ਕੋਟਕਪੂਰਾ ਵਿਖੇ ਮੁਹੱਲਾ ਨਿਵਾਸੀਆਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਫ਼ਰੀਦਕੋਟ
-ਕੋਟਕਪੂਰਾ ਵਿਖੇ ਮੁਹੱਲਾ ਨਿਵਾਸੀਆਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ
-ਸਪੀਕਰ ਸੰਧਵਾਂ ਨੇ ਪਾਠ ਵਿੱਚ ਕੀਤੀ ਸ਼ਿਰਕਤ ਗੁਰੂ
ਕੋਟਕਪੂਰਾ 25 ਫ਼ਰਵਰੀ 2024
ਕੋਟਕਪੂਰਾ ਵਿਖੇ ਜੋਤੀ ਮਾਡਲ ਸਕੂਲ ਵਾਲੀ ਗਲੀ ਵਿੱਚ ਮੁਹੱਲਾ ਨਿਵਾਸੀਆਂ ਵੱਲੋਂ ਸਰਬੱਤ ਦੇ ਭਲੇ ਲਈ ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।
ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪ੍ਰਮਾਤਮਾ ਦਾ ਸ਼ੁਕਰਾਨਾ ਕਰਨਾ ਹਰ ਧਰਮ,ਕੌਮ ਅਤੇ ਮਜਹੱਬ ਦੇ ਵਿੱਚ ਸਿਖਾਇਆ ਜਾਂਦਾ ਹੈ ਅਤੇ ਇਸ ਇਲਾਕੇ ਦੇ ਲੋਕਾਂ ਵਲੋਂ ਇਸ ਪ੍ਰੰਪਰਾ ਨੂੰ ਜਾਰੀ ਰੱਖਣ ਲਈ ਉਨ੍ਹਾਂ ਲੋਕਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਉਨ੍ਹਾਂ ਮੁਹੱਲਾ ਵਾਸੀਆਂ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ।
ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਬੱਬੂ, ਮਨਦੀਪ ਮੌਂਗਾ, ਪ੍ਰਣਾਮ ਸਿੰਘ ਦੇਵੀ ਵਾਲਾ, ਸੁੱਖੀ ਦੇਵੀ ਵਾਲਾ, ਹਰਨੇਕ ਸਿੰਘ ਦੇਵੀ ਵਾਲਾ,ਕਰਨੈਲ ਸਿੰਘ ਦੇਵੀ ਵਾਲਾ, ਬਿੱਟਾ ਨਰੂਲਾ, ਰਜਤ ਛਾਬੜਾ, ਗੈਰੀ ਵੜਿੰਗ, ਛਿੰਦਾ ਰਾਮਗੜੀਆ, ਡਿੰਪਲ ਘੁਲਿਆਨੀ,
ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।