨ ਐਨ.ਆਰ.ਡੀ.ਆਰ.ਐਫ. ਦੀਆਂ ਟੀਮਾਂ ਅਤੇ ਪੰਜ ਆਰਮੀ ਦੀਆਂ ਟੀਮਾਂ ਕਾਰਜਸ਼ੀਲ ਹਨ। ਇਸ ਤੋਂ ਬਿਨਾਂ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਲਗਾਤਾਰ ਸਰਹੱਦੀ ਪਿੰਡਾਂ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਰਹੀਆਂ ਹਨ।

 

ਉਹਨਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੇ 100 ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 28 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਹੜ੍ਹ ਦੇ ਪਾਣੀ ਵਿੱਚ ਫ਼ਸੇ ਲੋਕਾਂ ਨੂੰ ਜ਼ਿਲ੍ਹਾਂ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਸੁਰੱਖਿਅਤ ਥਾਵਾਂ ’ਤੇ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅੱਠ ਰਾਹਤ ਕੇਂਦਰ ਕਾਰਜਸ਼ੀਲ ਹਨ ਤੇ ਹਰੇਕ ਪ੍ਰਕਾਰ ਦੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ। ਹੜ੍ਹ ਪ੍ਰਭਾਵਿਤਾਂ ਲਈ ਸੁੱਕਾ ਰਾਸ਼ਨ, ਭੋਜਨ, ਪੀਣ ਵਾਲਾ ਪਾਣੀ ਆਦਿ ਸਮੇਤ ਹੋਰ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। 


Comment As:

Comment (0)