Hindi

ਗਣਤੰਤਰਤਾ ਦਿਵਸ ਮੌਕੇ ਪੰਚਾਇਤ ਸਕੱਤਰ ਰਾਜਵਿੰਦਰ ਸਿੰਘ ਤੇ ਗਗਨਦੀਪ ਸਿੰਘ ਨੂੰ ਮਿਲਿਆ ਸਟੇਟ ਅਵਾਰਡ

ਗਣਤੰਤਰਤਾ ਦਿਵਸ ਮੌਕੇ ਪੰਚਾਇਤ ਸਕੱਤਰ ਰਾਜਵਿੰਦਰ ਸਿੰਘ ਤੇ ਗਗਨਦੀਪ ਸਿੰਘ ਨੂੰ ਮਿਲਿਆ ਸਟੇਟ ਅਵਾਰਡ

ਗਣਤੰਤਰਤਾ ਦਿਵਸ ਮੌਕੇ ਪੰਚਾਇਤ ਸਕੱਤਰ ਰਾਜਵਿੰਦਰ ਸਿੰਘ ਤੇ ਗਗਨਦੀਪ ਸਿੰਘ ਨੂੰ ਮਿਲਿਆ ਸਟੇਟ ਅਵਾਰਡ
ਲੁਧਿਆਣਾ, 26 ਜਨਵਰੀ (2025) - 76ਵੇ ਗਣਤੰਤਰਤਾ ਦਿਵਸ ਮੌਕੇ ਮਾਣਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਪੰਚਾਇਤ ਸਕੱਤਰ ਸ੍ਰੀ ਰਾਜਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਸ੍ਰੀ ਗਗਨਦੀਪ ਸਿੰਘ ਨੂੰ ਲਾਸਾਨੀ ਸੇਵਾਵਾਂ ਸਦਕਾ ਸਟੇਟ ਅਵਾਰਡ ਦੇ ਨਾਲ ਨਿਵਾਜਿਆ ਗਿਆ।

ਇਨ੍ਹਾਂ ਸਖਸ਼ੀਅਤਾਂ ਵੱਲੋਂ ਪਿਛਲੇ ਕਰੀਬ 10 ਸਾਲ ਤੋਂ ਪੀ.ਜੀ.ਆਈ. ਵਿੱਚ ਨਿਸ਼ਕਾਮ ਸੇਵਾ ਨਿਭਾਈ ਜਾ ਰਹੀ ਹੈ। ਇਨ੍ਹਾਂ ਦੇ ਵਿਸ਼ੇਸ਼ ਯਤਨਾਂ ਰਾਹੀਂ ਇੱਕ ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਖੂਨਦਾਨ ਕਰਕੇ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਗਈਆਂ ਹਨ। ਪੰਚਾਇਤ ਸਕੱਤਰ ਸ੍ਰੀ ਰਾਜਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਸ੍ਰੀ ਗਗਨਦੀਪ ਸਿੰਘ ਵੱਲੋਂ ਸਟੇਟ ਅਵਾਰਡ ਲਈ ਪੰਜਾਬ ਸਰਕਾਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ।

Comment As:

Comment (0)