Hindi
1000698764

ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ

ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਬਠਿੰਡਾ 

 

--ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ

--ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ 15 ਅਪ੍ਰੈਲ, ਦਾਅਵੇ ਅਤੇ ਇਤਰਾਜ਼ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ, ਨਿਪਟਾਰਾ 30 ਅਪ੍ਰੈਲ 

--ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਮਈ 2026 ਨੂੰ

 

ਬਠਿੰਡਾ, 13 ਅਪ੍ਰੈਲ : ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਆਮ /ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਲਈ ਸਮਾਂ –ਸਾਰਣੀ ਸ਼ਡਿਊਲ ਜਾਰੀ । 

 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣਕਾਰ ਅਫਸਰ-ਕਮ- ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਚ ਨਗਰ ਨਿਗਮ ਬਠਿੰਡਾ ਦੇ ਨਾਲ ਨਾਲ 6 ਨਗਰ ਕੌਂਸਲਾਂ ਕੌਂਸਲਾਂ ਦੀ ਚੋਣ, ਇਕ ਨਗਰ ਕਾਉਂਸਿਲ ਦੀ ਉਪ ਚੋਣ ਅਤੇ 8 ਨਗਰ ਪੰਚਾਇਤਾਂ ਦੀ ਚੋਣ ਹੋਣੀ ਹੈ।

 

ਇਨ੍ਹਾਂ ਚੋਣਾਂ ਲਈ ਵੋਟਰ ਸੂਚੀਆਂ ਦੇ ਖਰੜੇ ਦੀ ਪ੍ਰਕਾਸ਼ਨਾ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 15 ਅਪ੍ਰੈਲ 2026 ਨੂੰ ਕੀਤੀ ਜਾਵੇਗੀ ਅਤੇ 17 ਅਪ੍ਰੈਲ 2026 ਤੋਂ 23 ਅਪ੍ਰੈਲ 2026 ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 30 ਅਪ੍ਰੈਲ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 05 ਮਈ 2026 ਨੂੰ ਕੀਤੀ ਜਾਵੇਗੀ।

 

ਉਨ੍ਹਾਂ ਦੱਸਿਆ ਕਿ ਸੋਧ ਸਬੰਧੀ ਅਨੁਸੂਚੀ ਮੁਤਾਬਿਕ, ਪੰਜਾਬ ਮਿਉਂਸਪਲ ਚੋਣ ਨਿਯਮ, 1994 ਦੇ ਨਿਯਮ 14 ਵਿੱਚ ਦਰਸਾਏ ਅਨੁਸਾਰ ਕੋਈ ਵੀ ਯੋਗ ਵਿਅਕਤੀ ਫਾਰਮ ਨੰ. 7 (ਨਾਮ ਸ਼ਾਮਲ ਕਰਨ ਸਬੰਧੀ ਦਾਅਵੇ ਦੀ ਅਰਜ਼ੀ ਲਈ), ਫਾਰਮ 8 (ਨਾਮ ਸ਼ਾਮਲ ਕਰਨ ਸਬੰਧੀ ਇਤਰਾਜ਼ ਲਈ) ਅਤੇ ਫਾਰਮ 9 (ਇੱਕ ਐਂਟਰੀ ਵਿੱਚ ਵੇਰਵਿਆਂ ਬਾਰੇ ਇਤਰਾਜ਼ ਲਈ) ਰਾਹੀਂ ਬਿਨੈ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਫਾਰਮ ਨੰ: 7, 8 ਅਤੇ 9 ਨੂੰ ਕਮਿਸ਼ਨ ਦੀ ਵੈੱਬਸਾਈਟ (https://sec.punjab.gov.in) ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

 

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬਿਨੈਕਾਰ ਵੱਲੋਂ ਆਪਣਾ ਨਾਮ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਯੋਗ ਹੋਣ ਦੀ ਯੋਗਤਾ ਮਿਤੀ 23.4.2026 ਨਿਰਧਾਰਤ ਕੀਤੀ ਗਈ ਹੈ। ਵੋਟਰ ਵਜੋਂ ਰਜਿਸਟਰ ਹੋਣ ਦੇ ਯੋਗ ਹੋਣ ਲਈ, ਬਿਨੈਕਾਰ ਦੀ ਉਮਰ ਯੋਗਤਾ ਮਿਤੀ ਨੂੰ 18 ਸਾਲ ਪੂਰੀ ਹੋਣੀ ਚਾਹੀਦੀ ਹੈ ਅਤੇ ਉਹ ਆਮ ਤੌਰ 'ਤੇ ਉਸ ਇਲਾਕੇ ਦਾ ਨਿਵਾਸੀ ਹੋਣਾ ਚਾਹੀਦਾ ਹੈ ਜਿਸ ਇਲਾਕੇ ਵਿੱਚ ਉਹ ਰਹਿੰਦਾ ਹੈ।

 

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਗਰ ਨਿਗਮ ਬਠਿੰਡਾ, ਨਗਰ ਕਾਉਂਸਿਲ ਭੁੱਚੋ ਮੰਡੀ, ਨਗਰ ਕਾਉਂਸਿਲ ਗੋਨਿਆਣਾ, ਨਗਰ ਕਾਉਂਸਿਲ ਕੋਟਫੱਤਾ, ਨਗਰ ਕਾਉਂਸਿਲ ਮੌੜ, ਨਗਰ ਕਾਉਂਸਿਲ ਰਾਮਾਂ ਅਤੇ ਨਗਰ ਕਾਉਂਸਿਲ ਸੰਗਤ ਦੀਆਂ ਚੋਣਾਂ ਹੋਣੀਆਂ ਹਨ । ਨਾਲ ਹੀ ਨਗਰ ਕਾਉਂਸਿਲ ਤਾਲਵਾਨੀ ਸਾਬੋ ਵਿਖੇ ਉਪ ਚੋਣ ਕਾਰਵਾਈ ਜਾਵੇਗੀ । ਇਸ ਤੋਂ ਇਲਾਵਾ ਜਿਹੜੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ ਉਹ ਇਸ ਪ੍ਰਕਾਰ ਹਨ - ਭਗਤਾ ਭਾਈ ਕਾ, ਕੋਟਸ਼ਮੀਰ, ਨਥਾਣਾ, ਲਹਿਰਾ ਮੁਹੱਬਤ, ਭਾਈ ਰੂਪ, ਮਹਿਰਾਜ, ਕੋਠਾ ਗੁਰੂ ਅਤੇ ਮਲੂਕਾ।


Comment As:

Comment (0)