ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫ.ਆਈ.ਐਚ. ਨੇਸ਼ਨਜ਼ ਕੱਪ ਜਿੱਤਣ ਉੱਤੇ ਦਿੱਤੀ ਵਧਾਈ
Hindi
Congratulations on Winning the Nations Cup

Congratulations on Winning the Nations Cup

ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਐਫ.ਆਈ.ਐਚ. ਨੇਸ਼ਨਜ਼ ਕੱਪ ਜਿੱਤਣ ਉੱਤੇ ਦਿੱਤੀ ਵਧਾਈ

ਚੰਡੀਗੜ੍ਹ, 18 ਦਸੰਬਰ: Congratulations on Winning the Nations Cup: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੇਨ ਵਿਖੇ ਬੀਤੀ ਰਾਤ ਸੰਪੰਨ ਹੋਏ ਅੱਠ ਮੁਲਕਾਂ ਦੇ ਐਫ.ਆਈ.ਐਚ. ਨੇਸ਼ਨਜ਼ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ ਉੱਤੇ ਮੁਬਾਰਕਬਾਦ ਦਿੱਤੀ ਹੈ।

Congratulations on Winning the Nations Cup

ਵਲੇਂਸੀਆ ਸ਼ਹਿਰ ਵਿਖੇ ਹੋਏ ਨੇਸ਼ਨਜ਼ ਕੱਪ ਦੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ। ਪੰਜਾਬ ਦੀ ਗੁਰਜੀਤ ਕੌਰ ਨੇ ਫ਼ਾਈਨਲ ਦੇ ਛੇਵੇਂ ਮਿੰਟ ਵਿੱਚ ਗੋਲ ਕੀਤਾ ਜੋ ਕਿ ਫੈਸਲਾਕੁੰਨ ਸਾਬਤ ਹੋਇਆ। ਇਸ ਤੋਂ ਪਹਿਲਾ ਸੈਮੀ ਫ਼ਾਈਨਲ ਵਿੱਚ ਭਾਰਤ ਨੇ ਆਇਰਲੈਂਡ ਨੂੰ ਪੈਨਲਟੀ ਸ਼ੂਟ ਆਊਟ ਵਿੱਚ 2-1 ਨਾਲ ਹਰਾਇਆ ਸੀ। ਲੀਗ ਦੌਰ ਵਿੱਚ ਭਾਰਤੀ ਟੀਮ ਨੇ ਗਰੁੱਪ ਬੀ ਵਿੱਚ ਤਿੰਨੇ ਮੈਚ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਸੀ।

ਮੀਤ ਹੇਅਰ ਨੇ ਇਸ ਪ੍ਰਾਪਤੀ ਉੱਤੇ ਸਮੁੱਚੀ ਟੀਮ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਕੌਮੀ ਖੇਡ ਹਾਕੀ ਵਿੱਚ ਭਾਰਤੀ ਟੀਮ ਦੀ ਇਹ ਜਿੱਤ ਪੂਰੇ ਦੇਸ਼ ਲਈ ਮਾਣ ਵਾਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਟੀਮ ਦੀ ਕਪਤਾਨ ਸਵਿਤਾ ਪੂਨੀਆ ਨੂੰ ਟੂਰਨਾਮੈਂਟ ਦੀ ਸਰਵੋਤਮ ਗੋਲਚੀ ਐਲਾਨੀ ਗਈ। ਪੂਰੇ ਟੂਰਨਾਮੈਂਟ ਦੌਰਾਨ ਭਾਰਤੀ ਟੀਮ ਅਜੇਤੂ ਰਹੀ।

ਇਸ ਨੂੰ ਪੜ੍ਹੋ:

 


Comment As:

Comment (0)