Hindi
WhatsApp Image 2026-01-29 at 4

ਭਗਵੰਤ ਸਿੰਘ ਮਾਨ ਸਰਕਾਰ ਵਿੱਚ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੇ ਵਿਸ਼ੇਸ਼ ਜ਼ੋਰ: ਵਿਧਾਇਕ ਕੁਲਵੰਤ ਸਿੰਘ, ਮੋਹਾਲੀ

ਭਗਵੰਤ ਸਿੰਘ ਮਾਨ ਸਰਕਾਰ ਵਿੱਚ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੇ ਵਿਸ਼ੇਸ਼ ਜ਼ੋਰ: ਵਿਧਾਇਕ ਕੁਲਵੰਤ ਸਿੰਘ, ਮੋਹਾਲੀ

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਗਵੰਤ ਸਿੰਘ ਮਾਨ ਸਰਕਾਰ ਵਿੱਚ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੇ ਵਿਸ਼ੇਸ਼ ਜ਼ੋਰ: ਵਿਧਾਇਕ ਕੁਲਵੰਤ ਸਿੰਘ, ਮੋਹਾਲੀ

ਵਿਧਾਇਕ ਕੁਲਵੰਤ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼-2, ਮੋਹਾਲੀ ਵਿਖੇ ਵਿਦਿਆਰਥੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ

ਭਗਵੰਤ ਸਿੰਘ ਮਾਨ ਸਰਕਾਰ ਦੌਰਾਨ ਲਗਭਗ 79 ਹਜ਼ਾਰ ਵਿਦਿਆਰਥੀਆਂ ਨੇ ਨਿੱਜੀ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਨੂੰ ਤਰਜੀਹ ਦਿੱਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜਨਵਰੀ:
ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗੁਣਵੱਤਾ ਭਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਸ਼ਾਸਨ ਦੇ ਕੇਂਦਰ ਵਿੱਚ ਮੁੱਖ ਤਰਜੀਹ ਰੱਖਿਆ ਗਿਆ ਹੈ, ਜਦਕਿ ਪਿਛਲੀਆਂ ਸਰਕਾਰਾਂ ਦੌਰਾਨ ਇਹ ਖੇਤਰ ਅਣਡਿੱਠੇ ਰਹੇ, ਇਹ ਗੱਲ ਅੱਜ ਇੱਥੇ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਹੀ।

ਸਰਕਾਰੀ ਪ੍ਰਾਇਮਰੀ ਸਕੂਲ, ਫੇਜ਼-2, ਮੋਹਾਲੀ ਵਿਖੇ ਵਿਦਿਆਰਥੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਅਤੇ ਅਕਾਦਮਿਕ ਸੁਧਾਰਾਂ ਲਈ ਕੀਤੇ ਗਏ ਵਿਸ਼ਾਲ ਪੱਧਰੀ ਕਦਮਾਂ ਕਾਰਨ ਸੂਬੇ ਭਰ ਵਿੱਚ ਲਗਭਗ 79,000 ਵਿਦਿਆਰਥੀਆਂ ਨੇ ਨਿੱਜੀ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸਕੂਲਜ਼ ਆਫ਼ ਐਮੀਨੈਂਸ ਪ੍ਰੋਜੈਕਟ ਤਹਿਤ ਢਾਂਚਾਗਤ ਵਿਕਾਸ ਅਤੇ ਨਵੀਆਂ ਇਮਾਰਤਾਂ ਦੀ ਤਾਮੀਰ ਨਾਲ ਮਾਪਿਆਂ ਦੀ ਸੋਚ ਵਿੱਚ ਵੱਡਾ ਬਦਲਾਅ ਆਇਆ ਹੈ। “ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਦੇ ਬਰਾਬਰ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹਨ। ਮਾਪੇ-ਅਧਿਆਪਕ ਮੀਟਿੰਗਾਂ ਤੋਂ ਵੀ ਬਹੁਤ ਹੀ ਹੌਂਸਲਾ ਅਫ਼ਜ਼ਾਈ ਵਾਲਾ ਫੀਡਬੈਕ ਮਿਲਿਆ ਹੈ, ਜਿਸ ਨਾਲ ਸੁਧਾਰ ਪ੍ਰਕਿਰਿਆ ਹੋਰ ਮਜ਼ਬੂਤ ਹੋਈ ਹੈ,” ਉਨ੍ਹਾਂ ਕਿਹਾ।

ਪ੍ਰਮੁੱਖ ਉਪਲਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਲਗਭਗ 10,900 ਕਲਾਸਰੂਮਾਂ ਦੀ ਤਾਮੀਰ, 10,000 ਤੋਂ ਵੱਧ ਅਧਿਆਪਕਾਂ ਦੀ ਭਰਤੀ, ਵਾਈ-ਫਾਈ ਸਹੂਲਤ, ਸੁਰੱਖਿਆ ਗਾਰਡਾਂ, ਕੈਂਪਸ ਮੈਨੇਜਰਾਂ ਅਤੇ ਸਫਾਈ ਕਰਮਚਾਰੀਆਂ ਦੀ ਤਾਇਨਾਤੀ, ਆਧੁਨਿਕ ਸ਼ੌਚਾਲਿਆਂ ਦੀ ਉਸਾਰੀ ਅਤੇ ਇੰਜੀਨੀਅਰਿੰਗ ਤੇ ਮੈਡੀਕਲ ਦਾਖ਼ਲਾ ਪ੍ਰੀਖਿਆਵਾਂ ਲਈ ਕੋਚਿੰਗ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਸੁਧਾਰ ਦਾ ਹਿੱਸਾ ਹਨ।

ਉਨ੍ਹਾਂ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਵੀ ਇਨ੍ਹਾਂ ਹੀ ਤਬਦੀਲੀਕਾਰੀ ਕਦਮਾਂ ਅਧੀਨ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਅਤੇ ਸੂਬੇ ਭਰ ਵਿੱਚ ਸੁਪਰ ਸਪੈਸ਼ਲਟੀ ਹਸਪਤਾਲਾਂ ਦੀ ਸਥਾਪਨਾ ਕੀਤੀ ਗਈ ਹੈ।

ਮਾਪਿਆਂ ਨੂੰ ਅਪੀਲ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਮਿਆਰੀ ਸਿੱਖਿਆ ਮਿਲ ਸਕੇ ਅਤੇ ਮਹਿੰਗੀ ਨਿੱਜੀ ਸਿੱਖਿਆ ਦਾ ਆਰਥਿਕ ਬੋਝ ਘਟਾਇਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਸ੍ਰੀ ਦਰਸ਼ਨਜੀਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਡਾ. ਗਿੰਨੀ ਦੁੱਗਲ ਵੀ ਮੌਜੂਦ ਸਨ।


Comment As:

Comment (0)