ਸ਼ਨੀਵਾਰ ਤੇ ਐਤਵਾਰ ਨੂੰ ਵੀ 10 ਤੋਂ 3 ਵਜੇ ਤੱਕ ਖੁੱਲ੍ਹਣਗੇ ਪ੍ਰਾਪਰਟੀ ਟੈਕਸ ਦੇ ਸਪੈਸ਼ਲ ਕਾਊਂਂਟਰ - ਜਯੋਤੀ ਬਾਲਾ ਮੱਟੂ
ਸ਼ਨੀਵਾਰ ਤੇ ਐਤਵਾਰ ਨੂੰ ਵੀ 10 ਤੋਂ 3 ਵਜੇ ਤੱਕ ਖੁੱਲ੍ਹਣਗੇ ਪ੍ਰਾਪਰਟੀ ਟੈਕਸ ਦੇ ਸਪੈਸ਼ਲ ਕਾਊਂਂਟਰ - ਜਯੋਤੀ ਬਾਲਾ ਮੱਟੂ
-ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਇਕਮੁਸ਼ਤ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 28 ਅਗਸਤ :
ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੀ ਇਕਮੁਸ਼ਤ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ‘ਤੇ ਲੱਗੇ ਜ਼ੁਰਮਾਨੇ ਅਤੇ ਵਿਆਜ਼ ‘ਤੇ 100 ਫੀਸਦੀ ਛੋਟ ਦਿੱਤੀ ਗਈ ਹੈ, ਜਿਸ ਤਹਿਤ 31 ਅਗਸਤ, 2025 ਤੱਕ ਇਸ ਸਕੀਮ ਨੂੰ ਲਾਗੂ ਕੀਤਾ ਗਿਆ ਹੈ। ਇਸ ਤਰ੍ਹਾਂ ਇਸ ਸਕੀਮ ਨੂੰ ਖ਼ਤਮ ਹੋਣ ਵਿਚ ਸਿਰਫ 3 ਦਿਨ ਬਾਕੀ ਰਹਿ ਗਏ ਹਨ ।
ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਇਕਮੁਸ਼ਤ ਜਮ੍ਹਾ ਕਰਵਾ ਕੇ 100 ਫੀਸਦੀ ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਕੇ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਆਮ ਪਬਲਿਕ ਦੀ ਸਹੂਲਤ ਲਈ 31 ਅਗਸਤ ਤੱਕ ਸਪੈਸ਼ਲ ਕਾਉਂਟਰ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ 30 ਅਤੇ 31 ਅਗਸਤ (ਸ਼ਨੀਵਾਰ ਤੇ ਐਤਵਾਰ) ਨੂੰ ਵੀ ਇਹ ਕਾਊਂਟਰ ਸਵੇਰੇ10 ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਸ ਲਈ ਸਹਿਰਵਾਸੀ ਇਸ ਸਹੂਲਤ ਦਾ ਲਾਭ ਵੱਧ ਤੋਂ ਵੱਧ ਲੈਂਦੇ ਹੋਏ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ।
ਉਕਤ ਸਹੂਲਤ ਦੇ ਸਬੰਧ ਵਿਚ ਕਮਿਸਨਰ ਨਗਰ ਨਿਗਮ ਵੱਲੋਂ ਜਿਹੜੇ ਵਿਅਕਤੀਆਂ ਵੱਲੋਂ ਆਪਣਾ ਪ੍ਰਾਪਰਟੀ ਟੈਕਸ ਪਿਛਲੇ ਕਈ ਸਾਲਾਂ ਤੋਂ ਜਮ੍ਹਾ ਨਹੀ ਕਰਵਾਇਆ ਗਿਆ ਹੈ, ਨਾਲ ਲਗਾਤਾਰ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਪ੍ਰਾਪਰਟੀ ਟੈਕਸ ਡਿਫਾਲਟਰਾਂ ਵੱਲੋਂ ਓ.ਟੀ.ਐਸ ਸਕੀਮ ਦਾ ਲਾਭ ਲੈਂਦੇ ਹੋਏ 31 ਅਗਸਤ ਤੱਕ ਬਿਨਾਂ ਜ਼ੁਰਮਾਨੇ ਅਤੇ ਵਿਆਜ਼ ਤੋ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਇਆ ਜਾਵੇ ਤਾਂ ਜੋ ਨਗਰ ਨਿਗਮ ਵੱਲੋਂ 31 ਅਗਸਤ ਉਪਰੰਤ ਪ੍ਰਾਪਰਟੀ ਟੈਕਸ ਡਿਫਾਲਟਰਾਂ ‘ਤੇ ਕੀਤੀ ਜਾਣ ਵਾਲੀ ਸਖ਼ਤ ਕਾਰਵਾਈ ਤੋਂ ਬਚਿਆ ਜਾ ਸਕੇ ।