ਸਪੀਕਰ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਰੀਦਕੋਟ
-ਸਪੀਕਰ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
-ਵਪਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਸੁਧਾਰ ਤੇ ਕੀਤੀ ਗਈ ਵਿਸ਼ੇਸ਼ ਚਰਚਾ
ਕੋਟਕਪੂਰਾ 19 ਜੂਨ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਟਕਪੂਰਾ ਵਿਖੇ ਵਪਾਰਿਕ ਵਰਗ ਦੀਆਂ ਸਮੱਸਿਆਵਾਂ ਦੇ ਸੁਚੱਜੇ ਅਤੇ ਤੇਜ਼ ਹੱਲ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਟਰੇਡ ਵਿੰਗ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ।
ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਵਪਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਲਾਈਟਾਂ, ਸੀਵਰੇਜ, ਟ੍ਰੈਫਿਕ ਪ੍ਰਬੰਧਨ ਆਦਿ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਸ ਮੌਕੇ ਵਪਾਰੀ ਵਰਗ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਅਫਸਰ ਸਾਹਿਬਾਨ ਵਪਾਰੀਆਂ ਦੇ ਵਿੱਚ ਬੈਠ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਕਈ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ।
ਇਸ ਮੌਕੇ ਐਸਡੀਐਮ ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ , ਚੇਅਰਮੈਨ ਮਾਰਕੀਟ ਕਮੇਟੀ ਗੁਰਮੀਤ ਸਿੰਘ ਆਰੇਵਾਲਾ,ਨਗਰ ਕੌਂਸਲ ਈਓ ਅੰਮ੍ਰਿਤ ਲਾਲ, ਬੀਡੀਪੀਓ ਵਿਕਾਸ ਸ਼ਰਮਾ,ਗੁਰਚਰਨ ਸਿੰਘ ਨਾਇਬ ਤਹਿਸੀਲਦਾਰ, ਊਸ਼ਾ ਐਸਟੀਓ, ਵਿਵੇਕ ਮਹਿਰਾ ਇੰਸਪੈਕਟਰ, ਜਸਵੰਤ ਸਿੰਘ ਇੰਸਪੈਕਟਰ, ਯਾਦਵਿੰਦਰ ਪਾਲ, ਤਜਿੰਦਰ ਸਿੰਘ ਤੋਂ ਇਲਾਵਾ ਵਪਾਰੀ ਹਾਜ਼ਰ ਸਨ।