Hindi
1000594816

ਤਰਨ ਤਾਰਨ ਜ਼ਿਲ੍ਹੇ ਵਿੱਚ ਟੀਬੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਜਾਗਰੂਕਤਾ ਮੁਹਿੰਮ-ਡਿਪਟੀ ਕਮਿਸ਼ਨਰ

ਤਰਨ ਤਾਰਨ ਜ਼ਿਲ੍ਹੇ ਵਿੱਚ ਟੀਬੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਜਾਗਰੂਕਤਾ ਮੁਹਿੰਮ-ਡਿਪਟੀ ਕਮਿਸ਼ਨਰ

ਤਰਨ ਤਾਰਨ ਜ਼ਿਲ੍ਹੇ ਵਿੱਚ ਟੀਬੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਜਾਗਰੂਕਤਾ ਮੁਹਿੰਮ-ਡਿਪਟੀ ਕਮਿਸ਼ਨਰ

 

ਟੀਬੀ ਮੁਕਤ ਭਾਰਤ ਸਬੰਧੀ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ 

 

ਤਰਨ ਤਾਰਨ, ਜੁਲਾਈ 19 :

 

ਪੰਜਾਬ ਸਰਕਾਰ ਵੱਲੋ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੇ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਪ੍ਰਧਾਨਗੀ ਅਤੇ ਸਿਵਲ ਸਰਜਨ, ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਚੱਲ ਟੀ.ਬੀ ਮੁਕਤ ਭਾਰਤ ਮੁਹਿੰਮ ਸੰਬੰਧੀ ਸਿਹਤ ਅਧਿਕਾਰੀਆਂ ਦੀ ਅਹਿਮ ਮੀਟਿੰਗ ਹੋਈ।

 

ਇਸ ਮੌਕੇ ਜਿਲਾ ਟੀਬੀ ਅਫਸਰ ਡਾ. ਸੁਖਜਿੰਦਰ ਸਿੰਘ, ਵਿਸ਼ਵ ਸਿਹਤ ਸੰਸਥਾ ਦੇ ਨੁਮਾਇੰਦੇ ਡਾ. ਪਰੀਤੋਸ਼ ਧਵਨ ਅਤੇ ਸਟੇਟ ਪ੍ਰੋਗਰਾਮ ਅਫਸਰ, ਟੀਬੀ ਮੁਕਤ ਭਾਰਤ, ਡਾ. ਜਸਪ੍ਰੀਤ ਸਿੰਘ ਸ਼ਾਮਿਲ ਹੋਏ।

 

 

ਇਸ ਮੀਟਿੰਗ ਦਾ ਮੁੱਖ ਮੰਤਵ ਜਿਲੇ ਤਰਨ ਤਾਰਨ ਵਿੱਚ ਟੀਬੀ ਦੇ ਮਰੀਜ਼ਾਂ ਦੀ ਭਾਲ ਕਰਨੀ ਅਤੇ ਇਲਾਜ ਨੂੰ ਯਕੀਨੀ ਬਣਾਉਣਾ ਸੀ। 

 

ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਕਿਹਾ ਕਿ  ਤਰਨ ਤਾਰਨ ਵਿੱਚੋਂ ਟੀਬੀ ਦੀ ਰੋਕਥਾਮ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਆਮ ਨਾਗਰਿਕਾਂ ਨੂੰ ਟੀਬੀ ਦੇ ਲੱਛਣਾਂ ਅਤੇ ਇਲਾਜ ਬਾਰੇ ਸਹੀ ਢੰਗ ਨਾਲ ਪਤਾ ਲੱਗ ਸਕੇ।

ਉਹਨਾਂ ਕਿਹਾ ਕਿ ਜੇਕਰ ਟੀਬੀ ਦੀ ਜਾਂਚ ਸਮੇਂ ਸਿਰ ਹੋ ਜਾਵੇ ਤਾਂ ਪੀੜਿਤ ਵਿਅਕਤੀ ਦਾ ਇਲਾਜ ਸਹੀ ਢੰਗ ਨਾਲ ਸੰਭਵ ਹੈ ਅਤੇ ਕਿਸੇ ਵਿਅਕਤੀ ਨੂੰ ਟੀਬੀ ਦੇ ਲੱਛਣ ਮਹਿਸੂਸ ਹੁੰਦੇ ਹਨ ਤਾਂ ਉਪਰੰਤ ਆਪਣੀ ਸਿਹਤ ਜਾਂਚ ਨਜ਼ਦੀਕੀ ਸਿਹਤ ਕੇਂਦਰ ਤੋਂ ਕਰਵਾਏ।

 

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਟੀ ਬੀ ਰੋਕੂ ਪ੍ਰੋਗਰਾਮ ਦਾ ਮੁੱਖ ਮੰਤਵ ਜ਼ਿਲੇ ਵਿੱਚੋਂ ਟੀਬੀ ਦੀ ਬਿਮਾਰੀ ਦਾ ਖਾਤਮਾ ਕਰਨਾ ਹੈ ਅਤੇ ਟੀਬੀ ਤੂੰ ਪੀੜਿਤ ਵਿਅਕਤੀਆਂ ਦੀ ਸ਼ਨਾਖਤ ਕਰਕੇ ਉਹਨਾਂ ਦਾ ਮੁਫਤ ਇਲਾਜ ਕਰਵਾਉਣਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟੀਵੀ ਦੇ ਮਰੀਜ਼ਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਮੁਫਤ ਪੋਸ਼ਟਿਕ ਖੁਰਾਕ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਪੀੜਤ ਵਿਅਕਤੀ ਜਲਦ ਤੋਂ ਜਲਦ ਇਸ ਬਿਮਾਰੀ ਤੋਂ ਛੁਟਕਾਰਾ ਪਾ ਸਕੇ।

 

ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਟੀ. ਬੀ ਰੋਕੂ ਪ੍ਰੋਗਰਾਮ ਅਧੀਨ ਚੱਲ ਰਹੇ ਨਿਸ਼ਚੇ ਪ੍ਰੋਗਰਾਮ ਤਹਿਤ ਇੰਡਸਟਰੀ ਅਤੇ ਫੈਕਟਰੀਆਂ ਵਿੱਚ ਕੰਮ ਕਰ ਰਹੇ ਸਮੂਹ ਵਰਕਰਾਂ ਤੇ ਕਾਮਿਆਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। 

 

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਟੀ. ਬੀ ਰੋਗ ਦੇ ਸਾਰੇ ਟੈਸਟ ਅਤੇ ਦਵਾਈਆਂ ਬਿਲਕੁਲ ਮੁਫਤ ਦਿੱਤੀਆਂ ਜਾਂਦੀਆਂ ਹਨ ਅਤੇ ਇਸ ਦੇ ਨਾਲ ਹੀ ਟੀਬੀ ਦੇ ਮਰੀਜ਼ਾਂ ਨੂੰ ਚੰਗੀ ਪੋਸ਼ਟਿਕ ਖੁਰਾਕ ਲਈ ਮਾਲੀ ਸਹਾਇਤਾ ਵੀ ਦਿਤੀ ਜਾਂ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜ਼ਿਲੇ ਭਰ ਵਿੱਚ ਹਰ ਮਹੀਨੇ 300 ਮਰੀਜ਼ਾਂ ਨੂੰ ਮੁਫਤ ਰਾਸ਼ਨ ਮੁਹੱਈਆਂ ਕਰਵਾਇਆ ਜਾ ਰਿਹਾ ਹੈ।


Comment As:

Comment (0)