Hindi
WhatsApp Image 2026-05-19 at 3

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਅਤੇ ਸ਼ੈਸਨਜ਼ ਜੱਜ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਬਲੈਰੋ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਅਤੇ ਸ਼ੈਸਨਜ਼ ਜੱਜ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਬਲੈਰੋ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ
ਜਿਲ੍ਹਾ ਅਤੇ ਸ਼ੈਸਨਜ਼ ਜੱਜ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਬਲੈਰੋ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਸ੍ਰੀ ਮੁਕਤਸਰ ਸਾਹਿਬ 19 ਮਈ
                         ਨਾਲਸਾ/ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸਾ ਅਨੁਸਾਰ ਸ੍ਰੀਮਤੀ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੱਜ ਲੋਕਾਂ ਨੂੰ ਜਾਗਰੂਕ ਕਰਨ ਲਈ ਬਲੈਰੋ ਗੱਡੀ ਨੂੰ ਹਰੀ  ਝੰਡੀ ਦੇ ਕੇ ਰਵਾਨਾ ਕੀਤਾ।
                         ਇਸ ਮੌਕੇ ਸ੍ਰੀ ਅਵਤਾਰ ਸਿੰਘ ਬਰਦਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜਸ ਸ੍ਰੀ ਨੀਰਜ ਕੁਮਾਰ ਸਿੰਗਲਾ, ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀਮਤੀ ਗੁਰਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ: ਰੂਪਾ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟਰੇਟਸ ਮਿਸ: ਜਸਕਿਰਨ ਸੋਂਧ, ਜੁਡੀਸ਼ੀਅਲ ਮੈਜਿਸਟਰੇਟ ਦਰਜਾ, ਮਿਸ: ਅਸਮਿਤਾ ਰੋਮਾਨਾ, ਜੁਡੀਸ਼ੀਅਲ ਮੈਜਿਸਟਰੇਟ ਦਰਜਾ, ਜੂਡੀਸ਼ੀਅਲ ਅਫ਼ਸਰ ਸਾਹਿਬਾਨ, ਸ੍ਰੀ ਧਲਵੰਤ ਉੱਪਲ, ਪ੍ਰਧਾਨ  ਜਿਲ੍ਹਾ ਬਾਰ ਐਸੋਸੀਏਸ਼ਨ ਸਮੇਤ ਪੈਨਲ ਵਕੀਲ, ਸ੍ਰੀ ਰਾਜਿੰਦਰ ਪਾਲ ਸ਼ਰਮਾ, ਚੀਫ, ਲੀਗਲ ਏਡ ਡੀਫੈਂਸ ਕੌਂਸਲ ਸਮੇਤ ਟੀਮ, ਮੀਡੀਏਟਰ, ਸਟਾਫ ਮੈਂਬਰ ਅਤੇ ਪੈਰਾ ਲੀਗਲ ਵਲੰਟੀਅਰਜ਼ ਵੀ ਹਾਜ਼ਰ ਸੀ।
                         ਇਸ ਮੌਕੇ ਉਹਨਾਂ ਦੱਸਿਆ ਕਿ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਆਰੀ ਕਾਰਜ ਪ੍ਰਕਿਰਿਆ ਵਿੱਚ ਦਰਜ ਸਕੀਮਾਂ ਦੀ ਜਾਣਕਾਰੀ ਦੇਣ ਹਿੱਤ ਹਰੇਕ ਜਿਲ੍ਹੇ ਨੂੰ ਬਲੈਰੋ ਗੱਡੀ ਦਿੱਤੀ ਗਈ ਹੈ ਤਾਂ ਜੋ ਲੋੜਵੰਦ ਵਿਅਕਤੀਆਂ ਨੂੰ ਉਹਨਾਂ ਦੇ ਹੱਕਾਂ ਸਬੰਧੀ ਜਾਣਕਾਰੀ ਮੁਹੱਈਆ ਹੋ ਸਕੇ ਅਤੇ ਉਹਨਾਂ ਨੂੰ ਆਪਣੇ ਹੱਕਾਂ ਦਾ ਲਾਭ ਮਿਲ ਸਕੇ।  ਇਸ ਬਲੈਰੋ ਗੱਡੀ ਵਿੱਚ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ ਵੱਲੋਂ ਡਿਊਟੀ ਦਿੱਤੀ ਜਾਵੇਗੀ। ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਕੂਲਾਂ, ਕਾਲਜਾਂ, ਵੱਖ ਵੱਖ ਪਿੰਡਾਂ ਅਤੇ ਹੋਰ ਢੁੱਕਵੀਆਂ ਥਾਵਾਂ ਤੇ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ ਸਮੇਂ ਸਮੇਂ ਸਿਰ ਡਿਊਟੀ ਅਨੁਸਾਰ ਪ੍ਰਚਾਰ ਕੀਤਾ ਜਾਵੇਗਾ।
        ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਲੋਕ ਅਦਾਲਤਾਂ, ਅਪਰਾਧ ਪੀੜਤਾਂ ਸਕੀਮ, ਜਨ ਸਥਾਈ ਲੋਕ ਅਦਾਲਤਾਂ ਅਤੇ ਵਿਕਟਿਮ ਸਕੀਮ, ਸਹਾਇਤਾ ਭੈਣ ਸਕੀਮ, ਔਰਤਾਂ ਅਤੇ ਬੱਚਿਆ ਦੇ ਹੱਕਾਂ ਸਬੰਧੀ ਸਕੀਮ, ਮੀਡੀਏਸ਼ਨ, ਜੇਲ ਵਿੱਚ ਬੰਦ ਕੈਂਦੀਆਂ/ਹਵਾਲਾਤੀਆਂ ਦੀ ਸਕੀਮ ਅਤੇ ਨਾਲਸਾ ਵੱਲੋਂ ਵੱਖ ਵੱਖ ਵਿਸ਼ਿਆਂ ਉੱਪਰ ਚਲਾਈਆਂ ਜਾ ਰਹੀਆਂ  ਸਕੀਮਾ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
                  ਇਸ ਮੌਕੇ ਸ੍ਰੀਮਤੀ ਗੁਰਪ੍ਰੀਤ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਦੱਸਿਆਂ ਕਿ ਸਾਲ ਦੀ ਤੀਜੀ ਕੌਮੀ ਲੋਕ ਅਦਾਲਤ 12 ਸਤੰਬਰ 2026 ਨੂੰ ਲਗਾਈ ਜਾਵੇਗੀ ਜੇਕਰ ਕਿਸੇ ਧਿਰ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਅਰਜੀ ਦੇ ਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦਾ ਹੈ। ਇਸ ਤੋਂ ਇਲਾਵਾਂ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਹੈਲਪਲਾਈਨ ਨੰਬਰ 15100 ਤੇ ਸਿੱਧੇ ਤੌਰ ਦੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 


Comment As:

Comment (0)