ਸੰਤ ਸੀਚੇਵਾਲ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਦੀ ਕੀਤੀ ਖਿਚਾਈ
ਸੰਤ ਸੀਚੇਵਾਲ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਦੀ ਕੀਤੀ ਖਿਚਾਈ
ਪਾਣੀ ਦੀ ਨਿਕਾਸੀ ਲਈ ਪੁਲੀ ਚਾਰ ਫੁਟ ਉਚੀ ਬਣਾਉਣ ਨਾਲ ਲੋਕ ਪ੍ਰੇਸ਼ਾਨ
ਮਾਮਲਾ : ਕਾਲਾ ਸੰਘਿਆ ਡਰੇਨ ਦੇ ਐਨਐਚ 44 ਹੇਠੋਂ ਲੰਘਣ ਦਾ
ਜਲੰਧਰ, 23 ਮਈ
ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੌਮੀ ਮਾਰਗਾਂ 'ਤੇ ਪਾਣੀ ਦੀ ਨਿਕਾਸੀ ਲਈ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬਣਾਏ ਜਾ ਰਹੇ ਛੋਟੇ ਪੁਲਾਂ ਦੇ ਗਲਤ ਡਿਜ਼ਾਈਨ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨਿਿਤਨ ਗਡਕਰੀ ਨੂੰ ਇੱਕ ਪੱਤਰ ਲਿਖ ਕੇ ਇਹ ਮਸਲਾ ਉਠਾਇਆ ਹੈ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਇਸ ਪ੍ਰਤੀ ਜਵਾਬਦੇਹ ਬਣਾਉਣ ਦੀ ਮੰਗ ਕੀਤੀ।
ਸੰਤ ਸੀਚੇਵਾਲ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਦੀ ਐਨਐਚ ਨੰਬਰ 44 ‘ਤੇ ਬਣੀ ਪੁਲੀ ਡਰੇਨ ਦੇ ਲੈਵਲ ਤੋਂ ਚਾਰ ਫੁੱਟ ਉਚੀ ਬਣਾਉਣ ਤੇ ਖਿਚਾਈ ਕੀਤੀ। ਉਹਨਾਂ ਕਿਹਾ ਕਿ ਡਰੇਨ ਦੇ ਪੱਧਰ ਤੋਂ ਪੁਲੀ ਦੀ ਨਿਕਾਸੀ ਚਾਰ ਪੁੱਟ ਉਚੀ ਰੱਖਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸਵੇਰੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਅੰਮ੍ਰਿਤਸਰ-ਜਲੰਧਰ ਕੌਮੀ ਮਾਰਗ ‘ਤੇ ਬੁਲਾਇਆ ਗਿਆ ਸੀ ਜਿੱਥੇ ਕਾਲਾ ਸੰਘਿਆ ਡਰੇਨ ਕੌਮੀ ਮਾਰਗ ਦੇ ਹੇਠੋਂ ਦੀ ਲੰਘਦੀ ਹੈ।ਇੱਥੇ ਪਾਣੀ ਦੀ ਨਿਕਾਸੀ ਲਈ ਬਣੀ ਪੁਲੀ ਡਰੇਨ ਦੇ ਪੱਧਰ ਤੋਂ ਉਚੀ ਹੋਣ ਕਾਰਨ ਪਿੱਛੇ ਰਹਿੰਦੇ ਲੋਕਾਂ ਦੇ ਘਰਾਂ ਵਿੱਚ ਪਾਣੀ ਜਾ ਵੜ੍ਹਦਾ ਹੈ।
ਸੰਤ ਸੀਚੇਵਾਲ ਨੇ ਐਨ.ਐਚ.ਵੱਲੋਂ ਆਏ ਸਾਈਟ ਡਾਇਰੈਕਟਰ ਨੂੰ ਸਖਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ, ਇੰਨੇ ਮਾਹਿਰ ਇੰਜੀਅਨਰ ਹੋਣ ਦੇ ਬਾਵਜੂਦ ਵੀ ਅਜਿਹੀਆਂ ਗਲਤੀਆਂ ਦਾ ਹੋਣਾ ਬਹੁਤ ਹੀ ਸ਼ਰਮਸ਼ਾਰ ਕਰਨ ਵਾਲਾ ਹੈ। ਉਨ੍ਹਾਂ ਦੱਸਿਆ ਕਿ ਪੁਲੀ ਦਾ ਡਾਈਜਾਇਨ ਗੱਲਤ ਬਣਾਏ ਜਾਣ ਕਾਰਨ ਬਰਸਾਤਾਂ ਵਿੱਚ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਜਾਂਦਾ ਹੈ। ਉਹਨਾਂ ਕਿਹਾ ਕਿ ਵਿਕਾਸ ਦੇ ਕਾਰਜਾਂ ਦਾ ਅਸਲ ਮਸਲ ਲੋਕਾਂ ਨੂੰ ਸਹੂਲਤਾਂ ਦੇਣਾ ਹੁੰਦਾ ਹਾਂ ਨਾ ਕਿ ਉਹਨਾਂ ਨੂੰ ਤੰਗ ਤੇ ਪ੍ਰੇਸ਼ਾਨ ਕਰਨਾ। ਸੰਤ ਸੀਚੇਵਾਲ ਨੇ ਇਸ ਮੁੱਦੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀਆਂ ਹਿਦਾਇਤਾਂ ਕੀਤੀਆਂ
ਮੌਕੇ ‘ਤੇ ਪਹੁੰਚੇ ਡਰੇਨ ਵਿਭਾਗ ਪੰਜਾਬ ਦੇ ਅਧਿਕਾਰੀਆਂ ਨੇ ਸੰਤ ਸੀਚੇਵਾਲ ਨੂੰ ਦੱਸਿਆ ਕੇ ਉਨ੍ਹਾਂ ਨੇ ਵਿਭਾਗ ਵੱਲੋਂ ਪਿਛਲੇ ਸਾਲ ਸਤੰਬਰ 2024 ਤੋਂ ਲੈਕੇ ਹੁਣ ਤੱਕ ਪੰਜ ਪੱਤਰ ਨੈਸ਼ਨਲ ਹਾਈਵੇਅ ਅਥਾਰਟੀ ਦੇ ਪ੍ਰੋਜੈਕਟ ਡਾਇਰੈਕਟਰ ਨੂੰ ਲਿਖ ਚੁੱਕੇ ਹਨ ਪਰ ਕਿਸੇ ਦਾ ਜਵਾਬ ਨਹੀਂ ਦਿੱਤਾ।
ਮੌਕੇ ‘ਤੇ ਮੌਜੂਦ ਵਾਰਡ ਨੰਬਰ ਇੱਕ ਦੀ ਕੌਂਸਲਰ ਨੇ ਵੀ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੂੰ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਵਾਲੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਉਹਨਾਂ ਵੱਲੋਂ ਕੌਮੀ ਮਾਰਗ 44 ‘ਤੇ ਬਣੀ ਪੁਲੀ ਦਾ ਲੈਵਲ ਚਾਰ ਫੁਟ ਨੀਵਾ ਕਰਨ ਲਈ ਕਈ ਵਾਰ ਕਿਹਾ ਪਰ ਐਨ.ਐਚ.ਏ ਦੇ ਅਧਿਕਾਰੀ ਉਹਨਾਂ ਨਾਲ ਸਿੱਧੇ ਮੂੰਹ ਗੱਲ ਹੀ ਨਹੀਂ ਕਰਦੇ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਹੱਲ ਕਰਵਾਇਆ ਜਾਵੇ।