ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਸ੍ਰੀ ਮੁਕਤਸਰ ਸਾਹਿਬ ਵਿਖੇ 17 ਜਨਵਰੀ ਨੂੰ ਲਗਾਇਆ ਜਾਵੇਗਾ ਪ
ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਸ੍ਰੀ ਮੁਕਤਸਰ ਸਾਹਿਬ ਵਿਖੇ 17 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ 16 ਜਨਵਰੀ
ਸ੍ਰੀਮਤੀ ਕੰਵਲਪੁਨੀਤ ਕੌਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ 17 ਜਨਵਰੀ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਏਜੀਲ ਹਰਬਲ ਅਤੇ ਐਲ.ਆਈ.ਸੀ ਕੰਪਨੀਆਂ ਇੰਟਰਵਿਊ ਲਈ ਭਾਗ ਲੈ ਰਹੀਆਂ ਹਨ, ਜਿਸ ਵਿੱਚ ਉਨ੍ਹਾਂ ਵੱਲੋਂ 10ਵੀ ਅਤੇ 12ਵੀ ਪਾਸ ਬੇਰੁਜਗਾਰ ਲੜਕੀਆਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣੇ ਹਨ। ਇਸ ਦਫਤਰ ਵਿਖੇ ਸਰਕਾਰੀ ਨੌਕਰੀਆਂ ਦੇ ਫਾਰਮ ਭਰਨ ਲਈ ਮੁਫਤ ਇੰਟਰਨੈੱਟ ਸੇਵਾ ਉਪਲੱਬਧ ਹੈ।
ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥੀਆ ਰੋਜ਼ਗਾਰ ਮੇਲੇ ਵਿੱਚ ਪਹੁੰਚ ਕੇ ਲਾਭ ਲੈਣ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਹੈਲਪ ਲਾਈਨ ਨੰ: 98885-62317 ਤੇ ਸੰਪਰਕ ਕਰ ਸਕਦੇ ਹਨ।