ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਪੂਰੀ ਤਰ੍ਹਾਂ ਕਾਰਜਸ਼ੀਲ- ਵਿਧਾਇਕ ਸੇਖੋਂ
ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਪੂਰੀ ਤਰ੍ਹਾਂ ਕਾਰਜਸ਼ੀਲ- ਵਿਧਾਇਕ ਸੇਖੋਂ
-ਨਸ਼ਾ ਮੁਕਤੀ ਯਾਤਰਾ ਰਾਹੀਂ ਲੋਕਾਂ ਨਾਲ ਸਿੱਧੇ ਤੌਰ ਤੇ ਰਾਬਤਾ ਕਾਇਮ ਕੀਤਾ ਗਿਆ
ਫ਼ਰੀਦਕੋਟ 31 ਮਈ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾ ਕੇ ਨਸ਼ਿਆਂ ਦੇ ਦਲਦਲ ਵਿੱਚ ਫਸੇ ਲੋਕਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ । ਇਹ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਹਲਕਾ ਫ਼ਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦੇ ਕੀਤਾ ।
ਇਸ ਮੌਕੇ ਪਿੰਡ ਨਵੀ ਤੇ ਪੁਰਾਣੀ ਪਿੱਪਲੀ,ਭਾਗਥਲਾ ਕਲਾਂ, ਭਾਗਥਲਾ ਖੁਰਦ, ਪਹਿਲੂਵਾਲਾ, ਨਵਾਂ ਪਹਿਲੂਵਾਲਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚਕਾਉਣ ਉਪਰੰਤ ਵਿਧਾਇਕ ਸ. ਸੇਖੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਇਹ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਨਾਲ ਸਿੱਧੇ ਤੌਰ ਤੇ ਰਾਬਤਾ ਕਾਇਮ ਕਰਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
ਇਸ ਮੌਕੇ ਸ.ਗਗਨਦੀਪ ਸਿੰਘ ਚੇਅਰਮੈਨ ਇੰਪਰੂਵਮੈਂਟ ਟਰਸਟ ਫ਼ਰੀਦਕੋਟ, ਚੇਅਰਮੈਨ ਮਾਰਕੀਟ ਕਮੇਟੀ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਸ.ਰਮਨਦੀਪ ਸਿੰਘ ਮੁਮਾਰਾ,
ਉੱਤਮ ਸਿੰਘ ਡੋਡ ਹਲਕਾ ਕੋਆਡੀਨੇਟਰ, ਪ੍ਰੋ ਗੁਰਸੇਵਕ ਸਿੰਘ ਵਾਈਸ ਕੁਆਰਡੀਨੈਂਟਰ, ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ੍ਹ ,ਨੱਥਾ ਸਿੰਘ ਭੁੱਲਰ ਬੀ ਡੀ ਓ, ਐਮ ਓ ਡਾਕਟਰ ਹਰਿੰਦਰ ਕੌਰ ਰਾਜੇਸ਼ ਕੁਮਾਰ, ਐਸ ਐਚ ਓ, ਸਰਪੰਚ ਗੁਰਬਿੰਦਰਪਾਲ ਸਿੰਘ, ਸੁਪਰਡੰਟ ਗੁਰਦੀਪ ਕੌਰ, ਨੋਡਲ ਅਫ਼ਸਰ ਸੁਖਦੀਪ ਸਿੰਘ, ਰਵਦੀਪ ਬਰਾੜ, ਚੇਅਰਮੈਨ, ਬਾਬਾ ਜਸਪਾਲ ਸਿੰਘ, ਹਲਕਾ ਇੰਚਾਰਜ, ਫਲੈਗ ਚਾਵਲਾ ਬੀ ਈ ਈ, ਕੌਂਸਲਰ ਲਾਲਜੀਤ ਸਿੰਘ, ਐਸ ਆਈ ਬਲਵਿੰਦਰ ਸਿੰਘ, ਰਜਿੰਦਰ ਸਿੰਘ, ਮਨਜੀਤ ਕੌਰ, ਸੋਨੀਆ ਐਮ ਪੀ ਐਚ ਡਬਲਿਓ, ਰੁਪਾਲੀ ਜੈਨ ਸੀਐਚਓ ਅਤੇ ਪਿੰਡ ਵਾਸੀ ਹਾਜ਼ਰ ਸਨ।