Hindi
1000191790

30 ਸਾਲਾਂ ਤੋਂ ਲੰਬਿਤ ਦੋ ਕੇਸਾਂ ਵਿੱਚ ਮਿੱਲ ਮਾਲਕ ਨੂੰ ਰਾਹਤ - ਪਨਸਪ ਜ਼ਿਲ੍ਹਾ ਮੈਨੇਜ਼ਰ

30 ਸਾਲਾਂ ਤੋਂ ਲੰਬਿਤ ਦੋ ਕੇਸਾਂ ਵਿੱਚ ਮਿੱਲ ਮਾਲਕ ਨੂੰ ਰਾਹਤ - ਪਨਸਪ ਜ਼ਿਲ੍ਹਾ ਮੈਨੇਜ਼ਰ

30 ਸਾਲਾਂ ਤੋਂ ਲੰਬਿਤ ਦੋ ਕੇਸਾਂ ਵਿੱਚ ਮਿੱਲ ਮਾਲਕ ਨੂੰ ਰਾਹਤ - ਪਨਸਪ ਜ਼ਿਲ੍ਹਾ ਮੈਨੇਜ਼ਰ

• ਇੱਕ ਮੁਸ਼ਤ ਨਿਪਟਾਰਾ ਸਕੀਮ ਤਹਿਤ ਹੁਣ ਤੱਕ 5 ਰਾਈਸ ਮਿੱਲਰਾਂ ਨੇ ਲਿਆ ਫਾਇਦਾ

ਮਾਲੇਰਕੋਟਲਾ, 22 ਨਵੰਬਰ – 

ਪਨਸਪ ਜ਼ਿਲ੍ਹਾ ਗੁਰਮੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ ਗਈ ਹੈ ਜਿਸਦੇ ਤਹਿਤ ਮੈਸ: ਮਲੇਰਕੋਟਲਾ ਰਾਈਸ ਮਿੱਲਜ਼ ਦੇ ਕਰੀਬ 30 ਸਾਲਾਂ ਤੋਂ ਲੰਬਿਤ ਦੋ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ। ਰਾਈਸ ਮਿੱਲ ਦੇ ਮਾਲਕਾਂ/ਹਿੱਸੇਦਾਰਾਂ ਨੂੰ ਅੱਜ 'ਕੋਈ ਬਕਾਇਆ ਨਹੀਂ' ਸਰਟੀਫਿਕੇਟ ਪ੍ਰਦਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮਿੱਲ ਦੇ ਦੋ ਕੇਸ ਲਗਭਗ 30 ਸਾਲਾਂ ਤੋਂ ਲੰਬਿਤ ਚੱਲ ਰਿਹਾ ਸੀ ਅਤੇ ਹੁਣ ਇਸ ਮਿੱਲ ਨੂੰ ਡਿਫਾਲਟਰਾਂ ਦੀ ਸੂਚੀ ਵਿੱਚੋਂ ਹਟਾ ਲਿਆ ਜਾਵੇਗਾ ਜਿਸਦੇ ਤਹਿਤ ਇਹ ਸਰਕਾਰੀ ਝੋਨੇ ਦੀ ਮਿਲਿੰਗ ਲਈ ਯੋਗ ਹੋਵੇਗੀ। 

ਉਨ੍ਹਾਂ ਦੱਸਿਆ ਕਿ ਇਹਨਾਂ ਕੇਸਾਂ ਕਾਰਨ ਜਿੱਥੇ ਅਜਿਹੇ ਮਿੱਲਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ ਉੱਥੇ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਨੂੰ ਇਹਨਾਂ ਕੇਸਾਂ ਦੀ ਪੈਰਵਾਈ ਕਰਨ ਲਈ ਆਪਣੇ ਸਰੋਤ ਵਰਤਣੇ ਪੈ ਰਹੇ ਸਨ। ਰਾਈਸ ਮਿੱਲਰਾਂ ਵਾਸਤੇ ਲਿਆਂਦੀ ਗਈ ਇਹ ਨੀਤੀ ਬਹੁਤ ਹੀ ਸਰਲ ਅਤੇ ਲਾਭਦਾਇਕ ਹੈ, ਜਿਸ ਕਾਰਨ ਇਸ ਸਕੀਮ ਵਿੱਚ ਵੱਧ ਤੋਂ ਵੱਧ ਮਿੱਲਰ ਸ਼ਮੂਲੀਅਤ ਕਰਕੇ ਇਸ ਸਕੀਮ ਦੇ ਉਦੇਸ਼ ਨੂੰ ਪੂਰਾ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਹੁਣ ਤੱਕ 5 ਮਿੱਲਰਾਂ ਦੁਆਰਾ 7 ਲੰਬਿਤ ਕੇਸਾਂ ਦਾ ਨਿਪਟਾਰਾ ਕਰਵਾ ਕੇ ਇਸ ਸਕੀਮ ਦਾ ਲਾਭ ਲਿਆ ਜਾ ਚੁੱਕਾ ਹੈ।  ਉਨ੍ਹਾਂ ਕਿਹਾ ਕਿ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਅਧੀਨ ਕੇਸਾਂ ਦੇ ਨਿਬੇੜੇ ਲਈ ਰਾਈਸ ਮਿੱਲਰ https://anaajkharid.in 'ਤੇ  Anaaj Kharid ਪੋਰਟਲ ਰਾਹੀਂ ਅਪਲਾਈ ਕਰ ਸਕਦੇ ਹਨ । ਵਧੇਰੇ ਜਾਣਕਾਰੀ ਲਈ ਉਪਰੋਕਤ ਵੈਬਸਾਈਟ ਤੋਂ ਇਲਾਵਾ ਪਨਸਪ ਜ਼ਿਲ੍ਹਾ ਦਫਤਰਾਂ ਜਾਂ ਪਨਸਪ ਮੁੱਖ ਦਫਤਰ ਵਿੱਚ ਸਮਰਪਿਤ ਹੈਲਪ-ਡੈਸਕ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਸਕੀਮ ਲਈ ਲਾਭ ਉਠਾਉਣ ਵਾਲੇ ਮਿੱਲਰ ਕੇਵਲ ਕ੍ਰਿਸ਼ਨ ਜਿੰਦਲ ਵੱਲੋਂ ਆਪਣੇ ਕੇਸ ਦੇ ਨਿਪਟਾਰੇ ਉਪਰੰਤ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਗਿਆ ਕਿ ਇਹ ਸਕੀਮ ਉਹਨਾਂ ਲਈ ਕਾਫੀ ਲਾਹੇਵੰਦ ਸਿੱਧ ਹੋਈ ਹੈ। ਕੇਸ ਚੱਲਣ ਦੇ ਦੌਰਾਨ ਉਹ ਨਾ ਹੀ ਆਪਣੀ ਮਿੱਲ ਚਲਾ ਸਕਦੇ ਸਨ ਅਤੇ ਕੇਸ ਉਪਰ ਉਹਨਾਂ ਦਾ ਕਾਫੀ ਰੁਪਿਆ ਅਤੇ ਸਮਾਂ ਬਰਬਾਦ ਹੋ ਰਿਹਾ ਸੀ।


Comment As:

Comment (0)