ਜ਼ਿਲ੍ਹਾ ਕੋਰਟ ਕੰਪਲੈਕਸ ਅਤੇ ਸਬ-ਡਵੀਜਨਜ਼ ਕੋਰਟ ਕੰਪਲੈਕਸਾਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ
ਜ਼ਿਲ੍ਹਾ ਕੋਰਟ ਕੰਪਲੈਕਸ ਅਤੇ ਸਬ-ਡਵੀਜਨਜ਼ ਕੋਰਟ ਕੰਪਲੈਕਸਾਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ
ਸੰਗਰੂਰ, 6 ਜੂਨ (2025) - ਮਾਨਯੋਗ ਜਸਟਿਸ ਸ੍ਰੀ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜੀ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਵਿਖੇ ਬੂਟੇ ਲਗਾਏ ਗਏ। ਇਸ ਮੌਕੇ ਸ੍ਰੀ ਬਲਵਿੰਦਰ ਕੁਮਾਰ, ਸ੍ਰੀਮਤੀ ਮਨਜਿੰਦਰ ਅਤੇ ਸ੍ਰੀ ਉਪਿੰਦਰ ਸਿੰਘ ਜੰਡੂ, ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ; ਅਥਾਰਟੀ ਦੇ ਸਕੱਤਰ ਸ੍ਰੀਮਤੀ ਦਲਜੀਤ ਕੌਰ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐੱਮ; ਸ੍ਰੀ ਜਗਮਿਲਾਪ ਸਿੰਘ ਖੁਸ਼ਦਿਲ, ਸਿਵਲ ਜੱਜ ਸੀਨੀਅਰ ਡਵੀਜ਼ਨ; ਸ੍ਰੀਮਤੀ ਮਨਪ੍ਰੀਤ ਕੌਰ, ਸੀ.ਜੇ.ਐੱਮ.; ਸ੍ਰੀਮਤੀ ਰੀਟਾ ਹੰਸ, ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ; ਸ੍ਰੀਮਤੀ ਰਾਜਨਦੀਪ ਕੌਰ ਬਿਲਿੰਗ, ਸ੍ਰੀ ਮਨੂ ਸਿੰਗਲਾ ਅਤੇ ਸ੍ਰੀ ਸਲੀਲ ਗੋਇਲ, ਸਿਵਲ ਜੱਜ ਜੂਨੀਅਰ ਡਵੀਜ਼ਨ; ਸ੍ਰੀ ਸੁਖਵੀਰ ਸਿੰਘ, ਰੇਜ਼ ਅਫ਼ਸਰ ਜੰਗਲਾਤ ਵਿਭਾਗ ਅਤੇ ਹੋਰ ਸਟਾਫ ਹਾਜ਼ਰ ਸਨ। ਇਸ ਦੇ ਨਾਲ ਹੀ ਕਚਹਿਰੀ ਕੰਪਲੈਕਸ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਅਤੇ ਸਮਝੌਤਾ ਸਦਨ ਸੰਗਰੂਰ ਵਿਖੇ ਨਿਆਂਇਕ ਅਧਿਕਾਰੀਆਂ ਵੱਲੋਂ ਰੁੱਖ ਲਗਾ ਕੇ ਇਸ ਮੁਹਿੰਮ ਦਾ ਹਿੱਸਾ ਬਣਿਆ ਗਿਆ।
ਇਸ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮਝੌਤਾ ਸਦਨ ਸੰਗਰੂਰ ਦੇ ਸਾਹਮਣੇ ਇੱਕ ਸਟਾਲ ਲਗਾ ਕੇ ਆਮ ਲੋਕਾਂ ਨੂੰ ਬੂਟੇ ਵੰਡੇ ਗਏ। ਇਸ ਮੌਕੇ ਸ੍ਰੀਮਤੀ ਦਲਜੀਤ ਕੌਰ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਰੁੱਖਾਂ ਦੀ ਬਹੁਤ ਮਹੱਤਤਾ ਹੈ, ਇਹਨਾਂ ਨਾਲ ਸਾਨੂੰ ਸਾਫ ਪਾਣੀ ਅਤੇ ਹਵਾ ਮਿਲਦੀ ਹੈ ਜੋ ਕਿ ਸਾਨੂੰ ਬਿਮਾਰੀ ਰਹਿਤ ਜ਼ਿੰਦਗੀ ਪ੍ਰਦਾਨ ਕਰਦੇ ਹਨ। ਵਾਤਾਵਰਣ ਬਚਾਉਣ ਅਤੇ ਸਿਹਤਮੰਦ ਵਾਤਾਵਰਣ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ। ਇਸ ਤੋਂ ਇਲਾਵਾ ਉਹਨਾਂ ਨੇ ਆਮ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਰੁੱਖ ਲਗਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਰੁੱਖ ਲਗਾਉਣ ਉਪਰੰਤ ਜ਼ਿੰਮੇਵਾਰੀ ਨਾਲ ਉਸਦੀ ਸਾਂਭ—ਸੰਭਾਲ ਬਹੁਤ ਜ਼ਰੂਰੀ ਹੈ।
© 2022 Copyright. All Rights Reserved with Arth Parkash and Designed By Web Crayons Biz