Sandeep Pathak Moves HC Over FIR Details; Rajinder Gupta Seeks Security Restoration
Hindi
sandeep pathak

Sandeep Pathak High Court Petition

Raghav chadha ਦੇ ਨਾਲ BJP 'ਚ ਸ਼ਾਮਲ ਹੋਏ Sandeep Pathak ਪਹੁੰਚੇ High Court, FIR ਦੀ ਮੰਗੀ ਜਾਣਕਾਰੀ; ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਆਪਣੇ ਖ਼ਿਲਾਫ਼ ਦਰਜ ਕਥਿਤ ਅਪਰਾਧਿਕ ਮਾਮਲਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ। 

ਸੰਦੀਪ ਪਾਠਕ ਨੇ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ, ਪੰਜਾਬ ਪੁਲਿਸ ਅਤੇ ਸਬੰਧਤ ਏਜੰਸੀਆਂ ਤੋਂ ਜਾਣਕਾਰੀ ਮੰਗੀ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਪੰਜਾਬ ਦੇ ਕਿਹੜੇ-ਕਿਹੜੇ ਪੁਲਿਸ ਸਟੇਸ਼ਨਾਂ ਵਿੱਚ, ਕਿਸ ਤਾਰੀਖ਼ ਨੂੰ, ਕਿਹੜੀਆਂ ਧਾਰਾਵਾਂ ਤਹਿਤ ਅਤੇ ਕੁੱਲ ਕਿੰਨੀਆਂ ਐਫਆਈਆਰ (FIR) ਦਰਜ ਕੀਤੀਆਂ ਗਈਆਂ ਹਨ।

ਸੰਦੀਪ ਪਾਠਕ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਰਾਹੀਂ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਉਨ੍ਹਾਂ ਖ਼ਿਲਾਫ਼ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਪਰ ਹੁਣ ਤੱਕ ਨਾ ਤਾਂ ਉਨ੍ਹਾਂ ਨੂੰ ਕਿਸੇ ਐਫਆਈਆਰ ਦੀ ਕਾਪੀ ਦਿੱਤੀ ਗਈ ਹੈ ਅਤੇ ਨਾ ਹੀ ਅਧਿਕਾਰਤ ਤੌਰ 'ਤੇ ਇਹ ਦੱਸਿਆ ਗਿਆ ਹੈ ਕਿ ਆਖ਼ਰ ਉਨ੍ਹਾਂ ਵਿਰੁੱਧ ਕਿਹੜੇ-ਕਿਹੜੇ ਮਾਮਲੇ ਦਰਜ ਹਨ।

ਉਨ੍ਹਾਂ ਅਦਾਲਤ ਨੂੰ ਕਿਹਾ ਕਿ ਜੇਕਰ ਇਨ੍ਹਾਂ ਦੋਵਾਂ ਤੋਂ ਇਲਾਵਾ ਕੋਈ ਹੋਰ ਐਫਆਈਆਰ ਵੀ ਦਰਜ ਹੈ, ਤਾਂ ਉਸ ਦੀ ਜਾਣਕਾਰੀ ਵੀ ਤੁਰੰਤ ਮੁਹੱਈਆ ਕਰਵਾਈ ਜਾਵੇ। ਇਸ ਮਾਮਲੇ ਵਿੱਚ ਹਾਈ ਕੋਰਟ ਦੇ ਚੀਫ਼ ਜਸਟਿਸ ਅੱਜ ਸੁਣਵਾਈ ਕਰਨਗੇ।

ਰਾਜ ਸਭਾ ਮੈਂਬਰ ਰਾਜੇਂਦਰ ਗੁਪਤਾ ਨੇ ਸੁਰੱਖਿਆ ਬਹਾਲੀ ਦੀ ਕੀਤੀ ਮੰਗ

ਦੂਜੇ ਪਾਸੇ, ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਟ੍ਰਾਈਡੈਂਟ ਲਿਮਟਿਡ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਰਾਜੇਂਦਰ ਗੁਪਤਾ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਦੇ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਰਾਜੇਂਦਰ ਗੁਪਤਾ ਨੇ ਸੁਰੱਖਿਆ ਵਾਪਸੀ ਦੇ ਹੁਕਮਾਂ ਨੂੰ ਰੱਦ ਕਰਕੇ ਪਹਿਲਾਂ ਵਾਂਗ ਸੁਰੱਖਿਆ ਬਹਾਲ ਕਰਨ ਦੀ ਮੰਗ ਉਠਾਈ ਹੈ।

ਇਹ ਮਾਮਲਾ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਤੋਂ ਪਹਿਲਾਂ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੂੰ ਵੀ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਰੱਖਿਆ ਵਾਪਸੀ ਦੇ ਮੁੱਦੇ 'ਤੇ ਹਾਈ ਕੋਰਟ ਦਾ ਬੂਹਾ ਖੜਕਾਉਣਾ ਪਿਆ ਸੀ।


Comment As:

Comment (0)