Hindi
1000406882

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਬਦਨਾਮ ਨਸ਼ਾ ਤਸਕਰ ਖ਼ਿਲਾਫ਼ ਸਖ਼ਤ ਕਾਰਵਾਈ

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਬਦਨਾਮ ਨਸ਼ਾ ਤਸਕਰ ਖ਼ਿਲਾਫ਼ ਸਖ਼ਤ ਕਾਰਵਾਈ

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਿਵਲ ਤੇ ਪੁਲਿਸ ਅਧਿਕਾਰੀਆਂ ਵੱਲੋਂ ਬਦਨਾਮ ਨਸ਼ਾ ਤਸਕਰ ਖ਼ਿਲਾਫ਼ ਸਖ਼ਤ ਕਾਰਵਾਈ

 

ਜਲੰਧਰ ਦੇ ਅਲੀ ਮੁਹੱਲੇ ’ਚ ਗੈਰ-ਕਾਨੂੰਨੀ ਉਸਾਰੀ ਢਾਹੀ

 

ਮੁਲਜ਼ਮ ਖਿਲਾਫ਼ ਪਹਿਲਾਂ ਹੀ ਦਰਜ ਨੇ 11 ਮੁਕੱਦਮੇ

 

ਜਲੰਧਰ, 30 ਅਕਤੂਬਰ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਵਿੱਚ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਅਲੀ ਮੁਹੱਲਾ ਇਲਾਕੇ ਵਿੱਚ ਬਦਨਾਮ ਨਸ਼ਾ ਤਸਕਰ ਨਾਲ ਸੰਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।

 

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਾਂਝੀ ਕਾਰਵਾਈ ਤਹਿਤ ਅਮਰਜੀਤ ਸਿੰਘ ਪੁੱਤਰ ਬਨਾਰਸੀ ਦਾਸ ਵਾਸੀ ਅਲੀ ਮੁਹੱਲਾ ਥਾਣਾ ਡਵੀਜ਼ਨ ਨੰਬਰ 4 ਜਲੰਧਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਹੈ। ਅਮਰਜੀਤ ਸਿੰਘ ਬਦਨਾਮ ਨਸ਼ਾ ਤਸਕਰ ਹੈ, ਜਿਸ ਵਿਰੁੱਧ ਕੁੱਲ 11 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ 10 ਮੁਕੱਦਮੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਹਨ।

 

ਉਨ੍ਹਾਂ ਕਿਹਾ ਕਿ ਨਸ਼ਿਆਂ ਨਾਲ ਜੁੜੀ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ।

 

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਗਰਿਕਾਂ ਨੂੰ ਨਸ਼ਿਆਂ ਨਾਲ ਸਬੰਧਿਤ ਕੋਈ ਵੀ ਜਾਣਕਾਰੀ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।


Comment As:

Comment (0)