Hindi
4

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਸ਼ਟਰੀ ਮਾਰਗ ਅਥਾਰਟੀ ਅਧੀਨ ਆਉਂਦੀਆਂ  ਸੜਕਾਂ ਦੀ ਹਾਲਤ ਸੁਧਾਰਨ ਦੀ ਲੋੜ ‘ਤੇ ਜ਼ੋਰ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਸ਼ਟਰੀ ਮਾਰਗ ਅਥਾਰਟੀ ਅਧੀਨ ਆਉਂਦੀਆਂ  ਸੜਕਾਂ ਦੀ ਹਾਲਤ ਸੁਧਾਰਨ ਦੀ ਲੋੜ ‘ਤੇ ਜ਼ੋਰ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਸ਼ਟਰੀ ਮਾਰਗ ਅਥਾਰਟੀ ਅਧੀਨ ਆਉਂਦੀਆਂ  ਸੜਕਾਂ ਦੀ ਹਾਲਤ ਸੁਧਾਰਨ ਦੀ ਲੋੜ ‘ਤੇ ਜ਼ੋਰ

ਕਿਹਾ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਹੋਣ ਵਾਲੇ ਕੰਮ ਨੂੰ ਤਰਜੀਹ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ 45000 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ-ਊਨਾ ਰੋਡ ਦਾ ਮਾਮਲਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਰੱਖਿਆ

ਹੁਸ਼ਿਆਰਪੁਰ, 27 ਮਈ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰੀ ਮਾਰਗ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਥਾਰਟੀ ਅਧੀਨ ਪੈਂਦੀਆਂ ਸੜਕਾਂ ਦੀ ਹਾਲਤ ਨੂੰ ਸੁਧਾਰਨ ਲਈ ਤੁਰੰਤ ਲੌੜੀਂਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਰਾਸ਼ਟਰੀ ਮਾਰਗ ਅਥਾਰਟੀ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ  ਨਾਲ ਗੱਲਬਾਤ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ  ਰਾਸ਼ਟਰੀ ਮਾਰਗ ਅਥਾਰਟੀ ਅਧੀਨ ਆਉਂਦੀਆਂ  ਸੜਕਾਂ ਦੀ ਹਾਲਤ ਵਿੱਚ ਵੱਡੇ ਪੱਧਰ ‘ਤੇ ਸੁਧਾਰ ਦੀ ਲੋੜ ਹੈ ਜਿਸ ਨੂੰ ਤਰਜੀਹ ਦੇ ਆਧਾਰ  ‘ਤੇ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਹੁਸ਼ਿਆਰਪੁਰ-ਜਲੰਧਰ ਰੋਡ ‘ਤੇ ਪਏ ਟੋਇਆਂ ਦਾ ਹੱਲ ਕਰਕੇ ਲੋਕਾਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸੜਕ ਦੀ ਪਿਛਲੇ ਸਮਿਆਂ ਦੌਰਾਨ ਤਰਸਯੋਗ ਹਾਲਤ ਨੂੰ ਸੁਧਾਰਨ ਲਈ 15 ਕਰੋੜ ਰੁਪਏ ਤੋਂ ਵੱਧ ਖ਼ਰਚੇ ਗਏ ਸਨ ਜਿਸ ਨਾਲ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਇਆ ਗਿਆ ਅਤੇ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਅਥਾਰਟੀ ਨੂੰ ਬਣਦਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਅਥਾਰਟੀ ਅਧੀਨ ਆਉਂਦੀਆਂ ਸੜਕਾਂ ਦੀ ਹਾਲਤ ਵਿੱਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਨੇ ਰਾਸ਼ਟਰੀ ਮਾਰਗ ਅਥਾਰਟੀ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਸ ਸੜਕ ਨੂੰ ਤਰਜੀਹ ਦੇ ਆਧਾਰ ‘ਤੇ ਤਿਆਰ ਕੀਤਾ ਜਾਵੇ ਤਾਂ ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਆਵਾਜਾਈ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਰਾਸ਼ਟਰੀ ਮਾਰਗ ਅਥਾਰਟੀ ਨੂੰ ਹਰ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਜਲ਼ੰਧਰ-ਹੁਸ਼ਿਆਰਪੁਰ-ਚੌਹਾਲ ਅਤੇ ਜਲ਼ੰਧਰ-ਊਨਾ ਰੋਡ ਦੇ ਨਿਰਮਾਣ ਅਤੇ ਮੁਰੰਮਤ ਦਾ ਮਾਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਲ ਵੀ ਰੱਖਿਆ ਹੈ ਜਿਨ੍ਹਾਂ ਨੇ ਇਨ੍ਹਾਂ ਸੜਕਾਂ ਦੀ ਹਾਲਤ ਜਲਦ ਸੁਧਾਰਨ ਦਾ ਵੀ ਭਰੋਸਾ ਦਿੱਤਾ ਹੈ।  


ਵਿਧਾਇਕ ਜਿੰਪਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 45,000 ਤੋਂ ਵੱਧ ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਪਿੰਡ ਨੂੰ ਬਿਹਤਰੀਨ ਸੜਕੀ ਨੈੱਟਵਰਕ ਨਾਲ ਜੋੜਨਾ ਹੈ ਤਾਂ ਜੋ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਗੁਣਵੱਤਾ ਅਤੇ ਟਿਕਾਊਪਨ 'ਤੇ ਜ਼ੋਰ ਦਿੰਦਿਆਂ ਸਰਕਾਰ ਨੇ ਸਖ਼ਤ ਨਿਯਮ ਲਾਗੂ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕ ਬਣਨ ਤੋਂ ਬਾਅਦ ਅਗਲੇ 5 ਸਾਲਾਂ ਤੱਕ ਜੇਕਰ ਸੜਕ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ, ਤਾਂ ਉਸ ਦੀ ਮੁਰੰਮਤ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਕੰਟਰੈਕਟਰ (ਠੇਕੇਦਾਰ) ਦੀ ਹੋਵੇਗੀ।ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਦੀ ਵੀ ਵਿਵਸਥਾ ਕੀਤੀ ਗਈ।

ਵਿਧਾਇਕ ਜਿੰਪਾ ਨੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਲੋਕਾਂ ਦੇ ਸੁਖਾਲੇ ਅਤੇ ਸੁਰੱਖਿਅਤ ਸਫ਼ਰ ਲਈ ਸੜਕਾਂ ਦੀ ਲੋੜੀਂਦੀ ਮੁਰੰਮਤ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਕੋਈ ਵੀ ਅਣਹੋਣੀ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਲਗਾਤਾਰ ਅਧਾਰਟੀ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਇਨ੍ਹਾਂ ਸੜਕਾਂ ਦੀ ਹਾਲਤ ਸੁਧਾਰਨ ਬਾਰੇ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਉਹ ਖੁਦ ਵੀ ਛੇਵੀੰ ਮੀਟਿੰਗ ਕਰ ਰਹੇ ਹਨ ਤਾਂ ਜੋ ਲੋਕਾਂ ਲਈ ਬਿਨਾਂ ਕਿਸੇ ਦਿੱਕਤ ਵਾਲੀ ਆਵਾਜਾਈ ਨੂਂ ਯਕੀਨੀ ਬਣਾਇਆ ਜਾ ਸਕੇ।


Comment As:

Comment (0)