Hindi
74108351-b8c5-4937-babc-f7e7ac5a63e2

ਸੰਗਰੂਰ ਪੁਲਿਸ ਨੇ 180 ਗੁੰਮ ਹੋਏ ਮੋਬਾਈਲ ਫੋਨ ਲੱਭ ਕੇ ਉਹਨਾਂ ਦੇ ਮਾਲਕਾਂ ਹਵਾਲੇ ਕੀਤੇ

ਸੰਗਰੂਰ ਪੁਲਿਸ ਨੇ 180 ਗੁੰਮ ਹੋਏ ਮੋਬਾਈਲ ਫੋਨ ਲੱਭ ਕੇ ਉਹਨਾਂ ਦੇ ਮਾਲਕਾਂ ਹਵਾਲੇ ਕੀਤੇ

ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਸੰਗਰੂਰ

ਸੰਗਰੂਰ ਪੁਲਿਸ ਨੇ 180 ਗੁੰਮ ਹੋਏ ਮੋਬਾਈਲ ਫੋਨ ਲੱਭ ਕੇ ਉਹਨਾਂ ਦੇ ਮਾਲਕਾਂ ਹਵਾਲੇ ਕੀਤੇ

ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦਿੱਤੀ ਜਾਣਕਾਰੀ

ਸੰਗਰੂਰ, 03 ਨਵੰਬਰ

ਸਰਤਾਜ ਸਿੰਘ ਚਹਿਲ, ਆਈ.ਪੀ.ਐੱਸ., ਐੱਸ.ਐੱਸ.ਪੀ., ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਮਿਊਨਿਟੀ ਪੁਲਸਿੰਗ ਤਹਿਤ ਲੋਕਾਂ ਦੇ ਗੁੰਮ ਹੋਏ ਮੋਬਾਈਲ ਫੋਨ ਸੀ.ਈ.ਆਈ.ਆਰ (ਸੈਂਟਰਲ ਇੱਕੁਇਪਮੈਂਟ ਆਈਡੈਂਟਿਟੀ ਰਜਿਸਟਰ) ਪੋਰਟਲ ਦੀ ਮਦਦ ਨਾਲ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਸਪੁਰਦ ਕਰ ਕੇ ਉਹਨਾਂ ਦੇ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਵਿੱਚ ਮਹੱਤਵਪੂਰਨ ਰੋਲ ਅਦਾ ਕੀਤਾ ਜਾ ਰਿਹਾ ਹੈ।

ਇਸੇ ਤਹਿਤ ਸੀ.ਈ.ਆਈ.ਆਰ. ਪੋਰਟਲ ਦੀ ਮਦਦ ਨਾਲ ਅਤੇ ਸ਼੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐੱਸ, ਉਪ ਕਪਤਾਨ ਪੁਲਿਸ ਹੋਮੀਸਾਇਡ ਅਤੇ ਫੋਰਾਂਸਿਕ, ਸੰਗਰੂਰ ਦੀ ਸੁਪਰਵਿਜ਼ਨ ਅਤੇ ਇੰਸਪੈਕਟਰ ਹਰਜੀਤ ਕੌਰ ਮੁੱਖ ਅਫਸਰ ਥਾਣਾ ਸਾਈਬਰ ਕ੍ਰਾਈਮ, ਸੰਗਰੂਰ ਦੀ ਨਿਗਰਾਨੀ ਹੇਠ ਥਾਣਾ ਸਾਈਬਰ ਕ੍ਰਾਈਮ, ਸੰਗਰੂਰ ਦੀ ਟੀਮ ਵੱਲੋਂ ਇਸ ਮੁਹਿੰਮ ਦੌਰਾਨ ਅੱਜ 180 ਗੁੰਮ ਹੋਏ ਮੋਬਾਈਲ ਫੋਨ ਲੱਭ ਕੇ ਉਹਨਾਂ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ।

ਇਸ ਤੋਂ ਪਹਿਲਾਂ ਇਸ ਪੋਰਟਲ ਦੀ ਮਦਦ ਨਾਲ 400 ਮੋਬਾਈਲ ਫੋਨ ਅਤੇ ਅੱਜ ਵੰਡੇ ਗਏ 180 ਮੋਬਾਇਲ ਫੋਨਾ ਸਮੇਤ ਕੁੱਲ 580 ਫੋਨ ਟਰੇਸ ਕਰਕੇ ਉਹਨਾਂ ਦੇ ਅਸਲੀ ਮਾਲਕਾਂ ਦੇ ਹਵਾਲੇ ਕੀਤੇ ਗਏ ਹਨ।

ਸੰਗਰੂਰ ਪੁਲਿਸ ਲਗਾਤਾਰ 24 ਘੰਟੇ ਆਪਣੀ ਡਿਉਟੀ ਵਿੱਚ ਮੁਸਤੈਦ ਹੈ, ਜਿਸ ਦੇ ਸਿੱਟੇ ਵੱਜੋਂ ਭਵਿੱਖ ਵਿੱਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਫੋਨ ਬਰਾਮਦ ਹੋਣ ਦੀ ਉਮੀਦ ਹੈ।

ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਜਾਂਦਾ ਹੈ ਤਾਂ ਉਹ ਤੁਰੰਤ ਇਸ ਪੋਰਟਲ 'ਤੇ ਆਨਲਾਇਨ ਜਾਂ ਨੇੜਲੇ ਪੁਲਿਸ ਸਾਂਝ ਕੇਂਦਰ ਵਿੱਚ ਇਸ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣ।

 


Comment As:

Comment (0)