Hindi
WhatsApp Image 2025-09-19 at 4

ਐਸ.ਡੀ.ਐਮ ਨੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕੀਤਾ ਜਾਗਰੂਕ

ਐਸ.ਡੀ.ਐਮ ਨੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕੀਤਾ ਜਾਗਰੂਕ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ਪੁਰ
ਐਸ.ਡੀ.ਐਮ ਨੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕੀਤਾ ਜਾਗਰੂਕ
ਗੁਰਪਾਲ ਸਿੰਘ ਤੋਂ ਪ੍ਰੇਰਿਤ ਹੋ ਕੇ ਹੋਰ ਕਿਸਾਨ ਵੀ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਉਸ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ - ਐਸ.ਡੀ.ਐਮ
ਫਿਰੋਜ਼ਪੁਰ 19 ਸਤੰਬਰ (2025 ) ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਐਸ.ਡੀ.ਐਮ ਫਿਰੋਜ਼ਪੁਰ ਸ੍ਰੀ ਅਮਨਦੀਪ ਪੀ.ਸੀ.ਐਸ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਰੱਤਾ ਖੇੜਾ ਪੰਜਾਬ ਸਿੰਘ ਵਾਲਾ, ਹਕੂਮਤ ਸਿੰਘ ਵਾਲਾ, ਫਿਰੋਜ਼ਸ਼ਾਹ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਜਾਗਰੂਕ ਕੀਤਾ ਗਿਆ।
          ਇਸ ਮੌਕੇ ਐਸ.ਡੀ.ਐਮ ਅਮਨਦੀਪ ਨੇ ਪਰਾਲੀ ਨੂੰ ਅੱਗ ਲਾਉਣ ਤੇ ਹੋਣ ਵਾਲੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ  ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਉਸ ਤੋਂ ਪੈਦਾ ਹੋਏ ਧੂੰਏ ਨਾਲ ਮਨੁੱਖਾਂ, ਪਸ਼ੂ ਪੰਛੀਆਂ ਦੀ ਸਿਹਤ ’ਤੇ ਬੁਰਾ ਅਸਰ ਪੈਂਦਾ ਹੈ ਅਤੇ ਅੱਗ ਲਾਉਣ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਸਾਹ ਅਤੇ ਕਈ ਹੋਰ ਤਰ੍ਹਾਂ ਦੀਆਂ ਭਿਆਨਕ ਬੀਮਾਰੀਆਂ ਪੈਦਾ ਹੋਣ ਦਾ ਖਦਸ਼ਾ ਬਣ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀ  ਵਾਤਾਵਰਨ ਦੀ ਸੰਭਾਲ ਲਈ ਮਿਲ ਕੇ ਕੰਮ ਕਰੀਏ।
ਇਸ ਦੌਰਾਨ ਉਨ੍ਹਾਂ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਕਿਸਾਨ ਗੁਰਪਾਲ ਸਿੰਘ ਨਾਲ ਗੱਲਬਾਤ ਕੀਤੀ ਜੋਂ ਕਿ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਬੇਲਰ ਦੀ ਵਰਤੋਂ ਕਰ ਕੇ ਉਸ ਦਾ ਸੁੱਚਜੇ ਢੰਗ ਨਾਲ ਨਿਪਟਾਰਾ ਕਰ ਰਿਹਾ ਹੈ ਅਤੇ ਨਾਲ ਹੀ ਪਿੰਡ ਵਿੱਚ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰ ਰਿਹਾ ਹੈ। ਐਸਡੀਐਮ ਨੇ ਹੋਰਨਾਂ ਕਿਸਾਨਾਂ ਨੂੰ ਵੀ ਗੁਰਪਾਲ ਸਿੰਘ ਤੋਂ ਪ੍ਰਰਿਤ ਹੋ ਕੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਸਲਾਹ ਦਿੱਤੀ।
           ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਉਣ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਿਸ਼ ਕੀਤੇ ਸੰਦਾਂ ਦੀ ਵਰਤੋਂ ਕਰ ਕੇ ਖੇਤਾਂ ਵਿਚ ਹੀ ਇਸ ਦਾ ਨਿਪਟਾਰਾ ਕਰ ਕੇ ਵਾਤਾਵਰਨ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਵੱਖ ਵੱਖ ਅਧਿਕਾਰੀਆਂ/ਕਰਮਚਾਰੀਆਂ ਰਾਹੀਂ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਅੱਗ ਲਾਉਣ ਤੇ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਲਈ ਕੰਮ ਕਰਨ ।


Comment As:

Comment (0)