ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 'ਚ ਸਟੈਟਿਕ ਕੰਪੈਕਟਰ ਦਾ ਉਦਘਾਟਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ
ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 47 'ਚ ਸਟੈਟਿਕ ਕੰਪੈਕਟਰ ਦਾ ਉਦਘਾਟਨ
-ਕਿਹਾ! ਸਥਾਨਕ ਵਸਨੀਕਾਂ ਨੂੰ ਕੂੜੇ ਦੇ ਢੇਰਾਂ ਤੋਂ ਮਿਲੇਗਾ ਛੁਟਕਾਰਾ
ਲੁਧਿਆਣਾ, 14 ਜੂਨ (2024) - ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਹਲਕੇ ਦੇ ਵਾਰਡ ਨੰਬਰ 47 ਅਧੀਨ ਦੁਗਰੀ ਡੰਪ ਏਰੀਆ ਨੇੜੇ ਸਟੈਟਿਕ ਕੰਪੈਕਟਰ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਸਿੱਧੂ ਨੇ ਦੱਸਿਆ ਕਿ ਦੁਗਰੀ ਲਾਈਟਾਂ ਤੋਂ ਬੀ ਬਲਾਕ ਅਤੇ ਮਾਡਲ ਟਾਊਨ ਵੱਲ ਜਾਣ ਵਾਲੇ ਰਸਤੇ ਵਿੱਚ ਕੁੜੇ ਦੇ ਢੇਰ ਲੱਗਣ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। 1.25 ਲੱਖ ਦੀ ਲਾਗਤ ਨਾਲ ਨਵੀਆਂ ਕੰਪੈਕਟਰ ਮਸ਼ੀਨਾਂ ਸਥਾਪਤ ਹੋਣ ਨਾਲ ਹੁਣ ਕੂੜੇ ਦੇ ਢੇਰਾਂ ਤੋਂ ਨਿਜਾਤ ਮਿਲੇਗੀ। ਵਿਧਾਇਕ ਸਿੱਧੂ ਵੱਲੋਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਇਲਾਕੇ ਨੂੰ ਸਾਫ ਸੁਥਰਾ ਰੱਖਣ ਲਈ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ ਰੱਖਿਆ ਜਾਵੇ ਅਤੇ ਰਾਹ ਵਿੱਚ ਜਾਂ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ਤੋਂ ਗੁਰੇਜ਼ ਕੀਤਾ ਜਾਵੇ।
ਇਸ ਮੌਕੇ ਯੂਨਾਈਟਿਡ ਵੈਲਫੇਅਰ ਸੋਸਾਇਟੀ ਵੱਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਉਦਘਾਟਨ ਮੌਕੇ ਆਪ ਆਗੂ ਸੁਰਿੰਦਰ ਕਲਿਆਣ, ਕਮਲ ਕਪੂਰ, ਰੇਸ਼ਮ ਸੱਗੂ, ਸੁਰਿੰਦਰ ਨੀਆਰ, ਚਰਨਜੀਤ ਬਾਗੜਾ, ਟੀ ਐਸ ਹੁੰਝਣ, ਅਮਰਦਾਸ ਸ਼ਰਮਾ ਸਤਨਾਮ ਸਿੰਘ ਸੀਰਾ, ਭਗਵਾਨ ਦਾਸ ਸਿੰਗਲਾ, ਰਕੇਸ਼ ਸਿੰਗਲਾ, ਦਲੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
© 2022 Copyright. All Rights Reserved with Arth Parkash and Designed By Web Crayons Biz