Hindi

ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ

ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ
--ਲੋਕ ਸਭਾ ਚੋਣਾਂ-2024--
ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ

ਬਠਿੰਡਾ, 2 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਐਸ.ਐਸ.ਡੀ.ਮੰਗਤ ਰਾਮ ਸਕੂਲ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਕੈਂਪ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਐਸ.ਐਸ.ਡੀ.ਮੰਗਤ ਰਾਮ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

 

 


Comment As:

Comment (0)