ਜ਼ਿਲ੍ਹਾ ਫਿਰੋਜ਼ਪੁਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਿਰੋਜ਼ਪੁਰ
- ਲੋਕਸਭਾ ਚੋਣਾਂ 2024 -
ਜ਼ਿਲ੍ਹਾ ਫਿਰੋਜ਼ਪੁਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ
-ਉਮੀਦਵਾਰ 7 ਮਈ ਤੋਂ 14 ਮਈ, 2024 ਤੱਕ ਦਾਖਲ ਕਰ ਸਕਦੇ ਹਨ ਨਾਮਜ਼ਦਗੀ
- ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਹੋਵੇਗੀ
- ਚੋਣ ਜਾਬਤੇ ਦੀ ਉਲੰਘਣਾ ਕਰਨ ਤੇ ਹੋਵੇਗੀ ਕਾਰਵਾਈ
ਫਿਰੋਜ਼ਪੁਰ, 17 ਮਾਰਚ,2024 - ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਵੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦਿੱਤੀ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮਾਡਲ ਕੋਡ ਆਫ ਕੰਡਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ| ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਵੱਖ-ਵੱਖ ਸਿਆਸੀ ਪ੍ਰਚਾਰ ਲਈ ਲਗਾਏ ਹੋਰਡਿੰਗ, ਬੈਨਰ, ਪੋਸਟਰ ਆਦਿ ਤੁਰੰਤ ਹਟਾਏ ਜਾਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਨੋਡਲ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਨੂੰ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ‘ਪੇਡ ਨਿਊਜ਼’ ਅਤੇ ਹੋਰ ਆਨਲਾਈਨ ਇਸ਼ਤਿਹਾਰਾਂ ’ਤੇ ਨਜ਼ਰ ਰੱਖਣ ਵਾਸਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫ਼ਿਕੇਸ਼ਨ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਖ਼ਬਾਰਾਂ,ਟੈਲੀਵਿਜ਼ਨ ਜਾਂ ਵੈਬ ਸਾਈਟਾਂ ਤੇ ਕੋਈ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਉਮੀਦਵਾਰ ਨੂੰ ਕਮੇਟੀ ਤੋਂ ਸਰਟੀਫ਼ਾਈ ਕਰਵਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਕਰਦਾ ਹੈ ਤਾਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਚੋਣ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ।ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਤੇ ਵੋਟਾਂ ਵਾਲੇ ਦਿਨ ਵੱਧ ਤੋਂ ਵੱਧ ਮੱਤਦਾਨ ਕਰਕੇ ਆਪਣੀ ਮਰਜੀ ਦੇ ਲੋਕ ਨੁਮਾਇੰਦੇ ਚੁਣ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ।
© 2022 Copyright. All Rights Reserved with Arth Parkash and Designed By Web Crayons Biz