ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸੁਚੇਤ ਪੋਰਟਲ ਤੇ ਮੋਬਾਇਲ ਐਪ ਤੋਂ ਲਵੋ ਮੌਸਮ ਸਬੰਧੀ ਹਰ ਜਾਣਕਾਰੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ
ਸੁਚੇਤ ਪੋਰਟਲ ਤੇ ਮੋਬਾਇਲ ਐਪ ਤੋਂ ਲਵੋ ਮੌਸਮ ਸਬੰਧੀ ਹਰ ਜਾਣਕਾਰੀ
ਸ੍ਰੀ ਮੁਕਤਸਰ ਸਾਹਿਬ 18 ਜੂਨ
ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਚੱਲ ਰਹੀ ਗਰਮੀ ਦੀ ਲਹਿਰ ਦੇ ਮੱਦੇਨਜਰ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਗਰਮੀ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਵਰਤਨ।
ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਦੱਸਿਆ ਕਿ ਕੌਮੀ ਆਪਦਾ ਪ੍ਰਬੰਧਨ ਅਥਾਰਟੀ ਵੱਲੋਂ ਇਕ ਸੁਚੇਤ ਨਾਂਅ ਦਾ ਪੋਰਟਲ ਚਲਾਇਆ ਗਿਆ ਹੈ ਜਿਸ ਤੇ ਮੌਸਮ ਜਾਂ ਹੋਰ ਕੁਦਰਤੀ ਆਫਤਾਂ ਸਬੰਧੀ ਚੇਤਾਵਨੀਆਂ, ਅਲਰਟ ਨਾਲੋ ਨਾਲ ਵੇਖੇ ਜਾ ਸਕਦੇ ਹਨ। ਇਸ ਪੋਰਟਲ ਦਾ ਲਿੰਕ ਹੈ https://sachet.ndma.gov.in/
ਇਸਤੋਂ ਬਿਨ੍ਰਾਂ ਸੁਚੇਤ ਨਾਂਅ ਦੀ ਮੋਬਾਇਲ ਐਪ ਵੀ ਹੈ। ਇਸ ਐਪ ਨੂੰ ਵੀ ਹਰੇਕ ਨਾਗਰਿਕ ਨੂੰ ਆਪਣੇ ਮੋਬਾਇਲ ਵਿਚ ਰੱਖਣਾ ਚਾਹੀਦਾ ਹੈ, ਇਹ ਐਪ ਤੁਹਾਨੁੰ ਤੁਹਾਡੇ ਸਥਾਨ ਦੇ ਅਨੁਸਾਰ ਮੌਸਮ ਚੇਤਾਵਨੀਆਂ ਸ਼ੇਅਰ ਕਰਦੀ ਹੈ।
© 2022 Copyright. All Rights Reserved with Arth Parkash and Designed By Web Crayons Biz