Hindi
WhatsApp Image 2025-06-13 at 16

ਡੇਂਗੂ ਚਿਕਨਗੁਨੀਆ ਸਬੰਧੀ ਰੀਵਿਯੂ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

ਡੇਂਗੂ ਚਿਕਨਗੁਨੀਆ ਸਬੰਧੀ ਰੀਵਿਯੂ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ

ਡੇਂਗੂ ਚਿਕਨਗੁਨੀਆ ਸਬੰਧੀ ਰੀਵਿਯੂ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ


ਫਰੀਦਕੋਟ, 13 ਜੂਨ (2025) ਡੇਂਗੂ ਅਤੇ ਚਿਕਨਗੁਨੀਆ ਸਬੰਧੀ ਜਿਲ੍ਹੇ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਲੈਣ ਲਈ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਿਹਤ ਵਿਭਾਗ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

ਮੀਟਿੰਗ ਦੌਰਾਨ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਨੇ ਸਿਹਤ ਵਿਭਾਗ ਫਰੀਦਕੋਟ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ।

ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਹਦਾਇਤ ਕੀਤੀ ਕਿ ਆਉਣ ਵਾਲੇ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਘਰ ਘਰ ਡੇਂਗੂ ਦਾ ਲਾਰਵਾ ਦੀ ਚੈਕਿੰਗ ਲਈ ਹੋਰ ਫੀਲਡ ਟੀਮਾਂ ਲਗਾਈਆ ਜਾਣ । ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਡੇਂਗੂ ਦਾ ਲਾਰਵਾ ਦੀ ਚੈਕਿੰਗ ਲਈ ਨਰਸਿੰਗ ਵਿਦਿਆਰਥੀਆਂ ਦਾ ਸਹਿਯੋਗ ਲਿਆ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਛੁੱਟੀਆਂ ਉਪਰੰਤ ਸਕੂਲਾਂ ਵਿੱਚ ਲਾਰਵਾ ਚੈਕਿੰਗ ਦੇ ਨਾਲ ਸਕੂਲ ਟੀਚਰਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਲਾਰਵਾ ਦੀ ਪਹਿਚਾਨ ਕਰਕੇ ਨਸ਼ਟ ਕਰਨ ਦੀ ਟਰੇਨਿੰਗ ਵੀ ਦਿੱਤੀ ਜਾਵੇ ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਪਾਣੀ ਖੜਨ ਨਾਲ ਡੇਂਗੂ ਦੇ ਕੇਸਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਜਾਂਦੀ ਹੈਸੋ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਜਾਣ ਤਾਂ ਜੋ ਸਥਿਤੀ ਨੂੰ ਕੰਟਰੋਲ ਵਿੱਚ ਰੱਖਿਆ ਜਾਵੇ । ਉਨ੍ਹਾਂ ਨਗਰ ਕੌਂਸਲ ਫਰੀਦਕੋਟ ਨੂੰ ਸਿਹਤ ਵਿਭਾਗ ਨਾਲ ਮਿਲ ਕੇ ਸ਼ਹਿਰ ਵਿੱਚ ਫੋਗਿੰਗ ਦਾ ਪਲਾਨ ਬਣਾਉਣ ਅਤੇ ਆਮ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਵੀ ਕਿਹਾ ।  
ਇਸ ਮੋਕੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਕੈਂਥਡਿਪਟੀ ਮਾਸ ਮੀਡੀਆ ਅਫਸਰ ਪ੍ਰਭਦੀਪ ਸਿੰਘ ਚਾਵਲਾਸਹਾਇਕ ਮਲੇਰੀਆ ਅਫਸਰ ਛਿੰਦਰਪਾਲ ਸਿੰਘ ਸਿਹਤ ਸੁਪਰਵਾਇਜ਼ਰ ਧਮਿੰਦਰ ਸਿੰਘਸੁਰੇਸ਼ ਕੁਮਾਰਹਰਭਜਨ ਸਿੰਘ ਆਦਿ ਹਾਜ਼ਰ ਸਨ । 


Comment As:

Comment (0)